Welcome to Canadian Punjabi Post
Follow us on

28

March 2024
 
ਪੰਜਾਬ

ਨਿਰਮਲ ਭੰਗੂ ਨੂੰ ਝਟਕਾ: ਛੱਤੀਸਗੜ੍ਹ ਅਦਾਲਤ ਦੇ ਪ੍ਰੋਡਕਸ਼ਨ ਵਾਰੰਟ ਰੱਦ ਕਰਨ ਦੀ ਮੰਗ ਹਾਈ ਕੋਰਟ ਵੱਲੋਂ ਰੱਦ

July 30, 2021 07:33 AM

ਚੰਡੀਗੜ੍ਹ, 29 ਜੁਲਾਈ, (ਪੋਸਟ ਬਿਊਰੋ)- ਹਜ਼ਾਰਾਂ ਕਰੋੜ ਰੁਪਏ ਦੇ ਚਿੰਟ ਫੰਡ ਘੁਟਾਲੇ ਦੇ ਦੋਸ਼ੀ ਨਿਰਮਲ ਸਿੰਘ ਭੰਗੂ ਨੇ ਛੱਤੀਸਗੜ੍ਹ ਦੀ ਵਿਸ਼ੇਸ਼ ਅਦਾਲਤ ਵੱਲੋਂ ਜਾਰੀ ਪ੍ਰੋਡਕਸ਼ਨ ਵਾਰੰਟ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟਵਿੱਚਜਿਹੜੀ ਪਟੀਸ਼ਨ ਦਾਇਰ ਕੀਤੀ ਸੀ, ਉਸ ਨੂੰ ਹਾਈ ਕੋਰਟ ਨੇ ਰੱਦ ਕਰਦੇ ਹੋਏ ਜੇਲ੍ਹ ਅਥਾਰਟੀ ਤੇ ਲੋਕਲ ਹਸਪਤਾਲਦੇ ਖਿਲਾਫ ਸਖ਼ਤ ਟਿੱਪਣੀ ਕੀਤੀ ਹੈ। ਨਿਰਮਲ ਸਿੰਘ ਭੰਗੂ ਨੇ ਆਪਣੀ ਖ਼ਰਾਬ ਸਿਹਤ ਦੱਸ ਕੇ ਛੱਤੀਸਗੜ੍ਹ ਦੀ ਇੱਕ ਵਿਸ਼ੇਸ਼ ਅਦਾਲਤ ਦਾ ਪ੍ਰਡੋਕਸ਼ਨ ਵਾਰੰਟ ਰੱਦ ਕਰਨ ਦੀ ਮੰਗ ਕੀਤੀ ਸੀ।
ਜਸਟਿਸ ਮੀਨਾਕਸ਼ੀ ਆਈ ਮਹਿਤਾ ਨੇ ਨਿਰਮਲ ਸਿੰਘ ਭੰਗੂ ਦੀ ਪਟੀਸ਼ਨ ਰੱਦ ਕਰਦੇ ਹੋਏ ਕਿਹਾ ਕਿ ਇਸ ਕੇਸ ਵਿੱਚਸਾਫ ਲੱਗਦਾ ਹੈ ਕਿ ਜੇਲ੍ਹ ਅਥਾਰਟੀ ਅਤੇ ਲੋਕਲ ਹਸਪਤਾਲ ਦੋਵੇਂ ਇਸ ਤਰ੍ਹਾਂ ਕੰਮ ਕਰਦੇ ਸਨ ਕਿ ਭੰਗੂ ਕਿਸੇ ਤਰ੍ਹਾਂ ਇਸ ਪ੍ਰੋਡਕਸ਼ਨ ਵਾਰੰਟ ਤੋਂ ਬਚ ਜਾਵੇ ਅਤੇ ਇਹ ਬੇਹੱਦ ਮੰਦਭਾਗਾ ਹੈ।ਇਸ ਤਰ੍ਹਾਂ ਕਰਕੇ ਦੋਸ਼ੀ ਪਟੀਸ਼ਨਰ ਨੇ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਕੀਤੀ ਹੈ।ਅਦਾਲਤ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਸਵਿੱਚ ਜੇਲ੍ਹ ਅਥਾਰਟੀ ਅਤੇ ਲੋਕਲ ਸਿਵਲ ਹਸਪਤਾਲ ਵੀ ਸ਼ਾਮਲ ਹੈ। ਇਸ ਸਖ਼ਤ ਟਿੱਪਣੀ ਦੇ ਨਾਲ ਹਾਈ ਕੋਰਟ ਨੇ ਭੰਗੂ ਦੀ ਇਸ ਪਟੀਸ਼ਨ ਨੂੰ ਸਿਰੇ ਤੋਂ ਰੱਦ ਕਰ ਕੇ ਉਸ ਨੂੰ ਛੱਤੀਸਗੜ੍ਹ ਪੁਲਸ ਨੂੰ ਸੌਂਪੇ ਜਾਣ ਦਾ ਰਾਹ ਪੱਧਰਾ ਕਰਦਿੱਤਾ ਹੈ।
ਵਰਨਣ ਯੋਗ ਹੈ ਕਿਨਿਰਮਲ ਸਿੰਘ ਭੰਗੂ ਖ਼ਿਲਾਫ਼ ਛੱਤੀਸਗੜ੍ਹਵਿੱਚ ਵੀ ਕੇਸਚੱਲਦਾ ਹੈ, ਜਿਸ ਲਈ ਓਥੋਂ ਦੀ ਵਿਸ਼ੇਸ਼ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਪੇਸ਼ ਕਰਨ ਦੇ ਆਦੇਸ਼ ਦਿੱਤੇ ਸਨ। ਭੰਗੂ ਖ਼ਿਲਾਫ਼ ਪਹਿਲਾਂ ਬਠਿੰਡਾਵਿੱਚ ਇਕ ਜੂਨ 2016ਨੂੰ ਧੋਖਾਧੜੀ ਦੀ ਸਿ਼ਕਾਇਤ ਦਰਜ ਹੈ ਤੇ ਉਹ ਇਸ ਸਮੇਂ ਮੁਕਤਸਰ ਸਾਹਿਬ ਜ਼ਿਲ੍ਹਾ ਜੇਲ੍ਹਵਿੱਚਬੰਦ ਹੈ ਅਤੇ ਜੇਲ੍ਹਅਧਿਕਾਰੀਆਂ ਨੇ ਛੱਤੀਸਗੜ੍ਹ ਅਦਾਲਤ ਵੱਲੋਂ ਆਏ ਉਸ ਦੇ ਪ੍ਰੋਡਕਸ਼ਨ ਵਾਰੰਟ ਪਹੁੰਚਣ ਉੱਤੇ ਇਹ ਕਹਿ ਦਿੱਤਾ ਸੀ ਕਿ ਨਿਰਮਲ ਸਿੰਘ ਭੰਗੂ ਦੀ ਸਿਹਤ ਠੀਕ ਨਾ ਹੋਣ ਕਰ ਕੇ ਭੇਜਿਆ ਨਹੀਂ ਜਾ ਸਕਦਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ