Welcome to Canadian Punjabi Post
Follow us on

12

July 2025
 
ਕੈਨੇਡਾ

ਇਸ ਹਫਤੇ ਕੈਨੇਡਾ ਨੂੰ ਹਾਸਲ ਹੋਣਗੀਆਂ ਕੋਵਿਡ-19 ਵੈਕਸੀਨ ਦੀਆਂ 2·3 ਮਿਲੀਅਨ ਡੋਜ਼ਾਂ

August 02, 2021 06:45 PM

ਓਟਵਾ, 2 ਅਗਸਤ (ਪੋਸਟ ਬਿਊਰੋ) : ਇਸ ਹਫਤੇ ਫੈਡਰਲ ਸਰਕਾਰ ਨੂੰ ਫਾਈਜ਼ਰ-ਬਾਇਓਐਨਟੈਕ ਕੋਵਿਡ-19 ਵੈਕਸੀਨ ਦੀਆਂ 2·3 ਮਿਲੀਅਨ ਡੋਜ਼ਾਂ ਹਾਸਲ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਬਲਿਕ ਹੈਲਥ ਅਧਿਕਾਰੀਆਂ ਵੱਲੋਂ ਕੋਵਿਡ-19 ਦੀ ਚੌਥੀ ਵੇਵ ਆਉਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਓਟਵਾ ਨੂੰ ਪਹਿਲਾਂ ਹੀ ਹੁਣ ਤੱਕ 66 ਮਿਲੀਅਨ ਕੋਵਿਡ-19 ਵੈਕਸੀਨ ਡੋਜ਼ਾਂ ਹਾਸਲ ਹੋ ਚੁੱਕੀਆਂ ਹਨ ਜੋ ਕਿ ਯੋਗ ਕੈਨੇਡੀਅਨਜ਼ ਨੂੰ ਪੂਰੀ ਤਰ੍ਹਾਂ ਇਮਿਊਨਾਈਜ਼ ਕਰਨ ਲਈ ਕਾਫੀ ਹਨ।ਮੰਗਲਵਾਰ ਨੂੰ ਫੈਡਰਲ ਸਰਕਾਰ ਕੋਲ ਆਪਣੇ ਖਜ਼ਾਨੇ ਵਿੱਚ 6·7 ਮਿਲੀਅਨ ਕੋਵਿਡ-19 ਵੈਕਸੀਨਜ਼ ਸਨ। ਲੋੜ ਪੈਣ ਉੱਤੇ ਪ੍ਰੋਵਿੰਸ ਤੇ ਟੈਰੇਟਰੀਜ਼ ਇੱਥੋਂ ਹੋਰ ਡੋਜ਼ ਲੈ ਸਕਦੀਆਂ ਹਨ।
ਕੋਵਿਡ-19 ਵੈਕਸੀਨ ਦੀ ਨਵੀਂ ਖੇਪ ਇਸ ਲਈ ਆ ਰਹੀ ਹੈ ਕਿਉਂਕਿ ਵੈਕਸੀਨੇਸ਼ਨ ਦੀ ਦਰ ਵਧਣ ਤੋਂ ਪਹਿਲਾਂ ਪਬਲਿਕ ਹੈਲਥ ਪਾਬੰਦੀਆਂ ਹਟਾਏ ਜਾਣ ਦੇ ਚੱਲਦਿਆਂ ਕੈਨੇਡਾ ਦੇ ਉੱਘੇ ਡਾਕਟਰਾਂ ਵੱਲੋਂ ਇਹ ਚੇਤਾਵਨੀ ਦਿੱਤੀ ਗਈ ਹੈ ਕਿ ਅਸੀਂ ਚੌਥੀ ਵੇਵ ਵੱਲ ਵੱਧ ਰਹੇ ਹਾਂ। ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ· ਥੈਰੇਸਾ ਟੈਮ ਨੇ ਆਖਿਆ ਕਿ ਹੱਦੋਂ ਵੱਧ ਖਤਰਨਾਕ ਡੈਲਟਾ ਵੇਰੀਐਂਟ ਕਾਰਨ ਇੱਕ ਵਾਰੀ ਫਿਰ ਮਹਾਂਮਾਰੀ ਸਿਰ ਚੁੱਕ ਸਕਦੀ ਹੈ। ਇਸ ਲਈ ਉਨ੍ਹਾਂ ਆਖਿਆ ਕਿ ਵੱਧ ਤੋਂ ਵੱਧ ਵੈਕਸੀਨੇਸ਼ਨ ਤੇ ਸਿਹਤ ਸਬੰਧੀ ਅਪਣਾਈਆਂ ਜਾਣ ਵਾਲੀਆਂ ਅਹਿਤਿਆਤਾਂ ਦੀ ਵਰਤੋਂ ਕਰਕੇ ਇਸ ਤੋਂ ਬਚਿਆ ਜਾ ਸਕਦਾ ਹੈ।
ਉਨ੍ਹਾਂ ਆਖਿਆ ਕਿ ਜੇ ਇਸੇ ਤਰ੍ਹਾਂ ਤੇਜ਼ੀ ਨਾਲ ਸਾਰੀਆਂ ਪਾਬੰਦੀਆਂ ਹਟਾਈਆਂ ਜਾਂਦੀਆਂ ਰਹੀਆਂ ਤਾਂ ਹਾਲ ਮਾੜਾਂ ਹੋ ਸਕਦਾ ਹੈ ਪਰ ਜੇ ਮੌਜੂਦਾ ਹਾਲਾਤ ਅਨੁਸਾਰ ਹੌਲੀ ਹੌਲੀ ਢਿੱਲ ਦਿੱਤੀ ਜਾਂਦੀ ਰਹੀ ਤੇ ਨਾਲ ਦੀ ਨਾਲ ਥੋੜ੍ਹੀਆਂ ਪਾਬੰਦੀਆਂ ਵੀ ਰੱਖੀਆਂ ਗਈਆਂ ਤਾਂ ਥੋੜ੍ਹੀ ਬਚਤ ਹੋ ਸਕਦੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ ਕਿਊਬੈਕ ਦੇ ਇੱਕ ਵਿਅਕਤੀ 'ਤੇ ਅਮਰੀਕੀ ਬਜ਼ੁਰਗਾਂ ਨਾਲ ਧੋਖਾਧੜੀ ਕਰਨ ਦੇ ਲੱਗੇ ਦੋਸ਼ ਪਾਰਲੀਮੈਂਟ ਹਿੱਲ ਕਲੋਨੀ ਦੀ ਆਖਰੀ ਬਚੀ ਬਿੱਲੀ ਕੋਲਾ ਦਾ ਦੇਹਾਂਤ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਸੀਏਐੱਫ ਦੇ ਦੋ ਸਰਗਰਮ ਮੈਂਬਰਾਂ ਸਣੇ ਚਾਰ `ਤੇ ਮਿਲੀਸ਼ੀਆ ਬਣਾਉਣ ਦੀ ਸਾਜਿ਼ਸ਼ ਰਚਣ ਦੇ ਲੱਗੇ ਦੋਸ਼ ਅਲਮੋਂਟੇ `ਚ ਔਰਤ `ਤੇ ਡਿੱਗਾ ਦਰੱਖਤ, ਗੰਭੀਰ ਜ਼ਖ਼ਮੀ ਐਮਰਜੈਂਸੀ ਮੈਡੀਸਨ ਦੇ ਮੁਖੀ ਨੇ ਅਲਬਰਟਾ ਦੇ ਪ੍ਰੀਮੀਅਰ ਨੂੰ ਨਾਲ ਸਿ਼ਫਟ 'ਤੇ ਆਉਣ ਦੀ ਦਿੱਤੀ ਚੁਣੌਤੀ ਪ੍ਰਧਾਨ ਮੰਤਰੀ ਕਾਰਨੀ ਦੀ ਕੈਬਨਿਟ ਬਜਟ ਤੋਂ ਪਹਿਲਾਂ ਜਨਤਕ ਖਰਚੇ ਦੀ ਕਰੇਗੀ ਸਮੀਖਿਆ ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਟਰੰਪ-ਸਮਰਥਕ ਅਮਰੀਕੀ ਪਤੀ ਨਾਲ ਕੈਨੇਡੀਅਨ ਔਰਤ ਨੂੰ ਲਿਆ ਹਿਰਾਸਤ `ਚ