Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕੌਮੀ ਗੱਠਜੋੜ ਬਣਾਉਣ ਰੁੱਝੀ ਮਮਤਾ ਨੇ ਕਿਹਾ : ਪੂਰੇ ਦੇਸ਼ ਵਿਚ ‘ਖੇਲਾ ਹੋਬੇ’

July 29, 2021 09:18 AM

ਨਵੀਂ ਦਿੱਲੀ, 28 ਜੁਲਾਈ, (ਪੋਸਟ ਬਿਊਰੋ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਇਸ ਵੇਲੇ ਜਦੋਂ ਦਿੱਲੀ ਦੌਰੇ ਉਤੇ ਹਨ ਤਾਂ ਇਸ ਮੌਕੇ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਦੇ ਬਾਅਦ ਕਿਹਾ ਕਿ ‘ਕਾਂਗਰਸ ਪ੍ਰਧਾਨ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ।’ ਉਨ੍ਹਾਂ ਕਿਹਾ ਕਿ “ਅਰਵਿੰਦ ਕੇਜਰੀਵਾਲ ਨੂੰ ਵੀ ਮਿਲਣਗੇ ਤੇ ਲਾਲੂ ਯਾਦਵ ਨਾਲ ਵੀ ਗੱਲ ਹੋਈ ਹੈ। ਹਰ ਕੋਈ ਇਕੱਠੇ ਹੋਣਾ ਚਾਹੁੰਦਾ ਹੈ। ਮੈਂ ਕੋਈ ਰਾਜਨੀਤਿਕ ਜੋਤਸ਼ੀ ਨਹੀਂ, ਪਰ ‘ਖੇਲਾ ਹੋਬੇ’ ਦੀ ਗੂੰਜ ਸਾਰੇ ਦੇਸ਼ ਵਿੱਚ ਸੁਣਾਈ ਦੇਵੇਗੀ।” ਮਮਤਾ ਬੈਨਰਜੀ ਨੇ ਕਿਹਾ ਕਿ “ਅਸੀਂ ਬਹੁਤ ਦਿਨ ‘ਅੱਛੇ ਦਿਨਾਂ’ ਦੀ ਉਡੀਕ ਕਰ ਲਈ ਹੈ, ਅੱਗੋਂ ਅਸੀਂ ‘ਸੱਚੇ ਦਿਨ’ ਨੂੰ ਵੇਖਣਾ ਚਾਹੁੰਦੇ ਹਾਂ।”
ਇਸ ਮੌਕੇੇ ਮਮਤਾ ਬੈਨਰਜੀ ਨੇ ਇਹ ਵੀ ਕਿਹਾ ਕਿ ਦੇਸ਼ ਦੀ ਹਾਲਤ ਐਮਰਜੈਂਸੀ ਤੋਂ ਵੱਧ ਗੰਭੀਰ ਹੈ। ਵਿਰੋਧੀ ਏਕਤਾ ਬਾਰੇ ਮਮਤਾ ਬੈਨਰਜੀ ਨੇ ਕਿਹਾ ਕਿ ਸਾਰਾ ਸਿਸਟਮ ਰਾਜਨੀਤਕ ਪਾਰਟੀਆਂ ਉੱਤੇ ਨਿਰਭਰ ਹੈ, ਜਿਹੜਾ ਕੋਈ ਵੀ ਆਗੂ ਅਗਵਾਈ ਕਰਦਾ ਹੈ,‘ਮੈਨੂੰ ਕੋਈ ਮੁਸ਼ਕਲ ਨਹੀਂ ਹੈ। ਇਹ ਪੁੱਛੇ ਜਾਣ ਉੱਤੇ ਕਿ ਖੁਦ ਮਮਤਾ ਬੈਨਰਜੀ ਚੋਣਾਂ ਵਿਚ ਵਿਰੋਧੀ ਧਿਰ ਦਾ ਚਿਹਰਾ ਬਣੇਗੀ, ਜਵਾਬ ਦਿੰਦਿਆਂ ਉਨ੍ਹਾਂ ਕਿਹਾ, ਸਾਰੇ ਵਿਰੋਧੀ ਨੇਤਾਵਾਂ ਨਾਲ ਮੇਰੇ ਚੰਗੇ ਸੰਬੰਧ ਹਨ।’ ਇਸ ਤੋਂ ਪਹਿਲਾਂ ਸੱਤਾਧਾਰੀ ਐਨਡੀਏ ਗੱਠਜੋੜ ਦੇ ਵਿਰੁੱਧ ਸਾਰੀਆਂ ਵਿਰੋਧੀ ਧਿਰ ਦੀ ਏਕਤਾ ਬਾਰੇ ਪੁੱਛੇ ਜਾਣ ਉੱਤੇ ਮਮਤਾ ਨੇ ਕਿਹਾ ਕਿ ਇਹ ਆਪਣੇ ਆਪ ਹੋਵੇਗਾ।ਉਨ੍ਹਾ ਨੂੰ ਪੁੱਛਿਆ ਗਿਆ ਕਿ ਉਹ ਵਿਰੋਧੀ ਪਾਰਟੀਆਂ ਦੀ ਅਗਵਾਈ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਏਕੇ ਦੀ ਨੁਮਾਇੰਦਗੀ ਦੇਸ਼ ਕਰੇਗਾ।
ਮਮਤਾ ਬੈਨਰਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੈਗਾਸਸ ਜਾਸੂਸੀ ਕੇਸ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਰਬ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਤੇ ਸੁਪਰੀਮ ਕੋਰਟ ਦੀ ਅਗਵਾਈ ਵਿਚਜਾਂਚ ਕਰਾਉਣ ਦਾ ਫ਼ੈਸਲਾ ਲੈਣਾ ਚਾਹੀਦਾ ਹੈ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਜਿੱਤ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੀ ਮੁਖੀਮਮਤਾ ਬੈਨਰਜੀ ਦੀ ਦਿੱਲੀ ਵਿਚ ਸੀਨੀਅਰ ਸਿਆਸੀ ਆਗੂਆਂ ਨਾਲ ਮੁਲਾਕਾਤਾਂ ਦੀ ਇਹ ਪਹਿਲੀ ਲੜੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ