Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਅਮਰੀਕਾ ਨੂੰ 1-0 ਨਾਲ ਹਰਾ ਕੇ ਕੈਨੇਡੀਅਨ ਮਹਿਲਾ ਸੌਕਰ ਟੀਮ ਫਾਈਨਲ ਵਿੱਚ ਪਹੁੰਚੀ

August 02, 2021 06:43 PM

ਕਾਸਿਮਾ-ਸੀ, 2 ਅਗਸਤ ( ਪੋਸਟ ਬਿਊਰੋ) : ਦੋ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਤੋਂ ਬਾਅਦ ਕੈਨੇਡੀਅਨ ਮਹਿਲਾ ਫੁੱਟਬਾਲ ਟੀਮ ਨੇ 1-0 ਦੇ ਫਰਕ ਨਾਲ ਅਮਰੀਕਾ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾ ਲਈ। ਕੈਨੇਡੀਅਨ ਟੀਮ ਦਾ ਦ੍ਰਿੜ ਨਿਸ਼ਚਾ ਹੈ ਕਿ ਉਹ ਇਸ ਵਾਰੀ ਤਮਗੇ ਦਾ ਰੰਗ ਸੁਨਹਿਰਾ ਕਰਕੇ ਹੀ ਸਾਹ ਲਵੇਗੀ।
ਸੋਮਵਾਰ ਨੂੰ ਅਮਰੀਕਾ ਨਾਲ ਹੋਏ ਸੈਮੀਫਾਈਨਲ ਮੁਕਾਬਲੇ ਵਿੱਚ ਜੈਸੀ ਫਲੈਮਿੰਗ ਨੇ 74ਵੇਂ ਮਿੰਟ ਵਿੱਚ ਪੈਨਲਟੀ ਕਿੱਕ ਹਾਸਲ ਕਰਕੇ ਨੂੰ 1-0 ਨਾਲ ਜਿੱਤ ਹਾਸਲ ਕਰਨ ਵਿੱਚ ਮਦਦ ਕੀਤੀ। ਇਹ ਇਤਿਹਾਸਕ ਮੈਚ ਇਬਾਰਾਕੀ ਕਾਸਿਮਾ ਸਟੇਡੀਅਮ ਵਿੱਚ ਖੇਡਿਆ ਗਿਆ। ਸ਼ੁਰੂ ਤੋਂ ਹੀ ਅਮੈਰੀਕਨ ਖਿਡਾਰਨਾਂ ਵੱਲੋਂ ਕੈਨੇਡੀਅਨ ਟੀਮ ਉੱਤੇ ਦਬਾਅ ਬਣਾ ਕੇ ਖੇਡਿਆ ਗਿਆ। ਪਰ ਆਖਰੀ ਪਲਾਂ ਵਿੱਚ ਕੈਨੇਡੀਅਨ ਖਿਡਾਰਨਾਂ ਨੇ ਪੂਰੀ ਵਾਹ ਲਾ ਕੇ ਮੈਚ ਆਪਣੇ ਨਾਂ ਕਰ ਲਿਆ।
ਹੁਣ ਫਾਈਨਲ ਮੁਕਾਬਲਾ ਸੁ਼ੱਕਰਵਾਰ ਨੂੰ ਓਲੰਪਿਕ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਸੋਮਵਾਰ ਸ਼ਾਮ ਨੂੰ ਯੋਕੋਹਾਮਾ ਸਟੇਡੀਅਮ ਵਿੱਚ ਸਵੀਡਨ ਤੇ ਆਸਟਰੇਲੀਆ ਵਿੱਚ ਖੇਡੇ ਜਾਣ ਵਾਲੇ ਸੈਮੀਫਾਈਨਲ ਵਿੱਚ ਜੇਤੂ ਰਹਿਣ ਵਾਲੀ ਟੀਮ ਨਾਲ ਕੈਨੇਡਾ ਦਾ ਮੁਕਾਬਲਾ ਫਾਈਨਲ ਲਈ ਹੋਵੇਗਾ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ