Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸੰਤ ਬਲਜੀਤ ਸਿੰਘ ਦਾਦੂਵਾਲ ਦਾ ਪਿੰਡ ਵਾਲਿਆਂ ਵੱਲੋਂ ਲਿਖਤੀ ਮਤਾ ਪਾ ਕੇ ਬਾਈਕਾਟ

August 03, 2021 02:03 AM

* ਸਾਂਪਲਾ ਦਾ ਵਿਰੋਧ ਕਰਨ ਵਾਲੇ 21 ਕਿਸਾਨਾਂ ਉੱਤੇ ਕੇਸ ਦਰਜ

ਸਿਰਸਾ, 2 ਅਗਸਤ (ਪੋਸਟ ਬਿਊਰੋ)- ਕਾਲਾਂਵਾਲੀ ਬਲਾਕ ਦੇ ਪਿੰਡ ਦਾਦੂ ਦੇ ਲੋਕਾਂ ਨੇ ਪੰਚਾਇਤ ਵਿੱਚ ਲਿਖਤੀ ਮਤਾ ਪਾ ਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਦਾ ਬਾਈਕਾਟ ਕਰ ਦਿੱਤਾ ਹੈ।ਪਿੰਡ ਵਾਲਿਆਂ ਨੇਕਿਹਾ ਹੈ ਕਿ ਜੋ ਕੋਈ ਦਾਦੂਵਾਲ ਕੋਲ ਗਿਆ, ਉਸਦਾ ਵੀ ਬਾਈਕਾਟ ਕਰਾਂਗੇ।
ਕੱਲ੍ਹ ਦਾਦੂ ਪਿੰਡ ਵਿੱਚ ਹੋਈ ਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਕਿਸਾਨ ਮੌਜੂਦ ਸਨ। ਇਸ ਮੌਕੇ ਪੰਚਾਇਤ ਵਿੱਚ ਸ਼ਾਮਲ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਦਾਦੂਵਾਲ ਭਾਜਪਾ ਲੀਡਰਾਂ ਨੂੰ ਪਿੰਡ ਵਿੱਚ ਬੁਲਾ ਕੇ ਪਿੰਡ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦਾ ਹੈ। ਜੇ ਪਿੰਡ ਵਿੱਚ ਕੋਈ ਅਨਹੋਣੀ ਘਟਨਾ ਹੋ ਗਈ ਤਾਂ ਉਸ ਦਾ ਜ਼ਿੰਮੇਵਾਰ ਦਾਦੂਵਾਲ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਕਿਸਾਨਾਂ ਨੇ ਭਾਜਪਾ ਦਾ ਬਾਈਕਾਟ ਕੀਤਾ ਹੋਇਆ ਤਾਂ ਦਾਦੂਵਾਲ ਪਿੰਡ ਵਿੱਚਉਨ੍ਹਾ ਨੂੰ ਕਿਉਂ ਸੱਦਦਾ ਹੈ। ਕਿਸਾਨ ਨੇਤਾ ਗੁਰਦਾਸ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਦਾਦੂਵਾਲ ਨੇ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕਰ ਕੇ ਕਿਸਾਨਾਂ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਸੀ।
ਦੂਜੇ ਪਾਸੇਸੰਤ ਬਲਜੀਤ ਸਿੰਘ ਦਾਦੂਵਾਲ ਦਾ ਕਹਿਣਾ ਹੈ ਕਿ ਇਹ ਲੋਕ ਅੱਜ ਤੋਂ ਨਹੀਂ, ਸ਼ੁਰੂ ਤੋਂ ਮੇਰਾ ਵਿਰੋਧ ਕਰਦੇ ਆਏ ਹਨ। ਪਿੰਡ ਵਿੱਚ ਦੋ ਗੁਰਦੁਆਰਾ ਸਾਹਿਬ ਹਨ, ਇਹ ਵਿਰੋਧੀ ਧਿਰ ਦੇ ਲੋਕ ਹਨ। ਦਾਦੂਵਾਲ ਨੇ ਕਿਹਾ ਕਿ ਮੈਂ ਨਸ਼ਿਆਂ ਦਾ ਵਿਰੋਧੀ ਹਾਂ, ਇਹ ਗੱਲ ਇਨ੍ਹਾਂ ਲੋਕਾਂ ਨੂੰ ਪੰਸਦ ਨਹੀਂ ਅਤੇ ਇਹ ਲੋਕ ਬਾਦਲਾਂ ਦੇ ਸਮਰਥਕ ਹਨ। ਬਾਦਲਾਂ ਦਾ ਜ਼ਿਲ੍ਹਾ ਪ੍ਰਧਾਨ ਨੇ ਇਹ ਕੰਮ ਕਰਾਇਆ ਹੈ। ਅੱਜ ਤੋਂ ਕਈ ਸਾਲ ਪਹਿਲਾਂ ਵੀ ਅਜਿਹੀ ਗੱਲ ਕੀਤੀ ਗਈ ਸੀ ਪਰ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਫਰਕ ਨਹੀਂ ਪਿਆ। ਵਰਨਣ ਯੋਗ ਹੈ ਕਿ ਕੱਲ੍ਹ ਸ਼ਡਿਊਲਡ ਕਾਸਟ ਕਮੀਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਸਿਰਸਾ ਆਏ ਸਨ। ਉਨ੍ਹਾਂ ਨੇ ਦਾਦੂ ਪਿੰਡ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾਣਾ ਸੀ ਅਤੇ ਸੰਤ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕਰਨੀ ਸੀ। ਜਦ ਕਿਸਾਨਾਂ ਨੂੰ ਇਸਦੀ ਸੂਚਨਾ ਮਿਲੀ ਤਾਂ ਉਹ ਵਿਰੋਧ ਵਿੱਚ ਇਕੱਠੇ ਹੋ ਗਏ, ਜਿਸ ਕਾਰਨ ਵਿਜੇ ਸਾਂਪਲਾ ਦਾਦੂ ਪਿੰਡ ਨਹੀਂ ਗਏ ਤੇ ਸਿਰਸਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਰੁਕਣ ਪਿੱਛੋਂ ਮੁੜ ਗਏ।
ਇਸ ਦੌਰਾਨ ਵਿਜੇ ਸਾਂਪਲਾ ਵੱਲੋਂ ਵਿਰੋਧ ਕਰਦੇ ਕਿਸਾਨਾਂ ਦੇ ਖ਼ਿਲਾਫ਼ਕਾਲਾਂਵਾਲੀ ਥਾਣੇ ਵਿੱਚ ਸ਼ਿਕਾਇਤ ਦਿੱਤੀ ਗਈ, ਜਿਸ ਦੇ ਆਧਾਰ ਉੱਤੇ ਕਾਲਾਂਵਾਲੀ ਪੁਲਸ ਨੇ 21 ਕਿਸਾਨਾਂ ਨੂੰ ਨਾਮਜ਼ਦ ਕੀਤਾ ਅਤੇ 500 ਤੋਂ ਵਧੇਰੇ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਕੇਸਾਂਵਿਰੁੱਧ ਕਿਸਾਨ ਨੇਤਾ ਗੁਰਦਾਸ ਸਿੰਘ ਦੀ ਅਗਵਾਈ ਵਿੱਚ ਕਿਸਾਨ ਵਫਦ ਕਾਲਾਂਵਾਲੀ ਥਾਣਾ ਇੰਚਾਰਜ ਰਾਜਾ ਰਾਮ ਨੂੰ ਵੀ ਮਿਲਿਆ। ਕਿਸਾਨਾਂ ਨੇ ਇਹ ਸਾਰੇ ਕੇਸ ਰੱਦ ਕਰਨ ਦੀ ਮੰਗ ਰੱਖੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ