Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਬਾਰਿਸ਼ ਨਾਲ ਹਿਮਾਚਲ ਵਿੱਚ ਤਬਾਹੀ : 200 ਲੋਕਾਂ ਦੀ ਮੌਤ

July 29, 2021 09:05 AM

* ਸਰਕਾਰੀ ਤੇ ਨਿੱਜੀ ਜਾਇਦਾਦ ਦਾ 4600 ਕਰੋੜ ਦਾ ਨੁਕਸਾਨ


ਸ਼ਿਮਲਾ, 28 ਜੁਲਾਈ, (ਪੋਸਟ ਬਿਊਰੋ)- ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦੇ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ ਅਤੇ ਭਾਰਤ-ਤਿੱਬਤ ਨੈਸ਼ਨਲ ਹਾਈਵੇਅਤੇ ਚਾਰ ਹੋਰ ਨੈਸ਼ਨਲ ਹਾਈਵੇ ਬੰਦ ਹੋ ਗਏ ਹਨ। ਭਾਰੀ ਮੀਂਹ ਨਾਲ ਨਦੀਆਂ-ਨਾਲੇ ਉੱਛਲ ਪਏ ਹਨ ਅਤੇ ਥਾਂ-ਥਾਂ ਜ਼ਮੀਨ ਖਿਸਕਣ ਨਾਲ ਕਈ ਸੜਕਾਂ ਬੰਦ ਹਨ। ਬਾਰਿਸ਼ ਨਾਲ ਅੱਜ ਬੁੱਧਵਾਰ ਤੱਕ ਲਗਪਗ 200 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ।
ਇਸ ਦੌਰਾਨ ਪਤਾ ਲੱਗਾ ਹੈ ਕਿ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਵਿਚ ਭਾਰੀ ਬਾਰਿਸ਼, ਚੱਟਾਨਾਂ ਦੇ ਖਿਸਕਣ, ਢਿੱਗਾਂ ਡਿੱਗਣ ਤੇ ਕਈ ਥਾਈਂ ਬੱਦਲ ਫਟਣ ਨਾਲ ਆਏ ਹੜ੍ਹ ਨਾਲ ਹੋਈ ਤਬਾਹੀ ਵਿਚ 14 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ ਨੁਕਸਾਨ ਜੰਮੂ ਡਵੀਜ਼ਨ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਹੋਇਆ ਹੈ, ਜਿੱਥੇ ਦੂਰ-ਦੁਰਾਡੇ ਪਿੰਡ ਹੰਜਰ ਵਿਚ ਬੱਦਲ ਫਟਣ ਨਾਲ ਆਏ ਹੜ੍ਹ ਦੇ ਮਲਬੇ ਵਿਚ ਦਬ ਕੇ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਦੀਆਂ ਲਾਸ਼ਾਂ ਮਿਲ ਗਈਆਂ ਤੇ 17 ਜ਼ਖ਼ਮੀਆਂ ਨੂੰ ਬਚਾਇਆ ਗਿਆ ਹੈ, ਜਿਨ੍ਹਾਂ ਵਿਚ ਪੰਜ ਦੀ ਹਾਲਤ ਗੰਭੀਰ ਹੈ, ਪਰ 19 ਲੋਕ ਅਜੇ ਲਾਪਤਾ ਹਨ। ਪੁਲਿਸ ਅਤੇ ਸਥਾਨਕ ਲੋਕਾਂ ਤੋਂ ਇਲਾਵਾ ਫ਼ੌਜ, ਆਫਤ ਰਿਲੀਫ ਫੋਰਸ ਦੀਆਂ ਟੀਮਾਂ ਰਾਹਤ ਮੁਹਿੰਮ ਵਿਚ ਲੱਗੀਆਂ ਹੋਈਆਂ ਹਨ। ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਵਿੱਚ ਬੱਦਲ ਫਟਣ ਨਾਲ ਤੇਜਿੰਗ ਨਾਲੇ ਤੇ ਕੁੱਲੂ ਦੇ ਬ੍ਰਹਮਗੰਗਾ ਨਾਲੇ ਵਿਚ ਹੜ੍ਹ ਆ ਜਾਣ ਕਾਰਨ-ਪੁੱਤਰ ਸਮੇਤ 16 ਲੋਕ ਰੁੜ੍ਹ ਗਏ। ਇਨ੍ਹਾਂ ਵਿਚ ਗਾਜ਼ੀਆਬਾਦ ਦੀ ਲੜਕੀ ਵਿਨੀਤਾ ਚੌਧਰੀ ਵੀ ਸ਼ਾਮਲ ਹੈ, ਜੋ ਇੱਥੇ ਕੈਂਪਿੰਗ ਸਾਈਟ ਵਿਚ ਮੈਨੇਜਰ ਦੇ ਅਹੁਦੇ ਉੱਤੇ ਤਾਇਨਾਤ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼