Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਮੰਤਰੀ ਰਾਣਾ ਸੋਢੀ ਦੇ ਵਿਰੁੱਧ ਸੁਨੀਲ ਜਾਖੜ ਦੀ ਚਿੱਠੀ ਕਾਂਗਰਸ ਲਈ ਨਵੀਂ ਸਿਰਦਰਦੀ ਬਣਨ ਲੱਗੀ

July 30, 2021 07:35 AM

* ਜਾਖੜ ਨੇ ਸੋਢੀ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਚੁੱਕੀ


ਚੰਡੀਗੜ੍ਹ, 29 ਜੁਲਾਈ, (ਪੋਸਟ ਬਿਊਰੋ)- ਪੰਜਾਬ ਕਾਂਗਰਸਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀ ਕੁਲ ਹਿੰਦ ਕਾਂਗਰਸ ਦੇ ਜਨਰਲ ਸੈਕਟਰੀ ਕੇ ਸੀ ਵੇਣੂਗੋਪਾਲ ਨੂੰ ਲਿਖੀ ਚਿੱਠੀਇਸ ਪਾਰਟੀ ਲਈ ਨਵੀਂ ਸਿਰਦਰਦੀ ਬਣਨ ਲੱਗੀ ਹੈ। ਪ੍ਰਧਾਨ ਹੁੰਦਿਆਂ ਸੁਨੀਲ ਜਾਖੜ ਵੱਲੋਂ ਲਿਖੀ ਹੋਈ ਇਸਚਿੱਠੀਵਿੱਚ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਪਾਰਟੀ ਤੋਂ ਕੱਢਣ ਦੀ ਮੰਗ ਕਰਦਿਆਂ ਉਸ ਉੱਤੇ ਕਾਂਗਰਸ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਇਆ ਗਿਆ ਹੈ।
ਜ਼ਮੀਨਾਂ ਦੇ ਦੋਹਰੇ ਮੁਆਵਜ਼ੇ ਵਿੱਚ ਗੜਬੜੌਬਾਰੇ ਜਾਖੜ ਵੱਲੋਂ ਲਿਖੀ ਗਈ ਇਸ ਚਿੱਠੀਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਖਿਲਾਫ 1.83 ਕਰੋੜ ਰੁਪਏ ਦੀ ਵਸੂਲੀ ਦਾ ਕੇਸ ਦਰਜ ਕਰ ਰਹੀ ਹੈ ਤੇ ਸਰਕਾਰ ਦੇ ਇੱਕ ਵਿਭਾਗ ਨੇ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਉਸਦੇ ਪਰਿਵਾਰ ਵਿਰੁੱਧਇਸ ਰਾਜ ਦੀ ਸਰਕਾਰ ਨਾਲ ਧੋਖਾ ਦੇਣ ਬਦਲੇ ਅਪਰਾਧਕ ਕਾਰਵਾਈ ਦੀ ਮੰਗ ਕੀਤੀ ਹੈ।ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਰਾਣਾ ਸੋਢੀ ਦੇ ਪਰਵਾਰ ਤੋਂ ਰਿਕਵਰੀ ਦੀ ਰਕਮ ਨੂੰ ਸਿਰਫਛੋਟਾ ਅਤੇ ਮੁੱਢਲਾ ਕਦਮ ਕਹਿ ਕੇਦੋਸ਼ ਲਾਇਆ ਕਿ ਸੋਢੀ ਨੇ ‘ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਮਦਦ ਨਾਲ ਤੱਥਾਂ ਨੂੰ ਛੁਪਾ ਕੇ ਅਤੇ ਗਲਤ ਬਿਆਨ ਦੇ ਕੇ ਇੱਕੋ ਜ਼ਮੀਨ ਦਾ ਸਰਕਾਰ ਤੋਂ ਦੋਹਰੀ ਵਾਰ ਮੁਆਵਜ਼ਾ ਲੈ ਲਿਆ ਸੀ। ਇਸ ਕੇਸਵਿੱਚ ਸੁਪਰੀਮ ਕੋਰਟ ਨੇ ਪਿੱਛੇ ਜਿਹੇਰਾਣਾ ਗੁਰਮੀਤ ਸਿੰਘ ਸੋਢੀ ਨੂੰ ਨੋਟਿਸ ਵੀ ਜਾਰੀ ਕੀਤਾ ਹੈ, ਜਿਸ ਬਾਰੇ ਕਾਰਵਾਈ ਚੱਲ ਰਹੀ ਹੈ।
ਅਸਲ ਵਿੱਚ ਸੋਢੀ ਪਰਵਾਰ ਦੀ 11 ਏਕੜ ਜ਼ਮੀਨ ਸਭ ਤੋਂ ਪਹਿਲਾਂ ਸੰਨ 1962 ਵਿੱਚ ਲੋਕ ਨਿਰਮਾਣ ਵਿਭਾਗ (ਪੀ ਡਬਲਿਊ ਡੀ) ਨੇ ਐਕਵਾਇਰ ਕੀਤੀ ਤੇ ਫਿਰ 2013 ਵਿੱਚ ਉਹੀ ਜ਼ਮੀਨ ਐਕੁਆਇਰ ਕੀਤੀ ਸੀ।ਸਾਲ 1962 ਤੇ 2014 ਵਿੱਚ ਉਸ ਨੇ ਸਰਕਾਰ ਤੋਂਦੋਹਰਾ ਮੁਆਵਜ਼ਾ ਲੈ ਲਿਆ ਤੇ ਫਿਰਤੀਜੀ ਵਾਰ ਨਵੀਂ ਜ਼ਮੀਨ ਪ੍ਰਾਪਤੀ ਐਕਟ ਹੇਠ 77 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕਰ ਦਿੱਤੀ ਸੀ। ਇਹ ਕੇਸ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਆਇਆ ਤਾਂ ਉਨ੍ਹਾਂ ਨੇ ਖ਼ੁਦ ਇਸ ਦੇ ਖਿਲਾਫ ਜਾਂਚਦੇ ਆਦੇਸ਼ ਦਿੱਤੇ ਸਨ। ਜਾਖੜ ਨੇ ਕਿਹਾ ਕਿ ਜੇ ਕੋਰਟ ਸੋਢੀ ਦੇ ਹੱਕ ਵਿੱਚ ਫੈਸਲਾ ਦੇ ਦੇਵੇ ਤਾਂ ਇਹ ਅਗਲੀਆਂ ਚੋਣਾਂ ਵਿੱਚ ਕਾਂਗਰਸ ਦੇ ਅਕਸ ਨੂੰ ਬੜੀ ਢਾਹ ਲਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਪਾਤੜਾਂ ਖੇਤਰ ਦੇ ਕਿਸਾਨ ਮੁਆਵਜ਼ੇ ਦੀ ਰਕਮ ਪ੍ਰਤੀ ਏਕੜ 40 ਲੱਖ ਤੋਂ ਵਧਾ ਕੇ 70 ਲੱਖ ਰੁਪਏ ਕਰਨ ਦਾ ਵਿਰੋਧ ਕਰਦੇ ਤੇ ਹੋਰ ਮੰਗਦੇ ਹਨ,ਜਿਨ੍ਹਾਂ ਦੀ ਜ਼ਮੀਨ ਦਿੱਲੀ-ਕਟਰਾ ਹਾਈਵੇ ਲਈ ਐਕਵਾਇਰ ਕੀਤੀ ਜਾਣੀ ਹੈ ਅਤੇ ਉਹ ਜ਼ਮੀਨ ਰਾਣਾ ਗੁਰਮੀਤ ਸਿੰਘ ਸੋਢੀ ਦੀ ਪੱਟੀ ਮੋਹਨ ਕੇ ਉਤਾੜ ਪਿੰਡ ਦੀ ਜ਼ਮੀਨ ਤੋਂ ਮਹਿੰਗੀ ਵੀਹੈ। ਇਸ ਚਿੱਠੀਵਿੱਚਪੁੱਛਿਆ ਗਿਆ ਹੈ ਕਿ ਇੱਕ ਲਿੰਕ ਰੋਡ ਨੇੜੇ ਇਸ ਜ਼ਮੀਨ ਦਾ ਕੁਲੈਕਟਰ ਰੇਟ ਅੱਜ ਵੀ 6 ਲੱਖ 72 ਹਜ਼ਾਰ 300 ਰੁਪਏ ਪ੍ਰਤੀ ਏਕੜ ਹੈਤੇ ਜੇ ਕੀਤੀ ਮੰਗ ਮੁਤਾਬਕ ਰਾਣਾ ਗੁਰਮੀਤ ਸਿੰਘ ਸੋਢੀ ਇਸ ਦੇ 7 ਕਰੋੜ ਰੁਪਏ ਏਕੜ ਦੇ ਲੈਣ ਵਿੱਚ ਸਫਲ ਗਿਆ ਤਾਂ ਪੰਜਾਬ ਦਾਕੌਣ ਕਿਸਾਨ ਆਪਣੀ ਜ਼ਮੀਨ ਇਸ ਤੋਂ ਸਸਤੀ ਦੇਵੇਗਾ?
ਇਸ ਦੇ ਨਾਲ ਸੁਨੀਲ ਜਾਖੜ ਨੇ ਜ਼ੋਰ ਦੇ ਕੇ ਕਿਹਾ ਕਿ ਕੇਸਨੰਗਾ ਹੋਣ ਉੱਤੇ ਅਕਾਲੀ ਦਲ ਨੇ ਇਸ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੋਹਰੇ ਮੁਆਵਜ਼ੇ ਦਾ ਮੁੱਦਾ 2007 ਅਤੇ 2017 ਵਿਚ ਉੱਭਰਿਆ ਸੀ ਅਤੇ ਓਦੋਂ ਅਕਾਲੀ-ਭਾਜਪਾ ਸਰਕਾਰ ਸੀ, ਜਿਸ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਕਹਿਣ ਉੱਤੇਪੀ ਡਬਲਿਊ ਡੀ ਨੇ ਇਹ ਗੱਲ ਨਜ਼ਰਅੰਦਾਜ਼ ਕੀਤੀ ਸੀ ਕਿ ਜ਼ਮੀਨ 1962 ਵਿੱਚ ਐਕਵਾਇਰ ਕਰ ਕੇ 31 ਜਨਵਰੀ 1962 ਨੂੰ ਨੋਟੀਫਿਕੇਸ਼ਨ ਜਾਰੀ ਹੋ ਗਏ ਸਨ ਤਾਂ ਦੋਬਾਰਾ ਇਹ ਜ਼ਮੀਨ ਅਕੁਆਇਰ ਕਿਵੇਂ ਹੋ ਗਈ? ਸੁਨੀਲ ਜਾਖੜ ਨੇ ਸੋਢੀ ਨੂੰ 2015 ਵਿੱਚਅਕਾਲੀ-ਭਾਜਪਾ ਸਰਕਾਰ ਵੱਲੋਂ ਦਿੱਤੇ ਗਏ ਡਿਸਟਿਲਰੀ ਲਾਉਣ ਦੇ ਲਾਇਸੈਂਸ ਦਾ ਮੁੱਦਾ ਵੀ ਚੁੱਕਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ