Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਬਾਦਲਾਂ ਦੀਆਂ ਬਸਾਂ ਦਾ ਸਿ਼ਕੰਜਾ ਕੱਸਣਾ ਸ਼ੁਰੂ

July 30, 2021 07:36 AM

* ਕਾਂਗਰਸ ਦਾ 18 ਨੁਕਾਤੀ ਪ੍ਰੋਗਰਾਮ ਲਾਗੂ ਕੀਤਾ ਜਾਣ ਲੱਗਾ
* ਅਕਾਲੀ ਦਲ ਨੇ ਬਦਲੇ ਦੀ ਭਾਵਨਾ ਦਾ ਦੋਸ਼ ਲਾਇਆ


ਚੰਡੀਗੜ੍ਹ, 29 ਜੁਲਾਈ, (ਪੋਸਟ ਬਿਊਰੋ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਾਂਗਰਸ ਹਾਈ ਕਮਾਂਡ ਦੇ ਦਿੱਤੇ ਹੋਏ 18-ਨੁਕਾਤੀ ਪ੍ਰੋਗਰਾਮ ਉੱਤੇ ਅਮਲ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚਅਕਾਲੀ-ਭਾਜਪਾ ਸਰਕਾਰ ਵੱਲੋਂ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨਾ ਅਤੇ ਇਸ ਪਿੱਛੋਂ ਬਾਦਲ ਪਰਿਵਾਰ ਦੀਆਂ ਬੱਸਾਂ ਉੱਤੇ ਸ਼ਿਕੰਜਾ ਕੱਸਣਾ ਸ਼ਾਮਲ ਹੈ। ਪੰਜਾਬ ਸਰਕਾਰ ਨੇ ਇਸ ਸੰਬੰਧਵਿੱਚ ਕੁਝ ਕਾਰਵਾਈ ਸ਼ੁਰੂ ਕੀਤੀ ਹੈ ਤਾਂ ਇਸ ਨੂੰ ਅਕਾਲੀ ਦਲ ਨੇ ਬਦਲਾ ਲੈਣ ਲਈ ਸਿਆਸੀ ਪੱਖ ਤੋਂ ਕੀਤੀ ਕਾਰਵਾਈ ਕਰਾਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਸਰਕਾਰ ਨੂੰ ਕਾਂਗਰਸ ਹਾਈਕਮਾਂਡ ਨੇ ਪਿੱਛੇ ਜਿਹੇ ਇੱਕ 18-ਨੁਕਾਤੀ ਪ੍ਰੋਗਰਾਮ ਅਮਲ ਕਰਨ ਲਈ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਉੱਤੇ ਕਾਰਵਾਈ ਕਰਨ ਨੂੰ ਕਿਹਾ ਸੀ। ਪੰਜਾਬ ਦੇ ਸਾਬਕਾ ਮੰਤਰੀ ਤੇ ਸੂਬਾਈ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਪਾਰਟੀ ਦੀ ਰਾਜ ਸਰਕਾਰ ਨੂੰ ਕਈ ਮੁੱਦਿਆਂ ਉੱਤੇਚੰਡਿਆ ਸੀ, ਜਿਨ੍ਹਾਂ ਵਿੱਚ ਬਿਜਲੀ ਸਮਝੌਤੇ ਤੇ ਬਾਦਲ ਪਰਿਵਾਰ ਦੀਆਂ ਬੱਸਾਂ ਦੇ ਪਰਮਿਟ ਅਹਿਮ ਮੁੱਦੇ ਸਨ। ਪਿਛਲੇ ਦੋ ਦਿਨਾਂ ਤੋਂਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਦੋਵਾਂ ਮੁੱਦਿਆਂ ਉੱਤੇ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਹੇਠ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਬਾਦਲ ਪਰਵਾਰ ਦੀਆਂ 400 ਬੱਸਾਂ ਸਮੇਤ ਕੁੱਲ 806 ਬੱਸਾਂ ਦੇ ਗ਼ੈਰ-ਕਾਨੂੰਨੀ ਵਧਾਏ ਗਏ ਪਰਮਿਟ ਰੱਦ ਕਰਨ ਦਾਕੰਮ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਸਰਕਾਰ ਦੀ ਇਸ ਕਾਰਵਾਈਬਾਰੇ ਅਕਾਲੀ ਦਲ ਦੇ ਆਗੂਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਪਰਿਵਾਰ ਉੱਤੇ ਲਾਏ ਜਾਂਦੇ ਦੋਸ਼ ਗਲਤ ਹਨ। ਉਨ੍ਹਾਂ ਨੇ ਕਿਹਾ ਕਿ ਸਾਢੇ 4 ਸਾਲ ਸਰਕਾਰ ਨੇ ਕੁਝ ਨਹੀਂ ਕੀਤਾ ਅਤੇ ਜਦੋਂ ਚੋਣ ਨੇੜੇ ਆਈ ਹੈ ਤਾਂ ਬਦਲੇ ਦੀ ਸੋਚ ਨਾਲ ਬਾਦਲ ਪਰਿਵਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਦੂਸਰੇ ਪਾਸੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਪਰਮਿੰਦਰ ਸਿੰਘ ਪਿੰਕੀ ਨੇ ਇਸ ਬਾਰੇ ਕਿਹਾ ਕਿ ਸਰਕਾਰ ਇਹ ਕਾਰਵਾਈ ਸਾਢੇ ਚਾਰ ਸਾਲ ਬਾਅਦ ਬਹੁਤ ਦੇਰ ਨਾਲ ਕਰ ਰਹੀ ਹੈ, ਜਿਵੇਂ ਬਿਜਲੀ ਸਮਝੌਤੇ ਅਕਾਲੀ ਸਰਕਾਰ ਦੌਰਾਨ ਹੋਏ ਅਤੇ ਗ਼ੈਰ-ਕਾਨੂੰਨੀ ਪਰਮਿਟਾਂ ਨਾਲ ਬਸਾਂ ਚੱਲਦੀਆਂ ਸਨ, ਉਨ੍ਹਾਂ ਉੱਤੇ ਪਹਿਲਾਂ ਕਾਰਵਾਈ ਹੋਣੀ ਚਾਹੀਦੀ ਸੀ, ਅੱਜ ਜਦੋਂ ਕਾਰਵਾਈ ਹੋ ਰਹੀ ਹੈ ਤਾਂ ਉਹ ਆਸ ਕਰਦੇ ਹਨ ਕਿ ਜੋ ਸਾਰੇ ਵਿਧਾਇਕ ਅਤੇ ਕਾਂਗਰਸੀ ਆਗੂ ਇਨ੍ਹਾਂ ਮੁੱਦਿਆਂ ਨੂੰ ਚੁੱਕਦੇ ਸਨ, ਉਹ ਹੱਲ ਹੁੰਦਾ ਮਹਿਸੂਸ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ