Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਡੀ ਆਈ ਜੀ ਖੱਟੜਾ ਦੀ ਨਵੀਂ ਦੂਸ਼ਣਬਾਜ਼ੀ ਤੋਂ ਬਰਗਾੜੀ ਵਾਲੇ ਭੜਕੇ

July 29, 2021 09:19 AM

* ਰੁਪਿੰਦਰ ਨੇ ਕਿਹਾ: ਮੇਰੇ ਉੱਤੇ ਦੋਸ਼ ਸੱਚੇ ਹੋਣ ਤਾਂ ਸਿਰ ਕੱਟਵਾ ਦਿਆਂਗਾ
* ਖੱਟੜਾ ਉੱਤੇ ਅਕਾਲੀ ਟਿਕਟ ਲਈ ਦੂਸ਼ਣਬਾਜ਼ੀ ਦਾ ਦੋਸ਼


ਕੋਟਕਪੂਰਾ, 28 ਜੁਲਾਈ, (ਪੋਸਟ ਬਿਊਰੋ)- ਅਕਾਲੀ-ਭਾਜਪਾ ਸਰਕਾਰ ਦੇ ਵਕਤ ਬਰਗਾੜੀ ਅਤੇ ਹੋਰ ਥਾਂਈਂ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਾਂ ਦੀ ਜਾਂਚ ਲਈ ਬਣੀ ਪਹਿਲੀ ਵਿਸ਼ੇਸ਼ ਜਾਂਚ ਟੀਮ (ਐੱਸਆਈ ਟੀ’ ਦੇ ਮੁਖੀ ਰਹਿ ਚੁੱਕੇ ਓਦੋਂ ਦੇਡੀ ਆਈ ਜੀ ਰਣਬੀਰ ਸਿੰਘ ਖੱਟੜਾ ਵੱਲੋਂ ਪਿਛਲੇ ਦਿਨੀਂ ਸ੍ਰੀ ਅਕਾਲ ਤਖਤਦੇ ਜਥੇਦਾਰ ਵੱਲੋਂਸੱਦੀ ਮੀਟਿੰਗ ਦੌਰਾਨ ਰੁਪਿੰਦਰ ਸਿੰਘ ਪੰਜਗਰਾਈਂ ਅਤੇ ਚਮਕੌਰ ਸਿੰਘ ਭਾਈਰੂਪਾ ਦੇ ਖਿਲਾਫ਼ ਕੀਤੀ ਦੂਸ਼ਣਬਾਜੀ ਦਾ ਜਵਾਬ ਦਿੰਦਿਆਂ ਰੁਪਿੰਦਰ ਸਿੰਘ ਨੇ ਦੋਸ਼ ਲਾਇਆ ਕਿ ਬੇਅਦਬੀ ਕਾਂਡ ਦੀ ਜਾਂਚ ਨੂੰ ਮਰੋੜਾ ਦੇਣ ਵਾਸਤੇਰਣਬੀਰ ਸਿੰਘ ਖੱਟੜਾਅੱਜਕੱਲ੍ਹ ਇੱਕ ਟਿਕਟ ਦੀ ਝਾਕ ਵਿੱਚ ਬਾਦਲਾਂ ਦੀ ਬੋਲੀ ਬੋਲ ਰਿਹਾ ਹੈ।
ਰੁਪਿੰਦਰ ਸਿੰਘ ਪੰਜਗਰਾਈਂ ਨੇ ਚੁਣੌਤੀ ਦਿੱਤੀ ਕਿ ਰਣਬੀਰ ਸਿੰਘ ਖੱਟੜਾ ਮੇਰੇ ਉੱਤੇਲਾਏ ਦੋਸ਼ ਸਿੱਧ ਕਰ ਦੇਵੇ ਤਾਂ ਮੈਂ ਆਪਣਾ ਸਿਰ ਕਟਵਾਉਣ ਨੂੰ ਤਿਆਰ ਹਾਂ, ਵਰਨਾ ਉਹ ਖੁਦ ਸੰਗਤ ਵੱਲੋਂ ਲੱਗਣ ਵਾਲੀ ਸਜ਼ਾ ਕਬੂਲਣ ਦੀ ਸ਼ਰਤ ਮੰਨ ਲਵੇ। ਉਨ੍ਹਾਂ ਕਿਹਾ ਕਿ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿੱਚ ਪੁਲਿਸ ਵੱਲੋਂ ਕਬਜ਼ੇਵਿੱਚਲਏ ਸੀਸੀਟੀ ਵੀ ਕੈਮਰੇ ਉਦੋਂ ਵੀ ਸਨ ਅਤੇ ਅੱਜ ਵੀਲੱਗੇ ਹਨ ਤੇ ਇਕ-ਇਕ ਮਿੰਟ ਦੀ ਫੁਟੇਜ ਪੁਲਿਸ ਕੋਲ ਹੈ, ਰਣਬੀਰ ਸਿੰਘ ਖੱਟੜਾ ਨੇ ਜਾਂਚ ਅਫ਼ਸਰ ਹੁੰਦਿਆਂ ਉਹ ਫੁਟੇਜ ਆਪਣੇ ਕਬਜ਼ੇ ਵਿੱਚ ਲਈ ਸੀ, ਸਭ ਕੁਝ ਪਤਾ ਹੋਣ ਦੇ ਬਾਵਜੂਦ ਖੱਟੜਾਅੱਜ ਜਿਵੇਂ ਉਸ ਕੇਸ ਨੂੰ ਗਲਤ ਰੰਗ ਦੇਣ ਦੇ ਯਤਨ ਵਿੱਚ ਹੈ, ਇਹ ਕਿਸੇ ਗੰਭੀਰ ਸਾਜਿ਼ਸ਼ ਤੋਂ ਘੱਟ ਨਹੀਂ।ਰੁਪਿੰਦਰ ਸਿੰਘ ਨੇ ਦੱਸਿਆ ਕਿ ਬਲਰਾਜ ਸਿੰਘ ਰੋੜਾਂਵਾਲੀ ਤੇ ਬੇਅੰਤ ਸਿੰਘ ਓਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਖਿਲਾਰੇ ਹੋਏ ਅੰਗ ਬੜੇ ਸਤਿਕਾਰ ਨਾਲ ਲੈ ਕੇ ਗਏ ਤੇ ਸਤਿਕਾਰ ਨਾਲ ਪੁਲਿਸ ਨੇ ਉਨ੍ਹਾਂ ਤੋਂ ਲਏ ਸਨ। ਰੁਪਿੰਦਰ ਸਿੰਘ ਨੇ ਦੋਸ਼ ਲਾਇਆ ਕਿ ਡੇਰਾ ਪ੍ਰੇਮੀਆਂ ਨਾਲੋਂ ਬਾਦਲਾਂ ਦੀ ਸਾਂਝ ਟੁੱਟਣ ਕਰ ਕੇ ਰਣਬੀਰ ਸਿੰਘ ਖੱਟੜਾ ਪੰਥਕ ਵੋਟ ਬੈਂਕ ਬਾਦਲਾਂ ਦੇ ਹੱਕ ਵਿੱਚ ਕਰਨ ਦੇ ਪੈਂਤੜੇ ਖੇਡ ਰਿਹਾ ਹੈ, ਪਰ ਬੇਅਦਬੀ ਕਾਂਡ ਬਾਰੇ ਉਸ ਨੂੰ ਏਦਾਂ ਨਹੀਂ ਕਰਨ ਦਿੱਤਾ ਜਾਵੇਗਾ। ਰੁਪਿੰਦਰ ਸਿੰਘ ਨੇ ਦੁਹਰਾਇਆ ਕਿ ਉਹ ਨਾਰਕੋ ਟੈਸਟ ਸਮੇਤ ਹਰ ਤਰ੍ਹਾਂ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਹਮੇਸ਼ਾ ਤਿਆਰ ਰਹੇ ਹਨ,ਸ਼ਾਮਲ ਹੁੰਦੇ ਰਹੇ ਹਨ ਅਤੇ ਅੱਜ ਤੱਕ ਤਿਆਰ ਹਨ।ਇਸ ਮੌਕੇ ਸਿੱਖ ਆਗੂ ਬੇਅੰਤ ਸਿੰਘ ਨੇ ਮੀਡੀਆ ਕੋਲ ਹੈਰਾਨੀ ਪ੍ਰਗਟ ਕੀਤੀ ਕਿ ਪੁਲਿਸ ਵੱਲੋਂਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਮੌਜੂਦਗੀ ਵਿੱਚ ਵਾਪਰੀਆਂ ਘਟਨਾਵਾਂ ਨੂੰ ਗਲਤ ਰੰਗਤ ਦਿੱਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ