Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਖੇਡ ਮੰਤਰੀ ਰਾਣਾ ਸੋਢੀ ਦੇ ਪਿੰਡ ਵਿੱਚਲਾ ਸ਼ਹੀਦ ਦਾ ਬੁੱਤ ਵਿਵਾਦਾਂ ਦਾ ਕਾਰਨ ਬਣਿਆ

August 03, 2021 02:13 AM

* ਮੁਹੰਮਦ ਸਿੰਘ ਆਜ਼ਾਦ ਦੀ ਥਾਂ ‘ਰਾਮ ਰਹੀਮ ਸਿੰਘ’ ਲਿਖ ਦਿੱਤਾ

ਫਰੀਦਕੋਟ, 2 ਅਗਸਤ (ਪੋਸਟ ਬਿਊਰੋ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਆਪਣੇ ਜੱਦੀ ਪਿੰਡ ਮੋਹਨ ਕੇ ਉਤਾੜ ਵਿੱਚ ਲਾਇਆ ਗਿਆ ਸ਼ਹੀਦ ਊਧਮ ਸਿੰਘ ਦਾ ਬੁੱਤ ਵਿਵਾਦ ਦਾ ਮੁੱਦਾ ਬਣ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸਥਾਨਕ ਪ੍ਰਸ਼ਾਸਨ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਥੱਲੇ ਲਾਏ ਉਦਘਾਟਨੀ ਪੱਥਰ ਉੱਤੇ ‘ਮੁਹੰਮਦ ਸਿੰਘ ਆਜ਼ਾਦ’ ਲਿਖਣ ਦੀ ਥਾਂ ‘ਰਾਮ ਰਹੀਮ ਸਿੰਘ’ ਲਿਖ ਦਿੱਤਾ ਤੇ ਖੇਡ ਮੰਤਰੀ ਨੇ ਬਿਨਾਂ ਦੇਖਿਆਂ ਹੀ ਇੱਕ ਦਿਨ ਪਹਿਲਾਂ ਇਸ ਦਾ ਉਦਘਾਟਨ ਕਰ ਦਿੱਤਾ। ਨੌਜਵਾਨ ਭਾਰਤ ਸਭਾ ਫਰੀਦਕੋਟ ਅਤੇ ਫਿਰੋਜ਼ਪੁਰ ਦੇ ਆਗੂਆਂ ਨੇ ਇਹ ਗੱਲ ਪਤਾ ਲੱਗਣ ਉੱਤੇ ਗੁਰੂ ਹਰਸਹਾਏ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ ਰੋਸ ਧਰਨਾ ਦੇ ਕੇ ਦੋਸ਼ ਲਾਇਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਨੇ ਜਾਣ-ਬੁੱਝ ਕੇ ਸ਼ਹੀਦ ਊਧਮ ਸਿੰਘ ਦਾ ਉਸ ਦੇ 81ਵੇਂ ਸ਼ਹੀਦੀ ਦਿਵਸ ਉੱਤੇ ਅਪਮਾਨ ਕੀਤਾ ਹੈ। ਵਿਵਾਦ ਭਖਣ ਪਿੱਛੋਂ ਗੁਰੂ ਹਰਸਹਾਏ ਪੁਲਸ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਥੱਲੇ ਲੱਗੇ ਨੀਂਹ ਪੱਥਰ-ਪਲੇਟ ਨੂੰ ਉਥੋਂ ਹਟਾ ਦਿੱਤਾ ਹੈ। ਨੌਜਵਾਨ ਭਾਰਤ ਸਭਾ ਦੇ ਆਗੂ ਨਰਿੰਦਰ ਸਿੰਘ ਆਜ਼ਾਦ ਤੇ ਹੋਰਨਾਂ ਆਦਿ ਨੇ ਕਿਹਾ ਕਿ ਸ਼ਹੀਦਾਂ ਦਾ ਅਪਮਾਨ ਕਰਨ ਵਾਲੇ ਅਧਿਕਾਰੀਆਂ ਤੇ ਸਿਆਸੀ ਆਗੂਆਂ ਖਿਲਾਫ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ।ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਸ ਬਾਰੇ ਕੋਈ ਟਿਪਣੀ ਨਹੀਂ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ