Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਗੁਜਰਾਤ ਕੇਡਰ ਦੇ ਰਾਕੇਸ਼ ਅਸਥਾਨਾ ਨੂੰ ਦਿੱਲੀ ਦਾ ਪੁਲਿਸ ਕਮਿਸ਼ਨਰ ਲਾ ਦਿੱਤਾ ਗਿਆ

July 28, 2021 08:19 AM

* ਅਸਥਾਨਾ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਨੇੜੂ ਗਿਣਿਆ ਜਾਂਦੈ


ਨਵੀਂ ਦਿੱਲੀ, 27 ਜੁਲਾਈ, (ਪੋਸਟ ਬਿਊਰੋ)- ਦਿੱਲੀ ਪੁਲਿਸ ਵਿੱਚ ਅੱਜ ਮੰਗਲਵਾਰ ਰਾਤ ਵੱਡਾ ਫੇਰਬਦਲ ਕੀਤਾ ਗਿਆ ਤੇ ਦਿੱਲੀ ਦੇ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲ ਰਹੇ ਬਾਲਾਜੀ ਸ੍ਰੀਵਾਸਤਵ ਨੂੰ ਹਟਾ ਕੇ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਜਗ੍ਹਾ ਰਾਕੇਸ਼ ਅਸਥਾਨਾ ਨੂੰ ਦਿੱਲੀ ਪੁਲਿਸ ਦਾ ਨਵਾਂ ਕਮਿਸ਼ਨਰ ਬਣਾ ਦਿੱਤਾ ਹੈ।
ਗੁਜਰਾਤ ਕੈਡਰ ਦੇ 1984 ਬੈਚ ਦੇ ਸੀਨੀਅਰ ਆਈ ਪੀ ਐੱਸ ਅਫਸਰ ਰਾਕੇਸ਼ ਅਸਥਾਨਾ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਸਭ ਤੋਂ ਨੇੜੇ ਮੰਨੇ ਜਾਂਦੇ ਹਨ। ਉਹ ਇਸ ਵੇਲੇ ਬਾਰਡਰ ਸਕਿਓਰਟੀ ਫੋਰਸ ਦੇ ਡਾਇਰੈਕਟਰ ਜਨਰਲ ਸਨ। ਉਨ੍ਹਾਂ ਦੀ ਸੇਵਾਮੁਕਤੀ ਦਾ ਸਮਾਂ ਕੁੱਲ ਦੋ ਦਿਨ ਬਾਕੀ ਸੀ, ਪਰ ਕਮਿਸ਼ਨਰ ਬਣਾਉਣ ਨਾਲ ਉਨ੍ਹਾਂ ਨੂੰ ਇਕ ਸਾਲ ਦੀ ਸਰਵਿਸ ਐਕਸਟੈਂਸ਼ਨ ਵੀ ਦੇ ਦਿੱਤੀ ਗਈ ਹੈ। ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ ਅਨੁਸਾਰ ਉਹ 31 ਜੁਲਾਈ 2022 ਤਕ ਦਿੱਲੀ ਪੁਲਿਸ ਦੇ ਕਮਿਸ਼ਨਰ ਅਹੁਦੇ ਉੱਤੇ ਰਹਿਣਗੇ।
ਵਰਨਣ ਯੋਗ ਹੈ ਕਿ ਦਿੱਲੀ ਪੁਲਿਸ ਦੇ ਇਤਿਹਾਸ ਵਿੱਚ ਇਹ ਦੂਸਰਾ ਮੌਕਾ ਹੈ, ਜਦੋਂ ਪੁਲਸ ਵਿਚਲੇ ਗ਼ੈਰ ਯੂ ਟੀ ਕੈਡਰ ਦੇ ਕਿਸੇ ਆਈ ਪੀ ਐੱਸ ਨੂੰ ਕਮਿਸ਼ਨਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸਾਲ 1999 ਵਿੱਚ ਵੀ ਭਾਜਪਾ ਦੀ ਸਰਕਾਰ ਦੌਰਾਨ ਉੱਤਰ ਪ੍ਰਦੇਸ਼ ਕੈਡਰ ਦੇ ਆਈ ਪੀ ਐੱਸ ਅਫਸਰ ਅਜੈ ਰਾਜ ਸ਼ਰਮਾ ਨੂੰ ਵੀ ਦਿੱਲੀ ਵਿੱਚ ਪੁਲਿਸ ਦਾ ਕਮਿਸ਼ਨਰ ਬਣਾਇਆ ਗਿਆ ਸੀ। ਉਹ ਕਰੀਬ ਤਿੰਨ ਸਾਲ ਕਮਿਸ਼ਨਰ ਰਹੇ ਸਨ ਤੇ ਇਹ ਕੇਸ ਸੁਪਰੀਮ ਕੋਰਟ ਵਿੱਚ ਵੀ ਪਹੁੰਚ ਗਿਆ ਸੀ। ਸਾਲ 1988 ਬੈਚ ਦੇ ਯੂ ਟੀ ਕੈਡਰ ਦੇ ਆਈ ਪੀ ਐੱਸ ਅਫਸਰ ਬਾਲਾਜੀ ਸ੍ਰੀਵਾਸਤਵ ਕੋਲ ਅੱਜ ਦੇ ਬਾਅਦ ਸਿਰਫ਼ ਵਿਜੀਲੈਂਸ ਦੀ ਜ਼ਿੰਮੇਵਾਰੀ ਰਹੇਗੀ ਅਤੇ ਉਹ ਸਪੈਸ਼ਲ ਕਮਿਸ਼ਨਰ ਵਿਜੀਲੈਂਸ ਹੋਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ