Welcome to Canadian Punjabi Post
Follow us on

29

March 2024
 
ਪੰਜਾਬ

ਨਵਜੋਤ ਸਿੱਧੂ ਸਣੇ ਪੰਜਾਬ ਕਾਂਗਰਸ ਦੀ ਨਵੀਂ ਟੀਮ ਦੀ ਕੈਪਟਨ ਨਾਲ ਮੀਟਿੰਗ

July 28, 2021 08:11 AM

* ਮੁੱਖ ਮੰਤਰੀ ਤੋਂ ਪੰਜ ਮੁੱਦਿਆਂ ਉੱਤੇ ਕਾਰਵਾਈ ਮੰਗੀ


ਚੰਡੀਗੜ੍ਹ, 27 ਜੁਲਾਈ, (ਪੋਸਟ ਬਿਊਰੋ)- ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਮਗਰੋਂ ਨਵਜੋਤ ਸਿੰਘਸਿੱਧੂਨੇ ਅੱਜ ਪਹਿਲੀ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਪੰਜਾਬ ਸਕੱਤਰੇਤ ਵਿਖੇ 1 ਘੰਟਾ 20 ਮਿੰਟ ਚੱਲੀ ਇਸ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘਸਿੱਧੂ ਤੋਂ ਇਲਾਵਾ ਪੰਜਾਬ ਕਾਗਰਸ ਦੇ ਨਵੇਂ ਬਣਾਏ ਚਾਰੇ ਵਰਕਿੰਗ ਪ੍ਰਧਾਨ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਮੌਜੂਦਸਨ।
ਅੱਜ ਦੀ ਇਸ ਖਾਸ ਮੀਟਿੰਗ ਵਿਚ ਨਵਜੋਤ ਸਿੱਧੂ ਨੇ ਕਾਂਗਰਸ ਹਾਈਕਮਾਨ ਤੋਂਮਿਲੇ 18 ਸੂਤਰੀ ਏਜੰਡੇ ਵਿੱਚੋਂ 5 ਪ੍ਰਮੁੱਖ ਏਜੰਡੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖ ਕੇਦਿੱਤੇਤੇ ਇਨ੍ਹਾਂ ਉੱਤੇ ਪਹਿਲ ਦੇ ਆਧਾਰ ਉੱਤੇ ਕਾਰਵਾਈ ਕਰਨ ਦੀ ਮੰਗ ਕੀਤੀ।ਵਰਨਣ ਯੋਗ ਹੈ ਕਿ ਇਹ ਉਹੀ ਨੁਕਤੇ ਹਨ, ਜਿਨ੍ਹਾਂ ਬਾਰੇ ਨਵਜੋਤ ਸਿੰਘਸਿੱਧੂ ਟਵਿੱਟਰ ਉੱਤੇ ਅਕਸਰ ਹੀ ਆਪਣੀ ਸਰਕਾਰ ਵਿਰੁੱਧ ਬੋਲਦੇ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਮੰਗ ਪੱਤਰ ਵਿਚ ਸਿੱਧੂ ਨੇ ਆਖਿਆ ਕਿ ਪੰਜਾਬ ਨੂੰ ਫ਼ੈਸਲੇ ਲੈਣ ਵਿਚ ਦਲੇਰ, ਦ੍ਰਿੜ੍ਹ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਲੀਡਰਸ਼ਿਪ ਦੀ ਲੋੜ ਹੈ, ਜਿਹੜੀ ਹਰ ਪੰਜਾਬੀ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੋਵੇਤੇਉਹ ਖੁਦ ਹਰ ਪੰਜਾਬੀ ਨੂੰ ਇਨਸਾਫ਼ ਦੇਣ ਦੇ ਨਕਸ਼ੇ ਅਰਥਾਤ ਹਾਈਕਮਾਨ ਦੇ ਦਿੱਤੇ 18 ਸੂਤਰੀ ਏਜੰਡੇ ਨਾਲ ਡਟਕੇ ਖੜੇ ਹਨ।
ਨਵਜੋਤ ਸਿੰਘ ਸਿੱਧੂ ਦੇ ਅੱਜ ਵਾਲੇ ਮੰਗ ਪੱਤਰ ਦੇ ਪਹਿਲੇ ਏਜੰਡੇ ਮੁਤਾਬਕ ਪੰਜਾਬ ਦੇ ਲੋਕਾਂ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਪੁਲਸ ਫਾਇਰਿੰਗ ਦੇ ਦੋਸ਼ੀਆਂ ਨੂੰ ਜਲਦੀ ਸਜ਼ਾ ਦੀ ਮੰਗ ਕੀਤੀ ਗਈ ਹੈ। ਦੂਸਰੇ ਏਜੰਡੇ ਵਿਚ ਨਸਿ਼ਆਂ ਬਾਰੇ ਸਪੈਸ਼ਲ ਟਾਸਕ ਫੋਰਸ (ਐੱਸ ਟੀ ਐੱਫ) ਦੀ ਰਿਪੋਰਟ ਵਿਚ ਦਰਜ ਨਸ਼ਾ ਤਸਕਰੀ ਕਰਾਉਂਦੇ ਵੱਡੇ ਮਗਰਮੱਛਾਂ ਨੂੰ ਗ੍ਰਿਫ਼ਤਾਰ ਕਰਕੇ ਸਜ਼ਾ ਦਿਵਾਉਣ ਲਈ ਕਿਹਾ ਗਿਆ ਹੈ। ਤੀਸਰੇ ਏਜੰਡੇ ਵਿੱਚ ਕਿਹਾ ਗਿਆ ਹੈ ਕਿ ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਤੇ ਅਸੀਂ ਸਭ ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੂੰਨਾਂ ਦੇ ਵਿਰੁੱਧ ਹਾਂ, ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁਝ ਧਾਰਾਵਾਂ ਵਿੱਚ ਸਿਰਫ਼ ਸੋਧਾਂ ਦੀ ਸਿਫ਼ਾਰਸ਼ ਨਾ ਕਰੇ, ਸਗੋਂ ਇਹ ਐਲਾਨ ਕਰੇ ਕਿ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ ਅਤੇ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਵੇ, ਜਿਵੇਂ ਸਤਲੁਜ-ਯਮੁਨਾ ਲਿੰਕ (ਐੱਸ ਵਾਈ ਐੱਲ) ਨਹਿਰਬਾਰੇ ਕੀਤਾ ਸੀ, ਵਿਧਾਨ ਸਭਾ ਵੱਲੋਂ ਓਦਾਂ ਦੇ ਦਲੇਰੀ ਵਾਲੇ ਹੱਲ ਦੀ ਲੋੜ ਹੈ।ਸਿੱਧੂ ਨੇ ਕਿਹਾ ਕਿ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਸਦੇ ਲਈ ਵਿਧਾਇਕ ਤਿਆਰ ਹਨ। ਚੌਥੇ ਏਜੰਡੇ ਵਿੱਚਕਿਹਾ ਗਿਆ ਹੈ ਕਿ ਸਾਲ 2017 ਦੀਆਂ ਚੋਣਾਂ ਮੌਕੇ ਬਿਜਲੀ ਖਰੀਦਣ ਬਾਰੇ ਨੁਕਸਦਾਰ ਸਮਝੌਤੇ ਰੱਦ ਕਰਨ ਦਾ ਤੁਹਾਡੇ ਵਾਅਦਾ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਬ ਦੇ ਖਜ਼ਾਨੇ ਨੂੰ ਹੋਰ ਖੋਰਾ ਨਾ ਲੱਗੇ। ਪੰਜਵੇਂ ਏਜੰਡੇ ਵਿੱਚ 20 ਤੋਂ ਵੱਧ ਜਥੇਬੰਦੀਆਂ (ਟੀਚਰ, ਡਾਕਟਰ, ਨਰਸਾਂ, ਲਾਈਨਮੈਨ, ਸਫ਼ਾਈ ਸੇਵਕ ਆਦਿ), ਜਿਹੜੇ ਸਾਰੇ ਪੰਜਾਬ ਵਿੱਚ ਧਰਨੇ ਦੇ ਰਹੇ ਹਨ, ਦੀ ਗੱਲ ਸੁਣਨ ਅਤੇ ਸਰਬੱਤ ਦੇ ਭਲੇ ਦੀ ਗੱਲ ਕਹੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ