Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਬ੍ਰੌਡਵੇਅ ਨੇੜੇ ਚਾਕੂ ਮਾਰ ਕੇ ਕੀਤਾ ਗਿਆ ਵਿਅਕਤੀ ਦਾ ਕਤਲ

July 28, 2021 06:06 PM

ਟੋਰਾਂਟੋ, 28 ਜੁਲਾਈ (ਪੋਸਟ ਬਿਊਰੋ) : ਰਾਤ ਸਮੇਂ ਸ਼ਹਿਰ ਦੇ ਪੂਰਬੀ ਹਿੱਸੇ ਵਿੱਚ ਮਾਰੇ ਗਏ ਇੱਕ ਵਿਅਕਤੀ ਦੇ ਮਾਮਲੇ ਦੀ ਟੋਰਾਂਟੋ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਰਿਵਰ ਸਟਰੀਟ ਤੇ ਬ੍ਰੌਡਵਿਊ ਐਵਨਿਊ ਦਰਮਿਆਨ ਗੇਰਾਰਡ ਸਟਰੀਟ ਇਲਾਕੇ ਵਿੱਚ ਪੁਲਿਸ ਨੂੰ ਸਵੇਰੇ 2:30 ਵਜੇ ਸੱਦਿਆ ਗਿਆ। ਮੌਕੇ ਉੱਤੇ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਮਿਲਿਆ, ਉਸ ਉੱਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ। ਉਸ ਨੂੰ ਨਾਜ਼ੁਕ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ। ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਉਸ ਦੀ ਮੌਤ ਹੋ ਗਈ।
ਜਾਂਚਕਾਰਾਂ ਦਾ ਕਹਿਣਾ ਹੈ ਕਿ ਬਾਅਦ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਤੇ ਹੁਣ ਕਤਲ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਘਟਨਾ ਦੇ ਸਬੰਧ ਵਿੱਚ ਹੋਰ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ ਤੇ ਪੁਲਿਸ ਵੱਲੋਂ ਇਹ ਜਾਣਕਾਰੀ ਵੀ ਨਹੀਂ ਦਿੱਤੀ ਗਈ ਕਿ ਮਸ਼ਕੂਕ ਤੇ ਮਾਰਿਆ ਗਿਆ ਵਿਅਕਤੀ ਇੱਕ ਦੂਜੇ ਨੂੰ ਜਾਣਦੇ ਸਨ ਜਾਂ ਫਿਰ ਇਹ ਅਚਨਚੇਤੀ ਕੀਤਾ ਗਿਆ ਹਮਲਾ ਸੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ