Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਸਕਾਰਬੌਰੋ ਦੇ ਮੋਟਲ ਦੇ ਕਮਰੇ ਵਿੱਚ ਲੱਗੀ ਅੱਗ, ਇੱਕ ਵਿਅਕਤੀ ਦੀ ਹੋਈ ਮੌਤ

August 03, 2021 12:53 AM

ਸਕਾਰਬੌਰੋ, 2 ਅਗਸਤ (ਪੋਸਟ ਬਿਊਰੋ) : ਸੋਮਵਾਰ ਸਵੇਰੇ ਸਕਾਰਬੌਰੋ ਵਿੱਚ ਇੱਕ ਮੋਟਲ ਦੇ ਰੂਮ ਵਿੱਚ ਅੱਗ ਲੱਗ ਜਾਣ ਕਾਰਨ ਇੱਕ 40 ਸਾਲਾ ਵਿਅਕਤੀ ਦੀ ਮੌਤ ਹੋ ਗਈ।
ਘਟਨਾ ਸਵੇਰੇ 7:00 ਵਜੇ ਕਿੰਗਸਟਨ ਰੋਡ ਤੇ ਰੌਕਵੁੱਡ ਡਰਾਈਵ ਏਰੀਆ ਵਿੱਚ ਸਥਿਤ ਰੌਏਕ੍ਰਫਟ ਮੋਟਲ ਵਿੱਚ ਵਾਪਰੀ। ਹੋਟਲ ਦੇ ਕਮਰੇ ਵਿੱਚੋਂ ਧੂੰਆਂ ਨਿਕਲਦਾ ਵੇਖ ਕੇ ਐਮਰਜੰਸੀ ਅਮਲੇ ਨੂੰ ਸੱਦਿਆ ਗਿਆ।ਪੈਰਾਮੈਡਿਕਸ ਤੋਂ ਪਹਿਲਾਂ ਪੁਲਿਸ ਮੌਕੇ ਉੱਤੇ ਪਹੁੰਚ ਗਈ ਤੇ ਉਨ੍ਹਾਂ ਦੱਸਿਆ ਕਿ ਧੂੰਏ ਕਾਰਨ ਉਨ੍ਹਾਂ ਨੂੰ ਕਮਰੇ ਵਿੱਚ ਦਾਖਲ ਹੋਣ ਲਈ ਕਾਫੀ ਸੰਘਰਸ਼ ਕਰਨਾ ਪਿਆ।ਕਮਰੇ ਵਿੱਚ ਦਾਖਲ ਹੋਏ ਪੁਲਿਸ ਅਧਿਕਾਰੀਆਂ ਨੂੰ ਇੱਕ ਵਿਅਕਤੀ ਬੇਸੁੱਧ ਹਾਲਤ ਵਿੱਚ ਮਿਲਿਆ। ਗੰਭੀਰ ਹਾਲਤ ਵਿੱਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਬਾਅਦ ਵਿੱਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਜਿਸ ਕਮਰੇ ਵਿੱਚ ਇਹ ਘਟਨਾ ਵਾਪਰੀ ਉੱਥੇ ਸਿਰਫ ਉਹ ਹੀ ਰਹਿ ਰਿਹਾ ਸੀ। ਟੋਰਾਂਟੋ ਫਾਇਰ ਦਾ ਕਹਿਣਾ ਹੈ ਕਿ ਅੱਗ ਕਮਰੇ ਦੇ ਅੰਦਰ ਹੀ ਲੱਗੀ ਸੀ ਤੇ ਉਸ ਉੱਤੇ ਜਲਦ ਹੀ ਕਾਬੂ ਪਾ ਲਿਆ ਗਿਆ। ਜਾਂਚ ਲਈ ਇਸ ਇਲਾਕੇ ਦੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ। ਅੱਗ ਕਿਉਂ ਤੇ ਕਿਵੇਂ ਲੱਗੀ ਇਸ ਬਾਰੇ ਅਜੇ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ