Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਸਮਝੌਤੇ ਰੱਦ ਕਰਨ ਦਾ ਪਹਿਲਾ ਕਦਮ ਪੁੱਟਿਆ

July 29, 2021 09:20 AM

* ਪਾਵਰਕਾਮ ਨੂੰ ਸਮਝੌਤੇ ਰੱਦ ਕਰਨ ਬਾਰੇ ਤਿਆਰੀ ਦਾ ਹੁਕਮ


ਚੰਡੀਗੜ੍ਹ, 28 ਜੁਲਾਈ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐੱਸ ਪੀ ਸੀ ਐੱਲ) ਨੂੰ ਕਹਿ ਦਿੱਤਾ ਹੈ ਕਿ ਉਹ ਅਕਾਲੀ-ਭਾਜਪਾ ਸਰਕਾਰ ਦੇ ਵਕਤ ਕੀਤੇ ਗਏ ਇਕਪਾਸੜ ਬਿਜਲੀ ਖਰੀਦ ਸਮਝੌਤਿਆਂ (ਪੀਪੀਏ) ਨੂੰ ਰੱਦ ਕਰ ਦੇਵੇ ਜਾਂ ਪ੍ਰਾਈਵੇਟ ਕੰਪਨੀਆਂ ਨਾਲ ਇਸ ਬਾਰੇ ਮੁੜ ਵਿਚਾਰ ਕਰੇ, ਕਿਉਂਕਿ ਇਸ ਠੇਕੇ ਅਨੁਸਾਰ ਝੋਨੇ ਦੀ ਬਿਜਾਈ ਤੇ ਗਰਮੀਆਂ ਦੇ ਮੌਸਮ ਦੌਰਾਨ ਇਸ ਰਾਜ ਦੀ ਸਭ ਤੋਂ ਵੱਧ ਮੰਗ ਨੂੰ ਪੂਰਾ ਕਰਨ ਲਈ ਇਹ ਬਿਜਲੀ ਕੰਪਨੀਆਂ ਜਿ਼ਮੇਵਾਰ ਨਹੀਂ ਬਣੀਆਂ।
ਪਤਾ ਲੱਗਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਮੁੱਖ ਗੁੱਸਾ ਤਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਬਣੀ ਹੈ, ਜਿਹੜੀ ਝੋਨੇ ਦੇ ਮੌਜੂਦਾ ਸੀਜ਼ਨ ਵਿਚ ਕੰਮ ਕਰਦੇ ਰਹਿਣ ਤੋਂ ਬੁਰੀ ਤਰ੍ਹਾਂ ਅਸਫਲ ਰਹੀ ਹੈ। ਇਸ ਕਾਰਨ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਨਾਲ ਸਮਝੌਤੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੀ ਐੱਸ ਪੀ ਸੀ ਐੱਲ ਨੂੰ ਇਸ ਕੰਪਨੀ ਨਾਲ ਆਪਣਾ ਪੀਪੀ ਏ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਿਹਾ ਜਾਂਦਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਇਸ ਕੰਪਨੀ ਨਾਲ ਕੀਤਾ ਬਿਜਲੀ ਸਮਝੌਤਾ ਬੜਾ ਪੱਖਪਾਤੀ ਸੀ। ਮੁੱਖ ਮੰਤਰੀ ਨੇ ਪੀ ਐੱਸ ਪੀ ਸੀ ਐੱਲ ਨੂੰ ਕਿਹਾ ਹੈ ਕਿ ਵੱਖ-ਵੱਖ ਸੁਤੰਤਰ ਬਿਜਲੀ ਉਤਪਾਦਕਾਂ (ਆਈਪੀਪੀਜ਼) ਨਾਲ ਪਿਛਲੀ ਸਰਕਾਰ ਵੱਲੋਂ ਕੀਤੇ ਸਭ ਸਮਝੌਤਿਆਂ (ਪੀਪੀਏ) ਦੀ ਜਾਂਚਕੀਤੀ ਜਾਵੇ, ਤਾਂ ਕਿ ਪੰਜਾਬ ਦੀਆਂ ਬਿਜਲੀ ਮੰਗਾਂ ਦੀ ਪੂਰਤੀ ਲਈ ਅਤੇ ਖਾਸ ਕਰ ਕੇ ਝੋਨੇ ਦੀ ਬਿਜਾਈ ਸਮੇਂ ਤੇ ਗਰਮੀ ਦੇ ਮੌਸਮ ਸਮੇਂ ਦੀਆਂ ਲੋੜਾਂ ਲਈ ਉਨ੍ਹਾਂ ਨੂੰ ਪਾਬੰਦ ਕੀਤਾ ਜਾ ਸਕੇ। ਉਨ੍ਹਾਂ ਹੁਕਮ ਕੀਤਾ ਹੈ ਕਿ ਉਹ ਸਾਰੇ ਸਮਝੌਤੇ ਨੂੰ ਤੋੜੇ ਜਾਂ ਮੁੜ ਵਿਚਾਰੇ ਜਾਣ, ਜੋ ਪੰਜਾਬ ਲਈ ਲਾਹੇਵੰਦ ਨਹੀਂ ਹਨ।
ਵਰਨਣ ਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਪੰਜਾਬ ਦੇ ਨਵੇਂ ਬਣਾਏ ਚਾਰ ਵਰਕਿੰਗ ਪ੍ਰਧਾਨਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਤੇ ਕੁਝ ਮੰਗਾਂ ਰੱਖੀਆਂ ਸਨ, ਜਿਨ੍ਹਾਂ ਵਿੱਚ ਇਹ ਬਿਜਲੀ ਸਮਝੌਤੇ ਤੋੜਨ ਦੀ ਮੁੱਖ ਮੰਗ ਵੀ ਸ਼ਾਮਲ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ