Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਜੂਨ ਮਹੀਨੇ ਕੈਨੇਡਾ ਵਿੱਚ ਮਹਿੰਗਾਈ ਦਰ ਪਈ ਮੱਠੀ

July 29, 2021 08:43 AM

ਓਟਵਾ, 28 ਜੁਲਾਈ (ਪੋਸਟ ਬਿਊਰੋ) : ਪਿਛਲੇ ਮਹੀਨੇ ਕੈਨੇਡਾ ਦੀ ਮਹਿੰਗਾਈ ਦਰ ਮੱਠੀ ਪੈ ਗਈ। ਸਾਲ ਦਰ ਸਾਲ ਦੇ ਆਧਾਰ ਉੱਤੇ ਜੂਨ ਵਿੱਚ ਇਹ 3·1 ਫੀ ਸਦੀ ਦਰਜ ਕੀਤੀ ਗਈ।
ਮਈ ਵਿੱਚ ਇਹ 3·6 ਫੀ ਸਦੀ ਰਿਕਾਰਡ ਕੀਤੀ ਗਈ ਸੀ, ਜੋ ਕਿ ਇੱਕ ਦਹਾਕੇ ਵਿੱਚ ਸੱਭ ਤੋਂ ਜਿ਼ਆਦਾ ਵਾਧਾ ਸੀ। ਇਹ ਖੁਲਾਸਾ ਸਟੈਟੇਸਟਿਕਸ ਕੈਨੇਡਾ ਵੱਲੋਂ ਕੀਤਾ ਗਿਆ।ਏਜੰਸੀ ਦਾ ਕਹਿਣਾ ਹੈ ਕਿ ਜੂਨ ਮਹੀਨੇ ਦਾ ਤੁਲਨਾਤਮਕ ਅਧਿਐਨ ਪਿਛਲੇ ਸਾਲ ਇਸੇ ਮਹੀਨੇ ਦੀਆਂ ਕੀਮਤਾਂ ਨਾਲ ਵੀ ਕੀਤਾ ਗਿਆ। ਇਹ ਨਤੀਜਾ ਕੋਵਿਡ-19 ਮਹਾਂਮਾਰੀ ਕਾਰਨ ਦੇਸ਼ ਭਰ ਵਿੱਚ ਕਾਰੋਬਾਰਾਂ ਤੇ ਕਮਿਊਨਿਟੀਜ਼ ਉੱਤੇ ਪੈਣ ਵਾਲੇ ਪ੍ਰਭਾਵ ਕਾਰਨ ਆਇਆ।
ਮਿਸਾਲ ਵਜੋਂ ਗੈਸੋਲੀਨ ਦੀਆਂ ਕੀਮਤਾਂ ਵਿੱਚ ਸਾਲ ਦਰ ਸਾਲ ਹੋਏ ਵਾਧੇ ਕਾਰਨ ਇਹ ਜੂਨ ਵਿੱਚ 32 ਫੀ ਸਦੀ ਤੱਕ ਵੱਧ ਗਈਆਂ ਜਦਕਿ ਮਈ ਦੇ ਮਹੀਨੇ ਇਨ੍ਹਾਂ ਵਿੱਚ 43·4 ਫੀ ਸਦੀ ਨਾਲ ਉਛਾਲ ਆਇਆ ਹੋਇਆ ਸੀ ਕਿਉਂਕਿ ਗੈਸੋਲੀਨ ਦੀਆਂ ਕੀਮਤਾਂ ਮਹਾਂਮਾਰੀ ਦੇ ਸ਼ੁਰੂ ਵਿੱਚ ਡਿੱਗਣ ਤੋਂ ਬਾਅਦ ਜੂਨ 2020 ਵਿੱਚ ਅੰਸ਼ਕ ਤੌਰ ਉੱਤੇ ਰਿਕਵਰ ਕਰ ਗਈਆਂ।
ਏਜੰਸੀ ਨੇ ਆਖਿਆ ਕਿ ਜੇ ਗੈਸੋਲੀਨ ਦੀਆਂ ਕੀਮਤਾਂ ਦੀ ਗੱਲ ਨਾ ਕੀਤੀ ਜਾਵੇ ਤਾਂ ਮਹਿੰਗਾਈ ਦੀ ਸਾਲਾਨਾ ਦਰ 2·2 ਫੀ ਸਦੀ ਹੋਵੇਗੀ। ਇਸ ਦੌਰਾਨ ਮਈ ਵਿੱਚ 0·5 ਫੀ ਸਦੀ ਵਾਧੇ ਤੋਂ ਬਾਅਦ ਜੂਨ ਵਿੱਚ ਸੀ ਪੀ ਆਈ (ਕੰਜਿ਼ਊਮਰ ਪ੍ਰਾਈਸ ਇੰਡੈਕਸ) ਵਿੱਚ 0·3 ਫੀ ਸਦੀ ਵਾਧਾ ਦਰਜ ਕੀਤਾ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ