Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਭਲਕੇ ਹੋਵੇਗੀ ਲੋਕ ਅਰਪਿਤ

July 30, 2021 05:07 PM

* ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਸਖ਼ਸ਼ੀਅਤਾਂ ਕਰਨਗੀਆਂ ਸਰਧਾਂਜਲੀ ਭੇਂਟ
* 2.61 ਕਰੋੜ ਦੀ ਲਾਗਤ ਨਾਲ 4 ਏਕੜ ’ਚ ਤਿਆਰ ਕੀਤੀ ਮੈਮੋਰੀਅਲ ’ਚ ਸ਼ਹੀਦ ਦਾ ਤਾਂਬੇ ਦਾ ਬੁੱਤ, ਨਿਸ਼ਾਨੀਆਂ ਸੰਭਾਲਣ ਲਈ ਅਜਾਇਬ ਘਰ, ਕੈਫੇਟੇਰੀਆ ਤੇ ਹੋਰ ਸੁਵਿਧਾਵਾਂ ਹੋਣਗੀਆਂ ਉਪਲਬਧ : ਡਿਪਟੀ ਕਮਿਸ਼ਨਰ


ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 30 ਜੁਲਾਈ (ਪੋਸਟ ਬਿਊਰੋ): ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਅਤੇ ਉਨਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਭਲਕੇ 31 ਜੁਲਾਈ 2021 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਅਰਪਿਤ ਕੀਤੀ ਜਾਵੇਗੀ। ਸੁਨਾਮ ਊਧਮ ਸਿੰਘ ਵਾਲਾ ਵਿਖੇ ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਵਿਭਾਗ ਸ੍ਰੀ ਸੰਜੇ ਕੁਮਾਰ, ਡਾਇਰੈਕਟਰ ਮੈਡਮ ਕੰਵਲ ਪ੍ਰੀਤ ਬਰਾੜ ਅਤੇ ਮੈਡਮ ਦਾਮਨ ਥਿੰਦ ਬਾਜਵਾ ਨਾਲ ਯਾਦਗਾਰ ਦੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਯਾਦਗਾਰ ਲੋਕ ਅਰਪਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਰੋਹ ਉਲੀਕਿਆ ਗਿਆ ਹੈ ਜਿਸ ਲਈ ਪੁਖਤਾ ਪ੍ਰਬੰਧ ਬਣਾਉਣੇ ਯਕੀਨੀ ਬਣਾਏ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਮੌਕੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਚੇਅਰਮੈਨ ਮੰਡੀ ਬੋਰਡ ਲਾਲ ਸਿੰਘ ਸਮੇਤ ਕਈ ਹੋਰ ਸਖ਼ਸ਼ੀਅਤਾਂ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਨਾਮ-ਮਾਨਸਾ ਸੜਕ ’ਤੇ 4 ਏਕੜ ਜਗਾ ’ਤੇ ਤਿਆਰ ਕੀਤੀ ਗਈ ਸ਼ਹੀਦ ਊਧਮ ਸਿੰਘ ਯਾਦਗਾਰ ’ਚ ਸ਼ਹੀਦ ਦਾ ਤਾਂਬੇ ਦਾ ਬੁੱਤ, ਉਨਾਂ ਦੀਆਂ ਨਿਸ਼ਾਨੀਆਂ ਸੰਭਾਲਣ ਤੇ ਪ੍ਰਦਰਸ਼ਨੀ ਲਈ ਅਜਾਇਬ ਘਰ, ਕੈਫੇਟੇਰੀਆ ਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਦੱਸਿਆ ਕਿ ਯਾਦਗਾਰ ਦੀ ਰੂਪ ਰੇਖਾ ਤੇ ਡਿਜ਼ਾਇਨ ਚੀਫ਼ ਆਰਕੀਟੈਕਟ ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਵਿਚ ਲੋਕਾਂ ਦੀ ਸੁਵਿਧਾ ਲਈ ਪਾਰਕਿੰਗ, ਹਰਿਆਲੀ ਭਰਪੂਰ ਲੈਂਡ ਸਕੇਪਿੰਗ ਅਤੇ ਪਾਥਵੇਅਜ਼, ਰੇਨ ਸ਼ੈਲਟਰਜ਼, ਰਵਾਇਤੀ ਦਿੱਖ ਵਾਲੀਆਂ ਲਾਇਟਾਂ ਆਦਿ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਯਾਦਗਾਰ ਦੇ ਆਲੇ ਦੁਆਲੇ ਰੈਡ-ਸੈਂਡਸਟੋਨ ਦੀ ਵਰਤੋਂ ਕੀਤੀ ਗਈ ਹੈ ਅਤੇ ਸ਼ਹੀਦ ਦੇ ਬੁੱਤ ਦੇ ਸਾਹਮਣੇ ਗੋਲਾਕਾਰ ਡਿਜ਼ਾਇਨ ’ਚ ਫੁੱਲਾਂ ਵਾਲੇ ਬੂਟਿਆਂ ਦੀਆਂ ਕਿਆਰੀਆਂ ਤਿਆਰ ਕਰਵਾਈਆਂ ਗਈਆਂ ਹਨ।
ਰਾਮਵੀਰ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੇ 21 ਸਾਲ ਬਾਅਦ ਜਲਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲਿਆ ਅਤੇ 31 ਜੁਲਾਈ 1940 ਨੂੰ ਲੰਦਨ ਦੀ ਜੇਲ ’ਚ ਫਾਂਸੀ ਦੇ ਕੇ ਉਨਾਂ ਨੂੰ ਸ਼ਹੀਦ ਕੀਤਾ ਗਿਆ ਸੀ। ਉਨਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਬਹਾਦਰੀ ਵਾਲੇ ਸਾਕੇ ਦੇ ਪ੍ਰਚਾਰ ਲਈ ਵੀ ਬੁੱਤ ਦੇ ਆਲੇ ਦੁਆਲੇ ਉਨਾਂ ਦੀ ਜ਼ਿੰਦਗੀ ਨਾਲ ਸਬੰਧਤ ਇਤਿਹਾਸ ਪੰਜਾਬੀ ਤੇ ਅੰਗ੍ਰੇਜ਼ੀ ਭਾਸ਼ਾਵਾਂ ’ਚ ਪੱਥਰਾਂ ’ਤੇ ਬੜੀ ਬਾਰੀਕੀ ਨਾਲ ਉਕੇਰਿਆ ਗਿਆ ਹੈ। ਉਨਾਂ ਕਿਹਾ ਕਿ ਇਹ ਯਾਦਗਾਰ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਸ੍ਰੋਤ ਬਣ ਕੇ ਉੱਭਰੇਗੀ ਅਤੇ ਨੌਜਵਾਨਾਂ ਨੂੰ ਜਿੰਦ-ਜਾਨ ਨਾਲ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਤ ਕਰੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੁਨਾਮ ਮਨਜੀਤ ਕੌਰ, ਕਾਂਗਰਸੀ ਆਗੂ ਹਰਮਨਦੇਵ ਸਿੰਘ ਬਾਜਵਾ, ਤਹਿਸੀਲਦਾਰ ਕੁਲਦੀਪ ਸਿੰਘ, ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ