Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਪਿੱਛੋਂ ਮਮਤਾ ਬੈਨਰਜੀ ਨੇ ਪੈਗਾਸਸ ਦਾ ਮੁੱਦਾ ਚੁੱਕਿਆ

July 28, 2021 08:14 AM

ਨਵੀਂ ਦਿੱਲੀ, 27 ਜੁਲਾਈ, (ਪੋਸਟ ਬਿਊਰੋ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦੀ ਤੀਸਰੀ ਜਿੱਤ ਦੇ ਕਰੀਬ ਤਿੰਨ ਮਹੀਨੇ ਬਾਅਦ ਸਭ ਕੁੜੱਤਣਾਂ ਨੂੰ ਲਾਂਭੇ ਰੱਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਮੁਲਾਕਾਤ ਕੀਤੀ, ਜਿਸ ਵਿੱਚ ਕੋਰੋਨਾ ਵਾਇਰਸ ਦੀ ਚੁਣੌਤੀ ਲਈ ਉਸ ਰਾਜ ਨੂੰ ਆਬਾਦੀ ਦੇ ਮੁਤਾਬਕ ਵੈਕਸੀਨ ਦਿਵਾਉਣ ਲਈ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ।
ਤ੍ਰਿਣਮੂਲ ਕਾਂਗਰਸ ਪਾਰਟੀ ਦੀ ਮੁਖੀ ਮਮਤਾ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਪੈਗਾਸਸ ਜਾਸੂਸੀ ਦੇ ਵਿਵਾਦ ਉੱਤੇ ਬੇਸ਼ੱਕ ਸਿੱਧੀ ਚਰਚਾ ਨਹੀਂ ਕੀਤੀ, ਪਰ ਪ੍ਰਧਾਨ ਮੰਤਰੀ ਨਾਲ ਬੈਠਕ ਪਿੱਛੋਂ ਮੀਡੀਆ ਨਾਲ ਗੱਲਬਾਤ ਵਿੱਚ ਇਸ ਕਾਂਡ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜਾਂਚ ਕਰਵਾਉਣ ਦੀ ਮੰਗ ਦੀ ਹਮਾਇਤ ਕੀਤੀ।
ਪੱਛਮੀ ਬੰਗਾਲ ਚੋਣਾਂ ਪਿੱਛੋਂਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਬੈਠਕਬਾਰੇ ਮਮਤਾ ਨੇ ਕਿਹਾ ਕਿ ਇਸ ਵਿੱਚ ਉਨ੍ਹਾਂ ਨੇ ਆਪਣੇ ਰਾਜ ਦੇ ਵਿਕਾਸ ਤੇ ਪ੍ਰਾਜੈਕਟਾਂ ਬਾਰੇ ਚਰਚਾ ਕੀਤੀਤੇ ਕੋਰੋਨਾ ਨਾਲ ਲੜਨਬਾਰੇ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀਮੋਦੀ ਨੂੰ ਕਿਹਾ ਕਿ ਬੰਗਾਲ ਨੂੰ ਆਬਾਦੀ ਦੇ ਹਿਸਾਬ ਕੋਰੋਨਾ ਵੈਕਸੀਨ ਘੱਟ ਮਿਲੀ ਹੈ, ਇਸ ਨੂੰ ਵਧਾਉਣ ਦੀ ਲੋੜ ਹੈ।ਪੱਛਮੀ ਬੰਗਾਲ ਦਾ ਨਾਂ ਬਦਲਣ ਦੇ ਪੈਂਡਿੰਗ ਮਤੇ ਬਾਰੇ ਮਮਤਾ ਬੈਨਰਜੀ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨੂੰ ਇਸਬਾਰੇ ਜਲਦੀ ਫ਼ੈਸਲਾ ਲੈਣ ਲਈ ਕਿਹਾ ਹੈ। ਪ੍ਰਧਾਨ ਮੰਤਰੀ ਦੀ ਇਸ ਉੱਤੇ ਪ੍ਰਤੀਕਿਰਿਆ ਕੀ ਸੀ, ਇਸ ਬਾਰੇ ਮਮਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਹੈ: ਅਸੀਂ ਦੇਖਾਂਗੇ।
ਵਿਧਾਨ ਸਭਾ ਚੋਣਾਂ ਦੇ ਕੁਝ ਦਿਨ ਬਾਅਦ ਬੰਗਾਲ ਵਿੱਚ ਚੱਕਰਵਾਤ ਤੂਫਾਨ ਦਾ ਜਾਇਜ਼ਾ ਲੈਣ ਗਏ ਪ੍ਰਧਾਨ ਮੰਤਰੀ ਨਾਲ ਮਮਤਾ ਬੈਨਰਜੀ ਦੀ ਸੰਖੇਪ ਮੁਲਾਕਾਤ ਹੋਈ ਸੀ, ਪਰ ਓਦੋਂ ਉਹ ਸਿਆਸੀ ਤਲਖ਼ੀ ਕਾਰਨ ਆਪਣਾ ਮੰਗ ਪੱਤਰ ਸੌਂਪ ਕੇ ਪ੍ਰਧਾਨ ਮੰਤਰੀ ਦੀ ਬੈਠਕ ਵਿੱਚੋਂ ਨਿਕਲ ਗਈ ਸੀ।ਅੱਜ ਮੰਗਲਵਾਰ ਨੂੰ ਨਰਿੰਦਰ ਮੋਦੀ ਨਾਲ ਮੁਲਾਕਾਤ ਤੇ ਉਨ੍ਹਾਂ ਨਾਲ ਹੋਈ ਗੱਲਬਾਤ ਬਾਰੇ ਮਮਤਾ ਨੇ ਓਦਾਂ ਦੀ ਤਲਖ਼ੀ ਨਹੀਂ ਦਿਖਾਈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ