Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਪਾਕਿ ਦੀ ਨਵੀਂ ਚਾਲ: ਗਿਲਗਿਤ-ਬਾਲਤਿਸਤਾਨ ਨੂੰ ਆਰਜ਼ੀ ਸੂਬਾ ਬਣਾਉਣ ਦੀ ਕਾਨੂੰਨੀ ਰੂਪ ਰੇਖਾ ਤੈਅ

August 03, 2021 01:52 AM

ਇਸਲਾਮਬਾਦ, 2 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਦੇ ਅਧਿਕਾਰੀਆਂ ਨੇ ਜੰਗੀ ਪੱਖੋਂ ਅਹਿਮ ਖੇਤਰ ਗਿਲਗਿਤ-ਬਾਲਤਿ-ਸਤਾਨ ਨੂੰ ਆਰਜ਼ੀ ਸੂਬੇ ਦਾ ਦਰਜਾ ਦੇਣ ਲਈ ਇੱਕ ਕਾਨੂੰਨੀ ਰੂਪ ਰੇਖਾ ਤੈਅ ਕਰ ਲਈ ਹੈ।
ਮੀਡੀਆ ਵਿੱਚ ਆਈ ਇੱਕ ਖ਼ਬਰ ਮੁਤਾਬਕ ਇਸ ਬਾਰੇ ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਸਪੱਸ਼ਟ ਕਹਿ ਦਿੱਤਾ ਹੈ ਕਿ ਗਿਲਗਿਤ ਅਤੇ ਬਾਲਤਿਸਤਾਨ ਸਮੇਤ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਪੂਰਾ ਕੇਂਦਰੀ ਸ਼ਾਸਤ ਖੇਤਰ ਅਸਲ ਵਿੱਚ ਭਾਰਤ ਦਾ ਅਨਿੱਖੜਵਾਂ ਅੰਗ ਹੈ। ਭਾਰਤ ਦਾ ਕਹਿਣਾ ਹੈ ਕਿ ਪਾਕਿਸਤਾਨ ਸਰਕਾਰ ਜਾਂ ਉਸ ਦੀ ਨਿਆਂ ਪਾਲਿਕਾ ਦਾ ਗ਼ੈਰ-ਕਾਨੂੰਨੀ ਢੰਗ ਨਾਲ ਜਾਂ ਜਬਰੀ ਕਬਜ਼ਾ ਕੀਤੀਆਂ ਗਈਆਂ ਥਾਵਾਂ ਉੱਤੇ ਕੋਈ ਅਧਿਕਾਰ ਨਹੀਂ।
ਪਾਕਿਸਤਾਨ ਦੇ ਡਾਨ ਅਖ਼ਬਾਰ ਦੀ ਖ਼ਬਰ ਮੁਤਾਬਕ ਕਾਨੂੰਨ ਅਤੇ ਨਿਆਂ ਮੰਤਰਾਲਾ ਦੇ ਪ੍ਰਸਤਾਵਿਤ ਕਾਨੂੰਨ ਅਧੀਨ ਗਿਲਗਿਤ-ਬਾਲਤਿਸਤਾਨ ਦੀ ਸਰਬ-ਉਚ ਅਪੀਲੀ ਅਦਾਲਤ ਖ਼ਤਮ ਕੀਤੀ ਜਾ ਸਕਦੀ ਹੈ ਅਤੇ ਏਥੋਂ ਦੇ ਚੋਣ-ਕਮਿਸ਼ਨ ਦਾ ਪਾਕਿਸਤਾਨ ਦੇ ਚੋਣ ਕਮਿਸ਼ਨ ਵਿੱਚ ਰਲੇਵਾਂ ਕੀਤਾ ਜਾ ਸਕਦਾ ਹੈ। ਕਾਨੂੰਨ ਮੰਤਰਾਲਾ ਦੇ ਸੂਤਰਾਂ ਨੇ ਇਸ ਸੰਬੰਧ ਵਿੱਚ ਅਖ਼ਬਾਰ ਨੂੰ ਦੱਸਿਆ ਕਿ 26ਵੀਂ ਸੰਵਿਧਾਨਕ ਸੋਧ ਦੇ ਬਿੱਲ ਦਾ ਖਰੜਾ ਤਿਆਰ ਕਰ ਕੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸੌਂਪ ਦਿੱਤਾ ਗਿਆ ਹੈ। ਜੁਲਾਈ ਦੇ ਪਹਿਲੇ ਹਫ਼ਤੇ ਇਮਰਾਨ ਨੇ ਫੈਡਰਲ ਕਾਨੂੰਨ ਮੰਤਰੀ ਫਾਰੋਗ ਨਸੀਮ ਨੂੰ ਕਾਨੂੰਨ ਤਿਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ।ਸੂਤਰਾਂ ਮੁਤਾਬਕ ਪਾਕਿਸਤਾਨ ਦੇ ਸੰਵਿਧਾਨ, ਕੌਮਾਂਤਰੀ ਕਾਨੂੰਨਾਂ, ਯੂ ਐਨ ਦੇ ਮਤਿਆਂ ਅਤੇ ਖਾਸਤੌਰ ਉੱਤੇ ਕਸ਼ਮੀਰ ਬਾਰੇ ਰਾਏਸ਼ੁਮਾਰੀ ਨਾਲ ਸਬੰਧਤ ਮਤੇ ਦਾ ਧਿਆਨ ਨਾਲ ਅਧਿਐਨ ਕਰਨ ਪਿੱਛੋਂ ਬਿੱਲ ਦਾ ਖਰੜਾ ਤਿਆਰ ਕੀਤਾ ਗਿਆ ਹੈ। ਜਾਣਕਾਰ ਸੂਤਰਾਂ ਮੁਤਾਬਕ ਗਿਲਗਿਤ-ਬਾਲਤਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੀਆਂ ਸਰਕਾਰਾਂ ਸਣੇ ਵੱਖ-ਵੱਖ ਧਿਰਾਂ ਨਾਲ ਪ੍ਰਸਤਾਵਿਤ ਸੰਵਿਧਾਨਕ ਸੋਧ ਉੱਤੇ ਵਿਚਾਰ ਕੀਤੀ ਗਈ ਹੈ। ਨਵੇਂ ਕਾਨੂੰਨ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਖੇਤਰ ਦੀ ਨਾਜ਼ੁਕਤਾ ਵੇਖਦੇ ਹੋਏ ਸੂਬਿਆਂ ਅਤੇ ਖੇਤਰਾਂ ਨਾਲ ਸਬੰਧਤ ਸੰਵਿਧਾਨ ਦੀ ਧਾਰਾ-1 ਇੱਕ ਸੋਧ ਕਰ ਕੇ ਉਸ ਨੂੰ ਆਰਜ਼ੀ ਸੂਬੇ ਦਾ ਦਰਜਾ ਦਿੱਤਾ ਜਾ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ