Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਜਲੰਧਰ ਪਹੁੰਚੇ ਨਵਜੋਤ ਸਿੱਧੂ ਖੇਤੀ ਕਾਨੂੰਨਾਂ ਸਣੇ ਕਈ ਮੁੱਦਿਆਂ ਬਾਰੇ ਬੇਬਾਕ ਬੋਲੇ

July 30, 2021 07:34 AM

ਜਲੰਧਰ, 29 ਜੁਲਾਈ, (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਪਿੱਛੋਂ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਜਲੰਧਰ ਪਹੁੰਚੇ ਅਤੇ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ, ਜਿੱਥੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ ਅਤੇ ਵਿਧਾਇਕ ਪਰਗਟ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਇਸੇ ਮੌਕੇ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਖੇਤੀ ਕਾਨੂੰਨਾਂ ਖ਼ਿਲਾਫ਼ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਤਿੰਨੇ ਖੇਤੀ ਕਾਨੂੰਨ ਰੱਦ ਕਰਵਾ ਕੇ ਰਹਾਂਗੇ। ਉਨ੍ਹਾਂ ਨੇ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਦੱਸ ਕੇ ਕਿਹਾ ਕਿ ਮੋਦੀ ਸਰਕਾਰ ਸੂਬੇ ਦੇ ਅਧਿਕਾਰ ਵਰਤਣ ਤੁਰ ਰਹੀ ਹੈ, ਉਸ ਬਾਰੇ ਨਵਾਂ ਕਾਨੂੰਨ ਬਣਨਾ ਚਾਹੀਦਾ ਹੈ ਕਿ ਇੰਜ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਰਾਜ ਸਰਕਾਰ ਦਾ ਵਿਸ਼ਾ ਹੁੰਦਾ ਹੈ, ਵਪਾਰ ਦੇ ਬਹਾਨੇ ਰਾਜ ਸਰਕਾਰ ਦੇ ਅਧਿਕਾਰ ਖੋਹੇ ਗਏ ਹਨ। ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਕਾਨੂੰਨ ਵਿਚ ਸੋਧ ਕਰਨ ਦੀ ਬਜਾਏ ਸਤਲੁਜ ਜਮਨਾ ਲਿੰਕ (ਐੱਸ ਵਾਈ ਐੱਲ) ਨਹਿਰ ਦੇ ਮੁੱਦੇ ਵਾਂਗ ਸਟੈਂਡ ਲੈ ਕੇ ਉਨ੍ਹਾਂ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਦੇਣ।ਉਨ੍ਹਾ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਕੀਤੇ ਨੁਕਸਾਨ ਵਾਲੇ ਬਿਜਲੀ ਦੇ ਮਹਿੰਗੇ ਸਮਝੌਤੇ ਰੱਦਕਰ ਦੇਣੇ ਚਾਹੀਦੇ ਹਨ, ਜਿਨ੍ਹਾਂ ਫਿਕਸਡ ਚਾਰਜ ਪੀਕ ਸਮੇਂ, ਜਦੋਂ ਪੰਜਾਬ ਵਿੱਚ ਝੋਨੇ ਦੀ ਲਵਾਈ ਹੁੰਦੀ ਹੈ, ਨਾਲਮਿਥੇ ਗਏ ਸਨ, ਪਰ ਸਰਦੀਆਂ ਵਿੱਚ ਇਹ ਮੰਗ ਘਟ ਜਾਣ ਉੱਤੇ ਵੀ ਮਿਥੇ ਪੈਸੇ ਪਾਵਰ ਪਲਾਂਟਾਂ ਨੂੰ ਦੇਣੇ ਪੈਂਦੇ ਹਨ।
ਨਵਜੋਤ ਸਿੰਘ ਸਿੱਧੂ ਨੇ ਦਿੱਲੀਦੀ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਬਿਜਲੀ ਮਾਡਲ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਪੱਛੜੇ ਵਰਗ, ਗਰੀਬੀ ਰੇਖਾ ਤੋਂ ਹੇਠਾਂ ਵੱਸਣ ਵਾਲੇ (ਬੀ ਪੀ ਐੱਲ) ਪਰਿਵਾਰਾਂ ਆਦਿ ਨੂੰ 10 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਦਿੰਦੀ ਹੈ,ਦਿੱਲੀਮਸਾਂ 1700 ਕਰੋੜ ਰੁਪਏ ਦੀ ਸਬਸਿਡੀ ਦਿੰਦੀ ਹੈ ਅਤੇ ਪੰਜਾਬ ਵਿਚ ਉਦਯੋਗਿਕ ਅਤੇ ਵਪਾਰਕ ਬਿਜਲੀ ਵੀਦਿੱਲੀਤੋਂ ਸਸਤੀ ਹੈ। ਨਸ਼ੇ ਦੇ ਮੁੱਦੇਬਾਰੇ ਨਵਜੋਤ ਸਿੰਘਸਿੱਧੂ ਨੇ ਕਿਹਾ ਕਿ ਸਪੈਸ਼ਲ ਟਾਸਕ ਫੋਰਸ ਵੱਲੋਂ ਨਾਮਜ਼ਦ ਕੀਤੇ ਵੱਡੇ ਮਗਰਮੱਛ ਫੜਨੇ ਚਾਹੀਦੇ ਹੈ।ਕੁਝ ਨਸ਼ਾ ਤਸਕਰ ਸੱਤਾ ਵਿਚਲੇ ਵੱਡੇ ਮਗਰਮੱਛ ਦੇ ਨਾਲ ਲਾਲ ਗੱਡੀਆਂ ਵਿਚ ਘੁੰਮਦੇ ਸਨ, ਅੱਜ ਉਨ੍ਹਾਂ ਸਾਰਿਆਂ ਦੇ ਲਿਫ਼ਾਫ਼ੇ ਖੁੱਲ੍ਹਣੇ ਚਾਹੀਦੇ ਹਨ।ਸਿੱਧੂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ