Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਜਾਸੂਸੀ ਕੇਸ ਵਿੱਚ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਸਹਿਮਤ

August 01, 2021 02:51 AM

ਨਵੀਂ ਦਿੱਲੀ, 31 ਜੁਲਾਈ (ਪੋਸਟ ਬਿਊਰੋ)- ਭਾਰਤ ਦੀ ਪਾਰਲੀਮੈਂਟ ਦੇ ਦੋਵਾਂ ਸਦਨਾਂਦੇ ਵਿੱਚਪਿਛਲੇ ਕਈ ਦਿਨਾਂ ਤੋਂ ਪੈਗਾਸਸ ਜਾਸੂਸੀ ਵਿਵਾਦ ਕਾਰਨ ਜ਼ਬਰਦਸਤ ਹੰਗਾਮਾ ਹੋ ਰਿਹਾ ਹੈ ਤੇ ਇਸ ਦੇ ਬਾਅਦ ਇਸ ਵਿਵਾਦਦੇ ਬਾਰੇ ਸੁਪਰੀਮ ਕੋਰਟ ਨੇ ਵੀ ਵਿਚਾਰ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਸੂਸੀ ਦੇ ਦੋਸ਼ਾਂ ਦੀ ਸੁਤੰਤਰ ਜਾਂਚ ਦੀ ਮੰਗ ਕਰਦੀ ਪਟੀਸ਼ਨਦੀ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਈ ਹੈ।
ਚੀਫ ਜਸਟਿਸ ਐਨ ਵੀ ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨਦੀ ਸੁਣਵਾਈ ਦੀ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਜਸਟਿਸ ਨੇ ਅਗਲੇ ਹਫ਼ਤੇ ਇਸ ਦੀ ਸੁਣਵਾਈ ਕਰਨ ਦੀ ਗੱਲ ਕਹੀ ਹੈ। ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਨ੍ਹਾਂ ਤੁਰੰਤ ਸੁਣਵਾਈ ਲਈ ਸੁਪਰੀਮ ਕੋਰਟ ਅੱਗੇ ਸੀਨੀਅਰ ਪੱਤਰਕਾਰ ਐਨ ਰਾਮ ਅਤੇ ਸ਼ਸ਼ੀ ਕੁਮਾਰ ਦੀ ਪਟੀਸ਼ਨ ਦਾ ਜ਼ਿਕਰ ਕੀਤਾ ਤੇ ਕਿਹਾ ਸੀ ਕਿ ਇਹ ਨਾਗਰਿਕਾਂ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰਦਾ ਹੈ ਤੇ ਸੁਪਰੀਮ ਕੋਰਟ ਇਸਬਾਰੇ ਤੁਰੰਤ ਸੁਣਵਾਈ ਕਰੇ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਮੌਜੂਦਾ ਜਾਂ ਸੇਵਾ ਮੁਕਤ ਜੱਜ ਦੀ ਅਗਵਾਈ ਵਿੱਚ ਜਾਂਚ ਦੀ ਮੰਗ ਕੀਤੀ ਗਈ ਹੈ। ਵਰਨਣਯੋਗ ਹੈ ਕਿ ਇਸ ਕੇਸ ਦੀ ਆਜ਼ਾਦ ਜਾਂਚ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿੱਚ 27 ਜੁਲਾਈ ਨੂੰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਸੀ ਕਿ ਇਜ਼ਰਾਈਲੀ ਸਪਾਈਵੇਅਰ ਸਾਫ਼ਟਵੇਅਰ ਪੈਗਾਸਸ ਦੀ ਵਰਤੋਂ ਕਈ ਵੱਕਾਰੀ ਨਾਗਰਿਕਾਂ, ਸਿਆਸੀ ਆਗੂਆਂ ਅਤੇ ਪੱਤਰਕਾਰਾਂਬਾਰੇ ਸਰਕਾਰੀ ਏਜੰਸੀਆਂ ਵੱਲੋਂ ਜਾਸੂਸੀ ਕਰਨ ਲਈ ਕੀਤੀ ਗਈ ਹੈ ਤੇ ਇਸ ਦੀ ਆਜ਼ਾਦ ਜਾਂਚ ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਇਸ ਜਨਹਿਤ ਪਟੀਸ਼ਨ ਵਿੱਚ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਕਿ ਕੀ ਕੇਂਦਰ ਸਰਕਾਰ ਜਾਂ ਉਸਦੀ ਕਿਸੇ ਜਾਂਚ ਏਜੰਸੀ ਨੇ ਵਿਵਾਦ ਵਾਲੇ ਪੈਗਾਸਸ ਸਪਾਈਵੇਅਰ ਸਾਫ਼ਟਵੇਅਰ ਦਾ ਲਾਇਸੈਂਸ ਪ੍ਰਾਪਤ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼