Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਭਾਰਤ

ਸੁਪਰੀਮ ਕੋਰਟ ਨੇ ਕਿਹਾ: ਤੀਸਰੇ ਪੱਖ ਦੇ ਕਹਿਣ ਉੱਤੇ ਕੇਸ ਦਰਜ ਜਾਂ ਰੱਦ ਨਹੀਂ ਹੋ ਸਕਦਾ

August 01, 2021 02:50 AM

ਨਵੀਂ ਦਿੱਲੀ, 31 ਜੁਲਾਈ (ਪੋਸਟ ਬਿਊਰੋ)- ਕੋਰੋਨਾ ਟੀਕਾਕਰਨ ਨੀਤੀਉੱਤੇ ਸਵਾਲ ਕਰਦੇ ਪੋਸਟਰਾਂ ਦੇ ਕੇਸ ਵਿੱਚ ਦਰਜ ਸਿ਼ਕਾਇਤ ਰੱਦ ਕਰਨ ਤੋਂ ਸੁਪਰੀਮ ਕੋਰਟ ਨੇ ਕੱਲ੍ਹ ਨਾਂਹ ਕਰ ਦਿੱਤੀ ਹੈ।
ਸੁਪਰੀਮ ਕੋਰਟ ਨੇ ਜਨਹਿੱਤ ਪਟੀਸ਼ਨ ਦਾਖ਼ਲ ਕਰਕੇ ਕੇਸ ਰੱਦ ਕਰਨ ਦੀ ਮੰਗ ਕਰ ਰਹੇ ਪਟੀਸ਼ਨਰ ਨੂੰ ਕਿਹਾ ਕਿ ਤੀਸਰੇ ਪੱਖ ਦੇ ਕਹਿਣਉੱਤੇ ਸਿ਼ਕਾਇਤ ਰੱਦ ਨਹੀਂ ਹੋ ਸਕਦੀ। ਕੋਰਟ ਨੇ ਕਿਹਾ ਕਿ ਇਸ ਨਾਲ ਅਪਰਾਧਿਕ ਕਾਨੂੰਨ ਵਿੱਚ ਗਲਤ ਰਵਾਇਤ ਬਣੇਗੀ। ਉਂਜ ਕੋਰਟ ਨੇ ਸਾਫ਼ ਕੀਤਾ ਕਿ ਇਸ ਪਟੀਸ਼ਨ ਦੇ ਰੱਦ ਹੋਣ ਦਾ ਉਨ੍ਹਾਂ ਲੋਕਾਂਉੱਤੇ ਅਸਰ ਨਹੀਂ ਪਵੇਗਾ, ਜਿਹੜੇ ਅਸਲ ਵਿੱਚ ਪ੍ਰਭਾਵਿਤ ਹਨ ਤੇ ਕੋਰਟ ਵਿੱਚ ਕੇਸ ਕਰਨ ਲਈ ਪਟੀਸ਼ਨ ਦਾਖ਼ਲ ਕਰਦੇ ਹਨ। ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਐਮ ਆਰ ਸ਼ਾਹ ਦੀ ਬੈਂਚ ਅੱਗੇ ਆਪਣੀ ਪਟੀਸ਼ਨਦੀ ਖ਼ੁਦ ਬਹਿਸ ਕਰ ਰਹੇ ਵਕੀਲ ਪ੍ਰਦੀਪ ਕੁਮਾਰ ਯਾਦਵ ਨੇ ਕਿਹਾ ਕਿ ਕੋਰਟ ਨੇ ਪਿਛਲੀ ਸੁਣਵਾਈਮੌਕੇ ਕੇਸਾਂ ਦੇ ਜੋ ਵੇਰਵੇ ਮੰਗੇ ਸਨ, ਉਨ੍ਹਾਂ ਨੇ ਦਾਖ਼ਲ ਕਰ ਦਿੱਤੇ ਹਨ। ਇਸਮੌਕੇ ਬੈਂਚ ਨੇ ਕਿਹਾ ਕਿ ਜਿਨ੍ਹਾਂ ਕੇਸਾਂ ਦਾ ਵੇਰਵਾ ਤੁਸੀਂ ਦਿੱਤਾ ਹੈ, ਕੋਰਟ ਉਨ੍ਹਾਂ ਦਾ ਵੇਰਵਾ ਕਿਵੇਂ ਪਰਖੇਗੀ। ਤੀਸਰੇ ਪੱਖ ਦੇ ਕਹਿਣਉੱਤੇ ਕੇਸ ਰੱਦ ਨਹੀਂ ਹੋ ਸਕਦਾ। ਇਸ ਨਾਲ ਅਪਰਾਧਿਕ ਕਾਨੂੰਨ ਵਿੱਚ ਬਹੁਤ ਗਲਤ ਰਵਾਇਤ ਬਣੇਗੀ। ਅਜਿਹਾ ਸਿਰਫ ਖਾਸ ਕੇਸ ਵਿੱਚ ਹੋ ਸਕਦਾ ਹੈ। ਕੋਰਟ ਦਾ ਨਾਂਹ-ਪੱਖੀ ਰੁਖ਼ ਦੇਖ ਕੇ ਪਟੀਸ਼ਨਰ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਮੰਗੀ, ਜੋ ਕੋਰਟ ਨੇ ਦੇ ਦਿੱਤੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ