Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਬੇਅਦਬੀ ਕਾਂਡ ਡੇਰਾ ਪੇ੍ਰਮੀਆਂ ਦੀ ਜ਼ਮਾਨਤ ਦੀ ਸੁਣਵਾਈ ਚਾਰ ਅਗਸਤ ਤੱਕ ਮੁਲਤਵੀ

August 01, 2021 02:41 AM

ਕੋਟਕਪੂਰਾ, 31 ਜੁਲਾਈ (ਪੋਸਟ ਬਿਊਰੋ)- ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿੱਚ ਖਿਲਾਰਨ ਦੇ ਕੇਸ ਵਿੱਚ ਵਿਸ਼ੇਸ਼ ਜਾਂਚ ਟੀਮ(ਐਸ ਆਈ ਟੀ) ਵੱਲੋਂ ਗ਼੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਪ੍ਰਦੀਪ ਕੁਮਾਰ ਅਤੇ ਨਿਸ਼ਾਨ ਸਿੰਘ ਵੱਲੋਂ ਐਡੀਸ਼ਨਲ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਚਲਦੇ ਕੇਸ ਦੇ ਦੌਰਾਨ ਜ਼ਮਾਨਤਦੇਣ ਦੀ ਮੰਗ ਕੀਤੀ ਸੀ। ਅਦਾਲਤ ਨੇ ਡੇਰਾ ਪ੍ਰੇਮੀਆਂ ਦੀ ਅਰਜ਼ੀਉੱਤੇ ਪੰਜਾਬ ਸਰਕਾਰ ਅਤੇ ਐਸ ਆਈ ਟੀ ਨੂੰ ਨੋਟਿਸ ਜਾਰੀ ਕਰ ਕੇ ਹਦਾਇਤ ਕੀਤੀ ਸੀ ਕਿ ਕੇਸ ਨਾਲ ਲੋੜੀਂਦਾ ਰਿਕਾਰਡ 30 ਜੁਲਾਈ ਨੂੰ ਪੇਸ਼ ਕੀਤਾ ਜਾਵੇ, ਪਰ ਕੱਲ੍ਹ ਹੇਠਲੀ ਅਦਾਲਤਾ ਦਾ ਰਿਕਾਰਡ ਪੇਸ਼ ਨਾ ਕਰਨਕਰ ਕੇ ਅਗਲੀ ਤਰੀਕ ਚਾਰ ਅਗਸਤ ਤੱਕ ਮੁਲਤਵੀ ਕੀਤੀ ਗਈ ਹੈ।
ਵਰਨਣ ਯੋਗ ਹੈ ਕਿ ਪੰਜਾਬ ਸਰਕਾਰ ਨੇ ਆਈ ਜੀ ਬਾਰਡਰ ਰੇਂਜ ਐਸ ਪੀ ਐਸ ਪਰਮਾਰ ਨੂੰ ਇਸ ਐੱਸ ਆਈ ਟੀ ਦਾ ਮੁੱਖੀ ਨਿਯੁਕਤ ਕੀਤਾ ਹੈ, ਜਿਸ ਨੇ ਪੜਤਾਲ ਪਿੱਛੋਂ ਛੇ ਡੇਰਾ ਪ੍ਰੇਮੀਆਂ ਸੰਨੀ ਕੰਡਾ, ਨਿਸ਼ਾਨ ਸਿੰਘ, ਰਣਜੀਤ ਸਿੰਘ ਭੋਲਾ, ਪ੍ਰਦੀਪ ਕੁਮਾਰ, ਬਲਜੀਤ ਸਿੰਘ ਅਤੇ ਸ਼ਕਤੀ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਨ੍ਹਾਂ ਡੇਰਾ ਪੇ੍ਰਮੀਆਂ ਪ੍ਰਦੀਪ ਕੁਮਾਰ ਤੇ ਨਿਸ਼ਾਨ ਸਿੰਘ ਵੱਲੋਂ ਅਦਾਲਤ ਤੋਂ ਚਲਦੇ ਮੁਕੱਦਮੇ ਤੱਕ ਜ਼ਮਾਨਤ ਵਿੱਚ ਰਿਹਾਅ ਕਰਨ ਦੀ ਮੰਗ ਕੀਤੀ ਸੀ। ਇਸਕੇਸ ਵਿੱਚ ਸੰਨੀ ਕੰਡਾ, ਰਣਜੀਤ ਭੋਲਾ, ਬਲਜੀਤ ਸਿੰਘ ਤੇ ਸ਼ਕਤੀ ਸਿੰਘ ਨੂੰ ਜ਼ਮਾਨਤ ਮਿਲ ਚੁੱਕੀ ਹੈ ਜਦਕਿ ਪ੍ਰਦੀਪ ਕੁਮਾਰ ਅਤੇ ਨਿਸ਼ਾਨ ਸਿੰਘ ਦੀ ਜ਼ਮਾਨਤ ਅਰਜੀਦਾ ਫ਼ੈਸਲਾ ਚਾਰ ਅਗਸਤ ਨੂੰ ਸੁਣਾਇਆ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ