Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਜੰਗਲ ਦੀ ਅੱਗ ਉੱਤੇ ਕਾਬੂ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ : ਫੋਰਡ

July 29, 2021 08:46 AM

ਓਨਟਾਰੀਓ, 28 ਜੁਲਾਈ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਉਹ ਉੱਤਰੀ ਹਿੱਸੇ ਵਿੱਚ ਲੱਗੀ ਜੰਗਲ ਦੀ ਅੱਗ ਉੱਤੇ ਕਾਬੂ ਪਾਉਣ ਤੇ ਉੱਥੋਂ ਮਜਬੂਰੀ ਵਿੱਚ ਆਪਣਾ ਘਰ-ਬਾਰ ਛੱਡ ਕੇ ਆਏ ਲੋਕਾਂ ਦੀ ਮਦਦ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਪਰ ਉਨ੍ਹਾਂ ਇਨ੍ਹਾਂ ਹਾਲਾਤ ਨੂੰ ਸਟੇਟ ਆਫ ਐਮਰਜੰਸੀ ਐਲਾਨਣ ਤੋਂ ਇਨਕਾਰ ਕਰ ਦਿੱਤਾ।
ਫੋਰਡ ਨੇ ਇਹ ਬਿਆਨ ਅੱਜ ਥੰਡਰ ਬੇਅ ਵਿੱਚ ਦਿੱਤਾ। ਉਹ ਇੱਥੇ ਵਾਈਲਡਫਾਇਰ ਕਮਾਂਡ ਸੈਂਟਰ ਦਾ ਦੌਰਾ ਕਰਨ ਦੇ ਨਾਲ ਨਾਲ ਅੱਗ ਤੋਂ ਬਚਣ ਲਈ ਇੱਥੇ ਪਹੁੰਚੇ ਲੋਕਾਂ ਤੇ ਕਮਿਊਨਿਟੀ ਆਗੂਆਂ ਨਾਲ ਮੁਲਾਕਾਤ ਕਰਨ ਲਈ ਆਏ ਸਨ। ਫਰਸਟ ਨੇਸ਼ਨ ਦੇ ਆਗੂਆਂ ਵੱਲੋਂ ਇਸ ਸਥਿਤੀ ਨੂੰ ਸਟੇਟ ਆਫ ਐਮਰਜੰਸੀ ਐਲਾਨਣ ਦੀ ਮੰਗ ਕੀਤੀ ਗਈ ਸੀ ਪਰ ਫੋਰਡ ਨੇ ਆਖਿਆ ਕਿ ਪਹਿਲਾਂ ਹੀ ਐਮਰਜੰਸੀ ਆਰਡਰ ਦਿੱਤੇ ਜਾ ਚੁੱਕੇ ਹਨ। ਅਸੀਂ ਮਦਦ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਅਸੀਂ ਸਾਰੇ ਸਰੋਤ ਲਾ ਦਿੱਤੇ ਹਨ ਤੇ ਅੱਗੇ ਵੀ ਇਹ ਮਦਦ ਜਾਰੀ ਰੱਖੀ ਜਾਵੇਗੀ।
ਇਸ ਵਾਰੀ ਜੰਗਲ ਦੀ ਅੱਗ ਕਾਫੀ ਖਤਰਨਾਕ ਰੂਪ ਧਾਰਨ ਕਰ ਚੁੱਕੀ ਹੈ। ਪ੍ਰੋਵਿੰਸ ਵੱਲੋਂ ਇਸ ਅੱਗ ਉੱਤੇ ਕਾਬੂ ਪਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਫਰਸਟ ਨੇਸ਼ਨ ਕਮਿਊਨਿਟੀਜ਼ ਦੇ ਲੋਕਾਂ ਨੂੰ ਆਪਣੇ ਘਰ ਛੱਡ ਕੇ ਸ਼ਹਿਰ ਦਾ ਰੁਖ ਕਰਨਾ ਪਿਆ ਹੈ।ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਸਟੇਟ ਆਫ ਐਮਰਜੰਸੀ ਲਾਉਣ ਲਈ ਜਿਹੜੇ ਹਾਲਾਤ ਚਾਹੀਦੇ ਹਨ ਕਾਨੂੰਨੀ ਤਰ ਉੱਤੇ ਉਹ ਪੂਰੇ ਨਹੀਂ ਹੋ ਰਹੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ