Welcome to Canadian Punjabi Post
Follow us on

02

July 2025
 
ਖੇਡਾਂ

ਵੀਰਵਾਰ ਦਾ ਦਿਨ ਉਲੰਪਿਕ ਵਿੱਚ ਆਸਾਂ ਜਗਾਉਣ ਵਾਲਾ ਰਿਹਾ

July 30, 2021 07:30 AM

ਨਵੀਂ ਦਿੱਲੀ, 29 ਜੁਲਾਈ, (ਪੋਸਟ ਬਿਊਰੋ)- ਟੋਕੀਓ ਓਲੰਪਿਕ ਵਿਚ ਵੀਰਵਾਰ ਦਾ ਦਿਨ ਭਾਰਤ ਲਈ ਮੈਡਲਾਂ ਦੀਆਂ ਆਸਾਂ ਵਧਾਉਣ ਵਾਲਾ ਸੀ ਅਤੇ ਹਾਕੀ, ਬੈਡਮਿੰਟਨ, ਤੀਰਅੰਦਾਜ਼ੀ ਤੇ ਮੁੱਕੇਬਾਜ਼ੀ ਵਿਚ ਭਾਰਤੀ ਖਿਡਾਰੀਆਂ ਦਾ ਪ੍ਰਦਰਸ਼ਨ ਜ਼ੋਰ ਮਾਰ ਰਿਹਾ ਸੀ। ਕੁਝ ਦੇਰ ਵਿਚ ਭਾਰਤੀ ਪੁਰਸ਼ ਹਾਕੀ ਟੀਮ, ਸ਼ਟਲਰ ਪੀਵੀ ਸਿੰਧੂ, ਤੀਰਅੰਦਾਜ਼ ਅਤਾਨੂ ਦਾਸ ਅਤੇ ਮੁੱਕੇਬਾਜ਼ ਸਤੀਸ਼ ਕੁਮਾਰ ਦੀ ਜਿੱਤ ਨੇ ਭਾਰਤੀ ਪ੍ਰਸ਼ੰਸਕਾਂ ਦੀ ਆਸ ਵਧਾ ਦਿੱਤੀ, ਪਰ ਸ਼ਾਮ ਵੇਲੇ ਭਾਰਤ ਨੂੰ ਵੱਡਾ ਝਟਕਾ ਲੱਗਾ, ਜਦੋਂ ਮੈਡਲ ਦੀ ਦਾਅਵੇਦਾਰ ਮੰਨੀ ਜਾਂਦੀ ਮੁੱਕੇਬਾਜ਼ ਐੱਮਸੀ ਮੈਰੀ ਕਾਮ ਹਾਰ ਗਈ।
ਭਾਰਤੀ ਪੁਰਸ਼ ਹਾਕੀ ਟੀਮ ਨੇ ਆਖ਼ਰੀ ਦੋ ਮਿੰਟਾਂ ਦੌਰਾਨ ਦੋ ਗੋਲ ਕਰ ਕੇ ਰੀਓ ਓਲੰਪਿਕ ਦੀ ਗੋਲਡ ਮੈਡਲ ਜੇਤੂ ਅਰਜਨਟੀਨਾ ਨੂੰ 3-1 ਨਾਲ ਹਰਾ ਕੇ ਕੁਆਰਟਰ ਫਾਈਨਲ ਵਿਚ ਥਾਂ ਪੱਕੀ ਕੀਤੀ। ਭਾਰਤ ਲਈ ਵਰੁਣ ਕੁਮਾਰ ਨੇ 43ਵੇਂ, ਵਿਵੇਕ ਸਾਗਰ ਪ੍ਰਸਾਦ ਨੇ 58ਵੇਂ ਅਤੇ ਹਰਮਨਪ੍ਰੀਤ ਸਿੰਘ ਨੇ 59ਵੇਂ ਮਿੰਟ ਵਿਚ ਗੋਲ ਦਾਗੇ।
ਰੀਓ ਓਲੰਪਿਕ ਦੀ ਮੈਡਲ ਜੇਤੂ ਪੀਵੀ ਸਿੰਧੂ ਨੇ ਮਹਿਲਾ ਸਿੰਗਲਜ਼ ਦੇ ਇਕਪਾਸੜ ਪ੍ਰੀ-ਕੁਆਟਰ ਫਾਈਨਲ ਮੈਚ ਵਿਚ ਡੈਨਮਾਰਕ ਦੀ ਮੀਆ ਬਲਿਚਫੇਲਟ ਨੂੰ ਸਿੱਧੀਆਂ ਗੇਮਾਂ ਵਿਚ 21-15, 21-13 ਨਾਲ ਹਰਾਇਆ ਹੈ। ਭਾਰਤ ਦੇ ਸਟਾਰ ਤੀਰਅੰਦਾਜ਼ਅਤਾਨੂ ਦਾਸ ਪੁਰਸ਼ਾਂ ਦੇ ਨਿੱਜੀ ਮੁਕਾਬਲੇ ਦੇ ਤੀਜੇ ਦੌਰ ਵਿਚ ਪੁੱਜ ਗਏ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ