Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਭਾਰਤ ਅਤੇ ਚੀਨ ਵਿਚਾਲੇ ਹਾਟ ਲਾਈਨ ਸਥਾਪਤ

August 03, 2021 02:08 AM

ਨਵੀਂ ਦਿੱਲੀ, 2 ਅਗਸਤ (ਪੋਸਟ ਬਿਊਰੋ)- ਪੂਰਬੀ ਲੱਦਾਖ ਵਿੱਚ ਚੀਨ ਦੇ ਨਾਲ ਡੈਡਲਾਕ ਦੌਰਾਨ ਕੋਗਰਾਂ ਲਾ, ਉਤਰੀ ਸਿੱਕਮ ਵਿੱਚ ਭਾਰਤੀ ਫ਼ੌਜ ਅਤੇ ਤਿੱਬਤ ਦੇ ਖੁਦਮੁਖਤਾਰ ਖੇਤਰ ਖੰਬਾ ਦਜੋਂਗ ਵਿਖੇ ਪੀ ਐਲ ਏ ਵਿਚਾਲੇ ਹਾਟ ਲਾਈਨ ਨੂੰ ਸਥਾਪਤ ਕਰਨ ਦਾ ਮੁੱਖ ਮੰਤਵ ਦੋਹਾਂ ਦੇਸ਼ਾਂ ਵਿਚਾਲੇ ਸਰਹੱਦਾਂ ਉੱਤੇ ਭਰੋਸਾ ਅਤੇ ਸਦਭਾਵਨਾ ਨੂੰ ਅੱਗੇ ਵਧਾਉਣਾ ਹੈ। ਹਾਟ ਲਾਈਨ ਦੀ ਸਥਾਪਨਾ 1 ਅਗਸਤ ਨੂੰ ਪੀ ਐਲ ਏ ਦਿਵਸ ਉੱਤੇ ਹੋ ਗਈ ਹੈ।
ਇਹ ਹਾਟ ਲਾਈਨ ਚੱਲਣ ਪਿੱਛੋਂ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਦੇ ਕਮਾਂਡਰ ਆਪੋ ਵਿੱਚ ਗੱਲਬਾਤ ਕਰ ਸਕਣਗੇ। ਇਸਦੇ ਉਦਘਾਟਨ ਮੌਕੇ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਦੇ ਗਰਾਊਂਡ ਕਮਾਂਡਰਾਂ ਨੇ ਹਿੱਸਾ ਲਿਆ ਤੇ ਹਾਟ ਲਾਈਨ ਤੋਂ ਦੋਸਤੀ ਅਤੇ ਸਦਭਾਵਨਾ ਦੇ ਸੰਦੇਸ਼ਾਂ ਦਾ ਵਟਾਂਦਰਾ ਕੀਤਾ।ਹਾਟ ਲਾਈਨ ਇੱਕ ਤਰ੍ਹਾਂ ਦੀ ਵਿਸ਼ੇਸ਼ ਫ਼ੋਨ ਸੇਵਾ ਹੈ ਜਿਸ ਰਾਹੀਂ ਇੱਕ ਧਿਰ ਦੂਜੀ ਧਿਰ ਨਾਲ ਸੁਰੱਖਿਅਤ ਢੰਗ ਨਾਲ ਜੋੜੀ ਜਾਂਦੀ ਹੈ। ਇਸ ਵਿੱਚ ਕਈ ਨੰਬਰ ਡਾਇਲ ਨਹੀਂ ਕਰਨਾ ਪੈਂਦਾ, ਰਿਸੀਵਰ ਚੁੱਕਦਿਆਂ ਹੀ ਸਬੰਧਤ ਧਿਰ ਨਾਲ ਸਿੱਧੀ ਗੱਲਬਾਤ ਤੋਂ ਜਾਂਦੀ ਹੈ। ਇਹਸਹੂਲਤ ਫ਼ੌਜ ਜਾਂ ਕਿਸੇ ਦੇਸ਼ ਦੇ ਪ੍ਰਧਾਨ ਮੰਤਰੀ ਜਾਂ ਰਾਸ਼ਟਰਪਤੀ ਨੂੰ ਮਿਲਦੀ ਹੈ।ਭਾਰਤ ਤੇ ਚੀਨ ਵਿਚਾਲੇ ਇਹ 6ਵੀਂ ਹਾਟ ਲਾਈਨ ਚਲਾਈ ਗਈ ਹੈ। ਇਸ ਤੋਂ ਪਹਿਲਾਂ ਲੱਦਾਖ ਵਿੱਚ ਦੋ, ਸਿੱਕਮ ਵਿੱਚ ਇੱਕ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਇੱਕ ਹਾਟ ਲਾਈਨ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਲਈ ਚਾਲੂ ਕੀਤੀਆਂ ਗਈਆਂ ਸਨ ਅਤੇ ਚੱਲ ਰਹੀਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ