Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਫੋਨ ਉੱਤੇ ਕੀਤੀ ਗੱਲਬਾਤ ਵਿੱਚ ਟਰੂਡੋ ਤੇ ਬਾਇਡਨ ਨੇ ਵਿਚਾਰੇ ਵਪਾਰ, ਸਰਹੱਦੀ ਸਹਿਯੋਗ ਤੇ ਪਾਈਪਲਾਈਨ ਵਰਗੇ ਮੁੱਦੇ

August 03, 2021 08:57 AM

ਵਾਸਿੰ਼ਗਟਨ, 2 ਅਗਸਤ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅੱਜ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨਾਲ ਫੋਨ ਉੱਤੇ ਗੱਲਬਾਤ ਕੀਤੀ ਗਈ।ਇਸ ਦੌਰਾਨ ਓਲੰਪਿਕਸ ਵਿੱਚ ਮਹਿਲਾਵਾਂ ਦੇ ਫੁੱਟਬਾਲ ਮੁਕਾਬਲੇ ਵਿੱਚ ਅਮਰੀਕਾ ਉੱਤੇ ਕੈਨੇਡਾ ਦੀ ਜਿੱਤ ਬਾਰੇ ਵੀ ਚਰਚਾ ਹੋਈ।
ਇੰਜ ਲੱਗਿਆ ਜਿਵੇਂ ਟਰੂਡੋ ਨੇ ਕੈਨੇਡਾ ਦੀ ਅਮਰੀਕਾ ਉੱਤੇ ਹੋਈ ਜਿੱਤ ਦਾ ਸਵਾਦ ਲਿਆ ਹੋਵੇ।ਦੋਵਾਂ ਆਗੂਆਂ ਨੇ ਵਪਾਰ, ਸਰਹੱਦੀ ਸਹਿਯੋਗ ਤੇ ਹੋਰਨਾਂ ਮੁੱਦਿਆਂ ਉੱਤੇ ਵੀ ਗੱਲਬਾਤ ਕੀਤੀ।ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਅਮੈਰੀਕਨਜ਼ ਅਤੇ ਪਰਮਾਨੈਂਟ ਰੈਜ਼ੀਡੈਂਟਸ ਨੂੰ ਅਗਲੇ ਹਫਤੇ ਤੋਂ ਕੈਨੇਡਾ ਆਉਣ ਦੀ ਇਜਾਜ਼ਤ ਹੋਵੇਗੀ ਪਰ ਅਮਰੀਕਾ ਵੱਲੋਂ ਕੈਨੇਡੀਅਨਜ਼ ਲਈ ਅਜਿਹੀ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ।
ਬਾਇਡਨ ਨੇ ਅਮਰੀਕਾ ਦੇ ਬੁਨਿਆਦੀ ਢਾਂਚੇ ਉੱਤੇ ਹੋਣ ਵਾਲੇ ਖਰਚ ਵਿੱਚ ਅਮੈਰੀਕਨ ਫਰਮਜ਼ ਤੇ ਸਪਲਾਇਰਜ਼ ਨੂੰ ਪਹਿਲ ਦੇਣ ਬਾਰੇ ਆਪਣਾ ਰੁਖ਼ ਸਖ਼ਤ ਰੱਖਿਆ ਜਦਕਿ ਟਰੂਡੋ ਨੇ ਇਸ ਪਾਸੇ ਵੀ ਨਰਮੀ ਹੀ ਦਿਖਾਈ ਪਰ ਇਸ ਦੇ ਨਾਲ ਹੀ ਕੈਨੇਡਾ ਦੀ ਪੈਰਵੀ ਵੀ ਕੀਤੀ।ਇਸ ਤੋਂ ਇਲਾਵਾ ਟਰੂਡੋ ਨੇ ਕੈਨੇਡਾ ਦੀ ਮਲਕੀਅਤ ਵਾਲੀ ਤੇ ਇੱਥੋਂ ਹੀ ਆਪਰੇਟ ਕੀਤੀ ਜਾਣ ਵਾਲੀ ਕਰੌਸ-ਬਾਰਡਰ ਪਾਈਪਲਾਈਨ, ਜਿਸ ਨੂੰ ਲਾਈਨ 5 ਵੀ ਆਖਿਆ ਜਾਂਦਾ ਹੈ, ਦਾ ਮੁੱਦਾ ਵੀ ਉਠਾਇਆ। ਇਸ ਪਾਈਪਲਾਈਨ ਨੂੰ ਮਿਸ਼ੀਗਨ ਗ੍ਰੇਟ ਲੇਕਸ ਨਾਲ ਜੁੜੇ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਦੇ ਡਰੋਂ ਬੰਦ ਕਰਨਾ ਚਾਹੁੰਦਾ ਹੈ।
ਅਮਰੀਕਾ ਤੇ ਕੈਲਗਰੀ ਸਥਿਤ ਐਨਬ੍ਰਿੱਜ ਇਨਕਾਰਪੋਰੇਸ਼ਨ ਦਰਮਿਆਨ ਜਾਰੀ ਇਸ ਵਿਵਾਦ ਬਾਰੇ ਟਰੂਡੋ ਨੇ ਗੱਲਬਾਤ ਰਾਹੀਂ ਕਿਸੇ ਫੈਸਲੇ ਉੱਤੇ ਪਹੁੰਚਣ ਦਾ ਪੱਖ ਪੂਰਿਆ।ਦੋਵਾਂ ਆਗੂਆਂ ਨੇ ਇਸ ਮਾਮਲੇ ਉੱਤੇ ਨਜ਼ਰ ਰੱਖਣ ਉੱਤੇ ਸਹਿਮਤੀ ਵੀ ਪ੍ਰਗਟਾਈ।ਇਸ ਤੋਂ ਇਲਾਵਾ ਕੈਨੇਡਾ ਤੇ ਅਮਰੀਕਾ ਵੱਲੋਂ ਜੰਗਲ ਦੀ ਅੱਗ ਬਾਰੇ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਤਹੱਈਆ ਪ੍ਰਗਟਾਇਆ ਗਿਆ।
ਦੋਵਾਂ ਆਗੂਆਂ ਨੇ ਦਸੰਬਰ 2018 ਤੋਂ ਚੀਨ ਵੱਲੋਂ ਨਜ਼ਰਬੰਦ ਕੀਤੇ ਗਏ ਦੋ ਕੈਨੇਡੀਅਨ ਨਾਗਰਿਕਾਂ ਮਾਈਕਲ ਕੋਵਰਿਗ ਤੇ ਮਾਈਕਲ ਸਪੇਵਰ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਵੀ ਕੀਤੀ ਗਈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ