Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਹਥਿਆਰਾਂ ਨਾਲ ਲੋਕਾਂ ਨੂੰ ਡਰਾਉਣ ਵਾਲੇ ਚਾਰ ਵਿਅਕਤੀ ਹਿਰਾਸਤ ਵਿੱਚ

August 03, 2021 05:48 PM

ਟੋਰਾਂਟੋ 3 ਅਗਸਤ (ਪੋਸਟ ਬਿਊਰੋ) : ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਯੰਗ ਡੰਡਸ ਸਕੁਏਅਰ ਉੱਤੇ ਕੁੱਝ ਹਥਿਆਰਬੰਦ ਵਿਅਕਤੀਆਂ ਨੂੰ ਆਪਣੇ ਵੱਲ ਵੱਧਦਾ ਵੇਖ ਕੇ ਲੋਕ ਡਰ ਗਏ। ਪਰ ਫੌਰੀ ਮਿਲੀ ਜਾਣਕਾਰੀ ਤੋਂ ਬਾਅਦ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਨੂੰ ਉਨ੍ਹਾਂ ਨੂੰ ਇਸ ਸਬੰਧ ਵਿੱਚ ਜਾਣਕਾਰੀ ਮਿਲਣ ਸਾਰ ਹੀ ਉਨ੍ਹਾਂ ਦੇ ਅਧਿਕਾਰੀ ਮੌਕੇ ਉੱਤੇ ਪਹੁੰਚੇ। ਪੁਲਿਸ ਅਧਿਕਾਰੀਆਂ ਵੱਲੋਂ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਨੂੰ ਇਲਾਕੇ ਵਿੱਚੋਂ ਦੋ ਹਥਿਆਰ ਤੇ ਇੱਕ ਚਾਕੂ ਬਰਾਮਦ ਹੋਏ। ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ।
ਜਾਂਚਕਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਜਾਣਕਾਰੀ ਰੱਖਣ ਵਾਲਿਆਂ ਨੂੰ ਪੁਲਿਸ ਨਾਲ ਸੰਪਰਕ ਕਰਨ ਲਈ ਆਖਿਆ ਜਾ ਰਿਹਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ