Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

10 ਲੱਖ ਦੀ ਠੱਗੀ ਦੇ ਕੇਸ ਵਿੱਚ ਲੁਧਿਆਣਾ ਵਿਚਲਾ ਟਿਕਟਾਕ ਸਟਾਰ ਗ੍ਰਿਫਤਾਰ

August 03, 2021 02:20 AM

ਜਲੰਧਰ, 2 ਅਗਸਤ (ਪੋਸਟ ਬਿਊਰੋ)- ਇਸ ਸ਼ਹਿਰ ਦੇ ਰਸੀਲਾਨਗਰ ਦੇ ਵਸਨੀਕ ਸਾਬਕਾ ਫੌਜੀ ਨਾਇਕ ਹਰਪਾਲ ਸਿੰਘ ਨਾਲ 10 ਲੱਖ ਦੀ ਠੱਗੀ ਦਾ ਕੇਸ ਲੁਧਿਆਣਾ ਤੋਂ ਗ੍ਰਿਫਤਾਰ ਹੋਈ ਮਾਨਸਾ ਦੀ ਵਸਨੀਕ ਟਿਕਟਾਕ ਸਟਾਰ ਸੁਖਬੀਰ ਕੌਰ ਦੀ ਗ੍ਰਿਫਤਾਰੀ ਨਾਲ ਸੁਲਝ ਗਿਆ ਹੈ। ਜਲੰਧਰ ਦੇ ਥਾਣਾ ਪੰਜ ਦੀ ਪੁਲਸ ਸੁਖਬੀਰ ਉਰਫ ਸੁੱਖੀ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਈ ਤਾਂ ਉਸ ਦੀ ਜਾਂਚ ਵਿੱਚ ਹੋਏ ਖੁਲਾਸਿਆਂ ਦੇ ਕਾਰਨ ਫਿਰੋਜ਼ਪੁਰ ਵਿੱਚ ਰਹਿਣ ਵਾਲਾ ਡਾਕਟਰ ਰਾਜੀਵ ਮੈਨੀ ਵੀ ਇਸ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਗਿਆ।
ਮਿਲੀ ਜਾਣਕਾਰੀ ਅਨੁਸਾਰ ਹਰਪਾਲ ਸਿੰਘ ਨੇ 18 ਜੂਨ 2020 ਨੂੰ ਥਾਣਾ ਪੰਜ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਫੌਜ ਤੋਂ ਬਤੌਰ ਨਾਇਕ ਰਿਟਾਇਰ ਹੋਇਆ ਅਤੇ ਉਸ ਦੀ ਬੇਟੀ ਜਲੰਧਰ ਦੇ ਗੁਜਰਾਲ ਨਗਰ ਦੇ ਇੱਕ ਹਸਪਤਾਲ ਵਿੱਚ ਸਟਾਫ ਨਰਸ ਹੈ। ਉਸ ਦੀ ਬੇਟੀ ਨੂੰ ਹਸਪਤਾਲ ਵਿੱਚ ਡਾਕਟਰ ਰਾਜੀਵ ਮੈਣੀ ਮਿਲੇ ਤੇ ਕਿਹਾ ਕਿ ਉਹ ਲੋਕਾਂ ਨੂੰ ਵਿਦੇਸ਼ ਭੇਜਦੇ ਹਨ ਅਤੇ ਉਥੇ ਨੌਕਰੀ ਵੀ ਲਵਾਉਂਦੇ ਹਨ। ਹਰਪਾਲ ਸਿੰਘ ਨੇ ਦੱਸਿਆ ਕਿ ਡਾਕਟਰ ਨੇ ਇਹ ਵੀ ਕਿਹਾ ਸੀ ਕਿ ਮਾਨਸਾ ਵਿੱਚ ਰਹਿੰਦੀ ਉਸ ਦੀ ਇੱਕ ਜਾਣਕਾਰ ਸੁਖਬੀਰ ਕੌਰ ਸੁੱਖੀ ਬਹੁਤ ਵੱਡੀ ਟ੍ਰੈਵਲ ਏਜੰਟ ਹੈ। ਇਸ ਪਿੱਛੋਂ ਉਨ੍ਹਾਂ ਦੀ ਬੇਟੀ ਨੇ ਘਰ ਆ ਕੇ ਗੱਲ ਕੀਤੀ ਤਾਂ ਉਨ੍ਹਾਂ ਨੇ ਆਪਣੇ ਬੇਟੇ ਅਤੇ ਨੂੰਹ ਨੂੰ ਵਿਦੇਸ਼ ਭੇਜਣ ਦਾ ਫੈਸਲਾ ਕੀਤਾ। ਡਾਕਟਰ ਰਾਜੀਵ ਮੈਣੀ ਨੇ ਉਨ੍ਹਾਂ ਦੇ ਬੇਟੇ ਅਤੇ ਨੂੰਹ ਨੂੰ ਮਲੇਸ਼ੀਆ ਭੇਜਣ ਅਤੇ ਨੌਕਰੀ ਲਵਾਉਣ ਦੇ 10 ਲੱਖ ਰੁਪਏ ਲਏ। ਸ਼ਿਕਾਇਤ ਵਿੱਚ ਇਹ ਵੀ ਦੱਸਿਆ ਕਿ ਡਾਕਟਰ ਰਾਜੀਵ ਨੇ ਉਨ੍ਹਾਂ ਨੂੰ ਫਗਵਾੜਾ ਗੇਟ ਦੇ ਟ੍ਰੈਵਲ ਏਜੰਟ ਅਜੈ ਕੁਮਾਰ ਅਤੇ ਲੁਧਿਆਣਾ ਦੇ ਤੇਜਿੰਦਰ ਨਾਲ ਮਿਲਾਇਆ, ਇਹ ਪੈਸੇ ਉਨ੍ਹਾਂ ਸਭਨਾਂ ਦੀ ਮੀਟਿੰਗ ਵਿੱਚ ਦਿੱਤੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ