Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਮਕਬੂਜ਼ਾ ਕਸ਼ਮੀਰ ਚੋਣਾਂ ਵਿੱਚ ਹਾਰ ਮਗਰੋਂ ਫਾਰੂਕ ਹੈਦਰ ਭੜਕਿਆ

July 28, 2021 08:21 AM

ਇਸਲਾਮਾਬਾਦ, 27 ਜੁਲਾਈ, (ਪੋਸਟ ਬਿਊਰੋ)- ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ (ਪੀ ਓਕੇ) ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਹਿਰੀਕੇ ਇਨਸਾਫ ਪਾਰਟੀ ਦੀ ਜਿੱਤ ਤੇ ਆਪਣੀ ਪਾਕਿਸਤਾਨ ਮੁਸਲਿਮ ਲੀਗ-ਨਵਾਜ (ਪੀ ਐੱਮ ਐੱਲ-ਐੱਨ) ਦੀ ਹਾਰ ਤੋਂ ਮੌਜੂਦਾ ਕਾਬਜ਼ ਧਿਰ ਦਾ ਆਗੂ ਰਾਜਾ ਫਾਰੂਕ ਹੈਦਰ ਭੜਕਿਆ ਪਿਆ ਹੈ ਅਤੇ ਉਸ ਨੇ ਇਸ ਹਾਰ ਪਿੱਛੇ ਕਸ਼ਮੀਰੀ ਲੋਕਾਂ ਦੀ ਗੁਲਾਮ ਮਾਨਸਿਕਤਾ ਵੀ ਦੱਸੀ ਹੈ।
ਵਰਨਣ ਯੋਗ ਹੈ ਕਿ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰੀ ਇਲਾਕੇ ਵਿੱਚ ਚੁਣੇ ਹੋਏ ਆਗੂ ਨੂੰ ਮੁੱਖ ਮੰਤਰੀ ਕਹਿਣ ਦੀ ਥਾਂ ਪ੍ਰਧਾਨ ਮੰਤਰੀ ਕਿਹਾ ਜਾਂਦਾ ਹੈ। ਇਸ ਵੇਲੇ ਓਥੇ ਪਾਕਿਸਤਾਨ ਮੁਸਲਿਮ ਲੀਗ-ਨਵਾਜ (ਪੀ ਐੱਮ ਐੱਲ-ਐੱਨ) ਦੇ ਆਗੂ ਰਾਜਾ ਫਰੂਕ ਹੈਦਰ ਪ੍ਰਧਾਨ ਮੰਤਰੀ ਸਨ। ਉਹ ਇਸ ਵਾਰ ਚੋਣਾਂ ਵਿੱਚਆਪਣੀ ਸੀਟ ਜਿੱਤ ਗਏ, ਪਰ ਵਿਧਾਨ ਸਭਾ ਚੋਣਾਂ ਵਿਚ ਆਪਣੀ ਪਾਰਟੀ ਦੀ ਹਾਰ ਨਹੀਂ ਰੋਕ ਸਕੇ। ਉਨ੍ਹਾਂ ਦੇ ਮੁਕਾਬਲੇ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ-ਏ-ਇਨਸਾਫ (ਪੀ ਟੀ ਆਈ) ਦੀ ਜਿੱਤ ਨਾਲ ਰਾਜਾ ਫਾਰੂਕ ਹੈਦਰ ਭੜਕ ਗਏਤੇ ਨਾਰਾਜ਼ਗੀ ਦੇ ਕਾਰਨ ਇਹ ਟਿਪਣੀ ਕਰ ਦਿੱਤੀ ਕਿ 250 ਸਾਲ ਗੁਲਾਮ ਰਹਿਣ ਪਿੱਛੋਂ ਕਸ਼ਮੀਰੀ ਲੋਕਾਂ ਦੀ ਮਾਨਸਿਕਤਾ ਗੁਲਾਮਾਂ ਵਾਲੀ ਹੋ ਜਾਣ ਕਾਰਨ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਜਿਤਾਈ ਹੈ। ਇਮਰਾਨ ਖਾਨ ਦੀ ਪਾਰਟੀ ਦੇ ਨੇਤਾ ਸ਼ਾਹਬਾਜ ਗਿੱਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਿਆਨ ਉੱਤੇ ਬਹੁਤ ਹੈਰਾਨੀ ਹੈ। ਗਿੱਲ ਨੇ ਕਿਹਾ ਕਿ ਇਹ ਉਹੀ ਕਸ਼ਮੀਰੀ ਲੋਕ ਹਨ, ਜਿਨ੍ਹਾਂ ਨੇ ਪਿਛਲੀ ਵਾਰੀ ਰਾਜਾ ਫਾਰੂਕ ਹੈਦਰ ਨੂੰ ਰਾਜ ਕਰਨ ਦਾ ਮੌਕਾ ਦਿੱਤਾ ਸੀ।
ਇਸ ਹਫਤੇ ਹੋਈਆਂ ਪੀ ਓ ਕੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਅਤੇ ਅਗਲੀ ਸਰਕਾਰ ਉਸ ਦੀ ਬਣੇਗੀ।ਇਮਰਾਨ ਖਾਨ ਦੀ ਪਾਰਟੀਪੀ ਟੀ ਆਈ ਨੇ ਵਿਧਾਨ ਸਭਾ ਦੀਆਂ ਕੁੱਲ 45 ਸੀਟਾਂ ਵਿਚੋਂ 25 ਜਿੱਤੀਆਂ ਹਨ। ਪਾਕਿਸਤਾਨ ਪੀਪਲਜ਼ ਪਾਰਟੀ (ਪੀ ਪੀ ਪੀ) 11 ਸੀਟਾਂ ਨਾਲ ਦੂਸਰੇ ਥਾਂ ਆਈ ਤੇ ਇਸ ਵੇਲੇ ਓਥੇ ਰਾਜ ਕਰਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ ਨੂੰ ਸਿਰਫ਼ 6 ਸੀਟਾਂ ਮਿਲੀਆਂ ਹਨ। ਮੁਸਲਿਮ ਕਾਨਫਰੰਸ (ਐੱਮ ਸੀ) ਤੇ ਜੰਮੂ ਕਸ਼ਮੀਰ ਪੀਪਲਜ਼ ਪਾਰਟੀ (ਜੇ ਕੇ ਪੀ ਪੀ) ਨੂੰ ਇਕ-ਇਕ ਸੀਟ ਮਿਲੀ ਹੈ।ਇਸ ਰਾਜ ਵਿੱਚ ਜਦੋਂ ਵੀ ਚੋਣ ਹੋਵੇ ਤਾਂ ਪਾਕਿਸਤਾਨ ਦੀ ਕੇਂਦਰੀ ਸਰਕਾਰ ਨੂੰ ਚਲਾ ਰਹੀ ਪਾਰਟੀ ਹੀ ਏਥੇ ਵੀ ਜਿੱਤਿਆ ਕਰਦੀ ਹੈ ਅਤੇ ਏਸੇ ਤਰ੍ਹਾਂ ਇਸ ਵਾਰੀ ਇਮਰਾਨ ਖਾਨ ਦੀ ਪਾਰਟੀ ਜਿੱਤ ਗਈ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ