Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਸਟੋਰ ਉੱਤੇ ਕੰਮ ਕਰ ਰਹੇ ਪੰਜਾਬੀ ਨੂੰ ਗੋਲੀ ਮਾਰੀ, ਹਸਪਤਾਲ ਦਾਖਲ

August 03, 2021 10:31 AM

ਬੇਗੋਵਾਲ, 2 ਅਗਸਤ, (ਪੋਸਟ ਬਿਊਰੋ)- ਅਮਰੀਕਾ ਦੇ ਜੌਰਜੀਆ ਸਟੇਟ ਵਿੱਚ ਆਪਣੇ ਸਟੋਰ ਉੱਤੇ ਕੰਮ ਕਰ ਰਹੇ 37 ਸਾਲਾ ਪੰਜਾਬੀ ਨੌਜਵਾਨ ਨੂੰ ਓਥੇ ਆਏ ਵਿਅਕਤੀ ਵੱਲੋਂ ਗੋਲੀ ਮਾਰ ਦੇਣ ਦਾ ਪਤਾ ਲੱਗਾ ਹੈ।
ਪੀੜਤ ਨੌਜਵਾਨ ਕਰਨਜੀਤ ਸਿੰਘ ਜਿ਼ਲਾ ਕਪੂਰਥਲਾ ਦੇ ਬੇਗੋਵਾਲ ਤੋਂ ਗਿਆ ਹੈ ਅਤੇ ਉਸ ਦੇ ਪਿਤਾ ਬਲਵਿੰਦਰ ਸਿੰਘ ਪੰਜਾਬ ਪੁਲਸ ਦੇ ਸਾਬਕਾ ਮੁਲਾਜ਼ਮ ਹਨ। ਉਨ੍ਹਾਮੁਤਾਬਕ ਕਰਨਜੀਤ ਸਿੰਘ ਸਾਲ 2009 ਵਿੱਚ ਅਮਰੀਕਾ ਗਿਆ ਤੇ 4 ਸਾਲ ਬਾਅਦ ਪੱਕਾ ਹੋ ਕੇ ਪੰਜਾਬ ਆਇਆ ਸੀ ਤੇ ਸਾਲ 2014 ਵਿੱਚ ਉਸ ਦਾ ਵਿਆਹ ਕੀਤਾਸੀ।ਉਨ੍ਹਾਂ ਦੱਸਿਆ ਕਿ ਕਰਨਜੀਤ ਆਪਣੀ ਪਤਨੀ ਤੇ 2 ਛੋਟੇ ਬੱਚਿਆਂ ਨਾਲ ਅਮਰੀਕਾ ਵਿੱਚ ਰਹਿੰਦਾਹੈ।ਕੱਲ੍ਹ ਅਮਰੀਕਨ ਸਮੇਂ ਮੁਤਾਬਕ 1 ਅਗਸਤ ਨੂੰ ਸਟੋਰ ਖੋਲ੍ਹਣ ਤੋਂ ਬਾਅਦ ਕਰਨਜੀਤ ਉੱਥੇ ਮੌਜੂਦ ਸੀ ਕਿ ਇੱਕ ਅਮਰੀਕਨ ਗੈਰ-ਗੋਰਾ ਆਇਆ ਤੇ ਉਸ ਨੇ ਕਰਨਜੀਤ ਦੇ ਗੋਲੀ ਮਾਰ ਦਿੱਤੀ, ਜਿਸ ਪਿੱਛੋਂ ਕਰਨਜੀਤ ਨਾਰਥ ਈਸਟ ਜੌਰਜੀਆ ਮੈਡੀਕਲ ਸੈਂਟਰ ਵਿੱਚਦਾਖਲਹੈ। ਓਥੇ ਡਾਕਟਰਾਂ ਨੇ ਦੱਸਿਆ ਕਿ ਗੋਲੀ ਕਰਨਜੀਤ ਦੇ ਢਿੱਡ ਵਿੱਚ ਲੱਗਣ ਪਿੱਛੋਂ ਸੱਜੇ ਪੱਟ ਵਿੱਚ ਚਲੀ ਗਈ ਸੀ। ਡਾਕਟਰਾਂ ਨੇ ਪੇਟ ਦਾ ਆਪ੍ਰੇਸ਼ਨ ਕਰ ਦਿੱਤਾ ਤੇ ਅਗਲਾ ਇਲਾਜ ਜਾਰੀ ਹੈ। ਉਨ੍ਹਾਂ ਹੋਰ ਦੱਸਿਆ ਕਿ ਗੋਲੀ ਮਾਰਨ ਵਾਲੇ ਨੂੰ ਅਮਰੀਕਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਤੋਂ ਪਹਿਲਾਂ ਏਦਾਂ ਦੀ ਗੋਲੀਬਾਰੀ ਸ਼ਨੀਵਾਰ ਨੂੰ ਨਿਊਯਾਰਕ ਖੇਤਰ ਵਿੱਚ ਹੋਈ ਸੀ। ਨਿਊਯਾਰਕ ਪੁਲਸ ਨੇ ਦੱਸਿਆ ਕਿ ਇਸ ਗੋਲੀਬਾਰੀ ਵਿੱਚ ਦੋ ਨਕਾਬਪੋਸ਼ਾਂ ਨੇ ਸ਼ਨੀਵਾਰ ਰਾਤ ਨਿਊਯਾਰਕ ਸਿਟੀ ਨੇੜਲੇ ਇਲਾਕੇ ਦੀ ਭੀੜ ਭਰੀ ਸੜਕ ਉੱਤੇ 10 ਲੋਕਾਂ ਨੂੰ ਜ਼ਖ਼ਮੀ ਕੀਤਾ ਤੇ ਇੱਕ ਬਾਈਕ ਉੱਤੇ ਫਰਾਰ ਹੋ ਗਏ।ਨਿਊਯਾਰਕ ਪੁਲਸ ਦੇ ਦੱਸਣ ਅਨੁਸਾਰ ਇਹ ਘਟਨਾ ਕਿਸੇ ਗੈਂਗ ਦੀ ਹਿੰਸਾ ਨਾਲ ਜੁੜਦੀ ਜਾਪਦੀ ਹੈ, ਪਰ ਇਸ ਦੇ 7 ਪੀੜਤ ਲੋਕ ਨਿਰਦੋਸ਼ ਸਨ, ਜਿਨ੍ਹਾਂ ਵਿੱਚ ਇੱਕ 72 ਸਾਲਾ ਬਜ਼ੁਰਗ ਸ਼ਾਮਲ ਹੈ। ਇਹ ਗੋਲੀਬਾਰੀ ਸ਼ਨੀਵਾਰ ਰਾਤ ਸ਼ਹਿਰ ਦੇ ਕੁਈਨਜ਼ ਬੋਰੋਦੀ ਇੱਕ ਬਾਰਬਰ ਸ਼ਾਪ ਅਤੇ ਇੱਕ ਰੈਸਟੋਰੈਂਟ ਦੇ ਬਾਹਰ ਵਾਪਰੀ। ਇਸ ਬਾਰੇ ਸੀ ਸੀਟੀ ਵੀ ਫੁਟੇਜ ਦੇ ਵਿੱਚ ਮਾਸਕ ਪਹਿਨੀ ਦੋ ਜਣੇ ਕੁਈਨਜ਼ ਦੀ 97ਵੀਂ ਸਟ੍ਰੀਟ ਕੋਲ 37ਵੇਂ ਐਵੇਨਿਊ ਉੱਤੇ ਪੂਰਬ ਵੱਲ ਨੂੰਜਾਂਦੇ ਗੋਲੀਬਾਰੀ ਕਰਦੇ ਦਿੱਸਦੇ ਹਨ। ਘਟਨਾ ਸਥਾਨ ਉੱਤੇ ਘੱਟੋ-ਘੱਟ 37 ਗੋਲੀਆਂ ਦੇ ਖੋਲ ਮਿਲੇ ਹਨ ਅਤੇ ਪੁਲਸ ਹੋਰ ਸਬੂਤਾਂ ਲਈ ਅਪਰਾਧ ਵਾਲੀ ਥਾਂਉੱਤੇ ਜਾਂਚ ਕਰ ਰਹੀ ਹੈ। ਇਸ ਗੋਲੀਬਾਰੀ ਦੇ ਤਿੰਨ ਲੋਕ ਟ੍ਰਿਨੀਟੇਰੀਓਸ ਸਟ੍ਰੀਟ ਗੈਂਗ ਦੇ ਮੈਂਬਰ ਦੱਸੇ ਗਏ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ