Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਵੈਕਸੀਨ ਪਾਸਪੋਰਟ ਲਾਂਚ ਕਰਨ ਬਾਰੇ ਟਰੂਡੋ ਨੇ ਧਾਰੀ ਚੁੱਪ

July 28, 2021 09:50 AM

ਓਟਵਾ, 27 ਜੁਲਾਈ (ਪੋਸਟ ਬਿਊਰੋ) :ਵਿਦੇਸ਼ ਟਰੈਵਲ ਕਰਨ ਲਈ ਕੋਵਿਡ-19 ਵੈਕਸੀਨ ਸਟੇਟਸ ਦਾ ਸਬੂਤ ਕੈਨੇਡੀਅਨਜ਼ ਨੂੰ ਕਦੋਂ ਮਿਲੇਗਾ ਇਸ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪੁੱਛੇ ਸਵਾਲਾਂ ਦਾ ਜਵਾਬ ਦੇਣ ਦੀ ਥਾਂ ਉਹ ਚੁੱਪ ਕਰ ਗਏ ਪਰ ਇਸ ਦੇ ਨਾਲ ਹੀ ਉਨ੍ਹਾਂ ਇਹ ਵਾਅਦਾ ਕੀਤਾ ਕਿ ਇਸ ਵਾਸਤੇ ਸਿਸਟਮ ਬਿਲਕੁਲ ਸਧਾਰਨ ਤੇ ਕਾਰਗਰ ਹੋਵੇਗਾ।
ਸ਼ਾਰਲੇਟਟਾਊਨ, ਪ੍ਰਿੰਸ ਐਡਵਰਡ ਆਈਲੈਂਡ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਕੌਮਾਂਤਰੀ ਟਰੈਵਲ ਸਬੰਧੀ ਦਸਤਾਵੇਜ਼ਾਂ ਦੇ ਫਰੇਮਵਰਕ ਲਈ ਓਟਵਾ ਜਿ਼ੰਮੇਵਾਰ ਹੈ। ਪਰ ਘਰੇਲੂ ਪੱਧਰ ਉੱਤੇ ਇਹ ਪ੍ਰੋਵਿੰਸਾਂ ਉੱਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਯੋਜਨਾ ਲਿਆਉਂਦੀਆਂ ਹਨ। ਇਸ ਸਬੰਧ ਵਿੱਚ ਕੋਈ ਨੈਸ਼ਨਲ ਸਿਸਟਮ ਲਿਆਉਣ ਲਈ ਫੈਡਰਲ ਸਰਕਾਰ ਉੱਤੇ ਦਬਾਅ ਵੱਧ ਰਿਹਾ ਹੈ। ਕੈਨੇਡੀਅਨਜ਼ ਚਾਹੁੰਦੇ ਹਨ ਕਿ ਜਿਵੇਂ ਹੋਰਨਾਂ ਮੁਲਕਾਂ ਵੱਲੋਂ ਤੇਜ਼ੀ ਨਾਲ ਆਪਣਾ ਇੱਕ ਸਿਸਟਮ ਅਪਣਾ ਲਿਆ ਗਿਆ ਹੈ ਉਸੇ ਤਰ੍ਹਾਂ ਫੈਡਰਲ ਸਰਕਾਰ ਵੀ ਕੋਈ ਸਿਸਟਮ ਜਲਦ ਅਪਣਾਵੇ।
ਯੂਕੇ ਵੱਲੋਂ ਜਾਰੀ ਕੀਤਾ ਜਾਣ ਵਾਲਾ ਐਨ ਐਚ ਐਸ ਕੋਵਿਡ ਪਾਸ ਘਰੇਲੂ ਪੱਧਰ ਉੱਤੇ ਇੰਡੋਰ ਗੈਦਰਿੰਗਜ਼ ਲਈ ਵਰਤਿਆ ਜਾਂਦਾ ਰਿਹਾ ਹੈ ਪਰ ਇਹ ਗ੍ਰੀਸ ਤੇ ਸਪੇਨ ਸਮੇਤ ਕਈ ਹੋਰਨਾਂ ਮੁਲਕਾਂ ਵਿੱਚ ਵੀ ਸਵੀਕਾਰ ਕੀਤਾ ਜਾਂਦਾ ਹੈ। ਯੂਰਪੀਅਨ ਯੂਨੀਅਨ ਦਾ ਡਿਜੀਟਲ ਕੋਵਿਡ ਸਰਟੀਫਿਕੇਟ, ਜਿਹੜਾ ਪਹਿਲੀ ਜੁਲਾਈ ਨੂੰ ਲਾਂਚ ਕੀਤਾ ਗਿਆ ਸੀ, ਸਾਰੇ ਯੂਰਪੀਅਨ ਯੂਨੀਅਨ ਮੈਂਬਰ ਮੁਲਕਾਂ ਵਿੱਚ ਸਵੀਕਾਰ ਕੀਤਾ ਜਾਂਦਾ ਹੈ। ਆਸਟਰੇਲੀਆ ਤੇ ਨਿਊਜ਼ੀਲੈਂਡ ਵੀ ਇਸ ਤਰ੍ਹਾਂ ਦਾ ਸਰਟੀਫਿਕੇਟ ਜਾਰੀ ਕਰਨ ਦੇ ਕਾਫੀ ਨੇੜੇ ਹਨ।
ਟਰੂਡੋ ਨੇ ਇਹ ਨਹੀਂ ਦੱਸਿਆ ਕਿ ਇਸ ਤਰ੍ਹਾਂ ਦਾ ਕੋਈ ਸਰਟੀਫਿਕੇਟ ਇਸ ਸਾਲ ਦੇ ਅੰਤ ਤੱਕ ਤਿਆਰ ਕਰ ਲਿਆ ਜਾਵੇਗਾ ਸਗੋਂ ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਗੱਲਬਾਤ ਜਾਰੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼