Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭਾਜਪਾ ਨੇਤਾ ਬਾਬੁਲ ਸੁਪਰੀਓ ਨੇ ਸਿਆਸਤ ਤੋਂ ਸੰਨਿਆਸ ਲਿਆ

August 02, 2021 02:58 AM

* ਪਾਰਟੀ ਛੱਡੀ, ਪਾਰਲੀਮੈਂਟ ਮੈਂਬਰੀ ਤੋਂ ਵੀ ਅਸਤੀਫਾ

ਕੋਲਕਾਤਾ, 1 ਅਗਸਤ (ਪੋਸਟ ਬਿਊਰੋ)- ਸਾਬਕਾ ਕੇਂਦਰੀ ਮੰਤਰੀ ਅਤੇ ਪੱਛਮੀ ਬੰਗਾਲ ਵਿੱਚੋਂ ਭਾਜਪਾ ਦੇ ਵੱਡੇ ਨੇਤਾ ਬਾਬੁਲ ਸੁਪਰੀਓ ਨੇ ਪਾਰਟੀ ਛੱਡਣ ਦੇ ਨਾਲ ਸਿਆਸਤ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ।
ਇਸ ਸੰਬੰਧ ਵਿੱਚ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਲਿਖ ਕੇ ਬਾਬੁਲ ਸੁਪਰੀਓ ਨੇ ਕਿਹਾ ਕਿ ਉਹ ਸਿਆਸਤ ਵਿੱਚ ਸਿਰਫ ਸਮਾਜ ਸੇਵਾ ਲਈ ਆਏ ਸਨ, ਪਰ ਆਖਰ ਉਨ੍ਹਾਂ ਨੇ ਰਾਹ ਬਦਲਣ ਦਾ ਫੈਸਲਾ ਕੀਤਾ ਹੈ।ਬਾਬੁਲ ਨੇ ਕਿਹਾ ਕਿ ਲੋਕਾਂ ਦੀ ਸੇਵਾ ਲਈ ਸਿਆਸਤ ਵਿੱਚ ਰਹਿਣ ਦੀ ਲੋੜ ਨਹੀਂ, ਉਹ ਸਿਆਸਤ ਤੋਂ ਵੱਖ ਹੋ ਕੇ ਵੀ ਇਹਕੰਮ ਪੂਰਾ ਕਰ ਸਕਦੇ ਹਨ। ਉਨ੍ਹਾਂ ਪਾਰਲੀਮੈਂਟ ਮੈਂਬਰ ਵਜੋਂ ਵੀ ਅਸਤੀਫਾ ਦੇਣ ਦਾ ਐਲਾਨ ਕੀਤਾ ਅਤੇ ਇਸ ਗੱਲ ਉੱਤੇ ਜ਼ੋਰ ਦਿੱਤਾ ਹੈ ਕਿ ਉਹ ਹਮੇਸ਼ਾ ਤੋਂ ਭਾਜਪਾ ਦਾ ਹਿੱਸਾ ਰਹੇ ਹਨ ਤੇ ਰਹਿਣਗੇ। ਉਨ੍ਹਾਂ ਕਿਹਾ ਕਿ ਮੇਰੇ ਇਸ ਫੈਸਲੇ ਨੂੰ ਉਹ ਸਮਝ ਜਾਣਗੇ।ਬਾਬੁਲ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਛੱਡਣਾ ਚਾਹੁੰਦੇ ਸਨ। ਉਹ ਪਹਿਲਾਂ ਤੋਂ ਮਨ ਬਣਾ ਚੁੱਕੇ ਸਨ ਕਿ ਸਿਆਸਤ ਵਿੱਚ ਨਹੀਂ ਰਹਿਣਗੇ, ਪਰ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਦੇ ਰੋਕਣ ਕਾਰਨ ਉਨ੍ਹਾਂ ਆਪਣੇ ਉਸ ਫੈਸਲੇ ਨੂੰ ਹਰ ਵਾਰ ਵਾਪਸ ਲਿਆ, ਪਰ ਕਿਉਂਕਿ ਕੁਝ ਆਗੂਆਂ ਨਾਲ ਮਤਭੇਦ ਹੋਣੇ ਸ਼ੁਰੂ ਹੋ ਗਏ ਸਨ ਅਤੇ ਸਭ ਵਿਵਾਦ ਵੀ ਲੋਕਾਂ ਦੇ ਸਾਹਮਣੇ ਆ ਰਹੇ ਸਨ, ਇਸ ਕਾਰਨ ਉਨ੍ਹਾਂ ਨੇ ਸਿਆਸਤ ਛੱਡਣ ਦਾ ਫੈਸਲਾ ਕਰ ਲਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼