Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਬਾਰੇ ਡਿਜੀਟਲ ਸਕਰੀਨ ਉਤੇ ਅਪਸ਼ਬਦ ਚੱਲੇ

August 03, 2021 02:16 AM

ਖੰਨਾ, 2 ਅਗਸਤ (ਪੋਸਟ ਬਿਊਰੋ)- ਏਥੇ ਨੇੜੇ ਪਿੰਡ ਲਿਬੜਾ ਕੋਲ ਨੈਸ਼ਨਲ ਹਾਈਵੇ ਖੰਨਾ ਉੱਤੇਲੱਗੀ ਡਿਜੀਟਲ ਐਲ ਈ ਡੀ ਸਕਰੀਨ ਉੱਤੇ ਸ਼ਨੀਵਾਰ ਰਾਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਅਪਸ਼ਬਦ ਚੱਲਣ ਲੱਗ ਪਏ। ਇੱਕ ਢਾਬੇ ਵਾਲੇ ਨੇ ਇਹ ਸ਼ਬਦ ਦੇਖ ਕੇ ਪੁਲਸ ਨੂੰ ਦੱਸਿਆ ਤਾਂ ਪੁਲਸ ਨੇ ਓਥੇ ਪਹੁੰਚ ਕੇ ਸਕਰੀਨ ਦਾ ਕੁਨੈਕਸ਼ਨ ਕੱਟ ਦਿੱਤਾ, ਪਰ ਇੱਸ ਬਾਰੇ ਕੋਈ ਕਾਨੂੰਨੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।
ਮਿਲੀ ਜਾਣਕਾਰੀ ਅਨੁਸਾਰ ਐਲ ਈ ਡੀ ਸਕਰੀਨ ਨੂੰ ਠੀਕ ਕਰਨ ਦੇ ਬਹਾਨੇ ਇੱਕ ਛੋਟਾ ਹਾਥੀ ਗੱਡੀ ਦੋ ਦਿਨ ਪਹਿਲਾਂ ਇੱਥੇ ਆਈ ਸੀ, ਜਿਹੜੀ ਇੱਕ ਢਾਬੇ ਦੇ ਸੀ ਸੀ ਟੀ ਵੀ ਕੈਮਰੇ ਵਿੱਚ ਦਿਖਾਈ ਦੇਂਦੀ ਹੈ, ਪਰ ਉਸ ਦਾ ਨੰਬਰ ਨਹੀਂ ਦਿੱਸਦਾ। ਸ਼ੱਕ ਕੀਤਾ ਜਾਂਦਾ ਹੈ ਕਿ ਉਸ ਦੇ ਬਾਅਦ ਇਹ ਸੁਨੇਹਾ ਸਕਰੀਨ ਉੱਤੇ ਚੱਲਿਆ ਹੋਵੇਗਾ, ਪਰ ਇਸ ਉੱਤੇ ਨਜ਼ਰ ਸ਼ਨੀਵਾਰ ਦੀ ਰਾਤ ਨੂੰ ਪਈ। ਆਮ ਤੌਰ ਉੱਤੇ ਇਸ ਸਕਰੀਨ ਉੱਤੇ ਟਰੈਫਿਕ ਨਿਯਮਾਂ ਦੇ ਪਾਲਣ ਸਬੰਧੀ ਸੰਦੇਸ਼ ਹੀ ਚਲਾਏ ਜਾਂਦੇ ਹਨ। ਇਸ ਸਕਰੀਨ ਉੱਤੇ ਪਹਿਲਾਂ ਕੇਜਰੀਵਾਲ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਗਿਆ ਤੇ ਉਸ ਦੇ ਬਾਅਦ ਪੰਜਾਬ ਦੇ ਮੁੁੱਖ ਮੰਤਰੀ ਦੇ ਵਿਰੁੱਧ ਅਪਸ਼ਬਦ ਚਲਾਏ ਗਏ, ਜਿਸ ਕਰ ਕੇ ਸੱ਼ਕ ਕੀਤਾ ਜਾ ਰਿਹਾ ਹੈ ਕਿ ਇਹ ਹਰਕਤ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚੋਂ ਕਿਸੇ ਦੀ ਹੋਵੇਗੀ ਜਾਂ ਫਿਰ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਨੂੰ ਅਪਸ਼ਬਦ ਦੇ ਨਾਲ ਆਮ ਆਦਮੀ ਪਾਰਟੀ ਦੇ ਸਮਰਥਨ ਦਾ ਮੈਟਰ ਲਿਖ ਦਿੱਤਾ ਹੋਵੇਗਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼ਾਇਦ ਕਿਸੇ ਨੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਕੀਤਾ ਹੋਵੇ। ਥਾਣਾ ਸਦਰ ਖੰਨਾ ਦੇ ਐਸ ਐਚ ਓ ਸਰਬਜੀਤ ਸਿੰਘ ਨੇ ਕਿਹਾ ਕਿ ਇਹ ਕੋਈ ਵੱਡੀ ਗੱਲ ਨਹੀਂ, ਇਸ ਦਾ ਕੋਈ ਕੇਸ ਦਰਜ ਨਹੀਂ ਕੀਤਾ ਗਿਆ।
ਅਕਾਲੀ ਦਲ ਦੇ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਜੀ ਟੀ ਰੋਡ ਉੱਤਲੀ ਐਲ ਈ ਡੀਸਕਰੀਨ ਉੱਤੇ ਮੁੱਖ ਮੰਤਰੀ ਬਾਰੇ ਲਿਖੇ ਅਪਸ਼ਬਦ ਇਖਲਾਕ ਤੋਂ ਡਿੱਗੇ ਲੋਕਾਂ ਦਾ ਕੰਮ ਹੈ ਅਤੇ ਅਕਾਲੀ ਦਲ ਨਿੰਦਾ ਕਰਦਾ ਹੈ, ਇਹ ਸ਼ਰਾਰਤ ਕਰਨ ਵਾਲੇ ਦੀ ਜਾਂਚ ਹੋਣੀ ਚਾਹੀਦੀ ਹੈ।ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਕਿਹਾ ਕਿ ਕਿਸੇ ਵੀ ਮੁੱਖ ਮੰਤਰੀ ਬਾਰੇ ਅਜਿਹੀ ਘਟੀਆ ਸ਼ਬਦਾਵਲੀ ਨਿੰਦਣਯੋਗ ਹੈ। ਕੁਝ ਲੋਕ ਘਟੀਆ ਰਾਜਨੀਤੀ ਕਰ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਜੀ ਟੀ ਰੋਡ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਧੀਆਂ-ਭੈਣਾਂ ਦੇ ਨਾਲ ਲੰਘਦੇ ਹਨ। ਇਹ ਸ਼ਬਦ ਲਿਖਣੇ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਹੈ। ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਅਨਿਲ ਦੱਤ ਫੱਲੀ ਨੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਕੰਮ ਕੀਤਾ ਗਿਆ ਹੈ। ਕੁਝ ਲੋਕ ਆਮ ਆਦਮੀ ਪਾਰਟੀ ਉੱਤੇ ਦੋਸ਼ ਲਾ ਰਹੇ ਹਨ,ਸਾਡੀ ਪਾਰਟੀ ਇਸ ਘਟੀਆ ਰਾਜਨੀਤੀ ਵਿੱਚ ਯਕੀਨ ਨਹੀਂ ਰੱਖਦੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ