Welcome to Canadian Punjabi Post
Follow us on

29

March 2024
 
ਕੈਨੇਡਾ

ਅਲਾਸਕਾ ਵਿੱਚ ਆਇਆ 8·2 ਗਤੀ ਦਾ ਭੂਚਾਲ

July 29, 2021 06:22 PM

ਬੀ ਸੀ ਵਿੱਚ ਨਹੀਂ ਸੁਨਾਮੀ ਦਾ ਕੋਈ ਖਤਰਾ

ਬ੍ਰਿਟਿਸ਼ ਕੋਲੰਬੀਆ, 29 ਜੁਲਾਈ (ਪੋਸਟ ਬਿਊਰੋ) : ਬੁੱਧਵਾਰ ਰਾਤ ਨੂੰ ਅਲਾਸਕਾ ਦੇ ਕੁੱਝ ਹਿੱਸਿਆਂ ਵਿੱਚ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਯੂਐਸ ਜਿਓਲਾਜੀਕਲ ਸਰਵੇ ਅਨੁਸਾਰ ਭੂਚਾਲ ਦੀ ਗਤੀ 8·2 ਮਾਪੀ ਗਈ। ਭੂਚਾਲ ਪੈਰੀਵਿੱਲ ਦੇ ਦੱਖਣ ਪੂੁੁਰਬ ਤੇ ਕੋਡੀਐਕ ਦੇ ਦੱਖਣ ਪੱਛਮ ਵਿੱਚ ਜ਼ਮੀਨ ਤੋਂ ਹੇਠਾਂ 32 ਕਿਲੋਮੀਟਰ ਦੀ ਡੂੰਘਾਈ ਉੱਤੇ ਰਾਤੀਂ 11:00 ਵਜੇ ਤੋਂ ਬਾਅਦ ਆਇਆ।ਅਲਾਸਕਾ ਦੇ ਬਹੁਤੇ ਤਟੀ ਇਲਾਕਿਆਂ ਵਿੱਚ ਸੁਨਾਮੀ ਦੀ ਚੇਤਾਵਨੀ ਜ਼ਰੂਰ ਜਾਰੀ ਕੀਤੀ ਗਈ ਪਰ ਬਾਅਦ ਵਿੱਚ ਉਸ ਨੂੰ ਰੱਦ ਕਰ ਦਿੱਤਾ ਗਿਆ। ਦੱਖਣੀ ਅਲਾਸਕਾ, ਅਲਾਸਕਾ ਪੈਨਿਨਸੁਲਾ, ਐਲਿਊਸ਼ੀਅਨ ਆਈਲੈਂਡਜ਼ ਲਈ ਐਡਵਾਈਜ਼ਰੀਜ਼ ਵੀ ਜਾਰੀ ਕੀਤੀਆਂ ਗਈਆਂ।
ਐਮਰਜੰਸੀ ਇਨਫੋ ਬੀਸੀ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ।ਅਲਾਸਕਾ ਅਰਥਕੁਏਕ ਸੈਂਟਰ ਅਨੁਸਾਰ ਭੂਚਾਲ ਦੇ ਝਟਕੇ ਪੂਰੇ ਅਲਾਸਕਾ ਪੈਨਿਨਸੁਲਾ ਤੇ ਕੋਡੀਐਕ ਵਿੱਚ ਮਹਿਸੂਸ ਕੀਤੇ ਗਏ।ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼