Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸਿੱਖ ਸੰਗਤ ਵੱਲੋਂ ਤਿੱਖਾ ਵਿਰੋਧ

August 04, 2021 03:01 AM

*ਪ੍ਰਦਰਸ਼ਨਕਾਰੀਆਂ ਵੱਲੋਂ ਗੱਡੀ ਘੇਰ ਕੇ ਨਾਅਰੇਬਾਜ਼ੀ

ਲੁਧਿਆਣਾ, 3 ਅਗਸਤ (ਪੋਸਟ ਬਿਊਰੋ)- ਇਸ ਨਗਰ ਦੇ ਫੋਕਲ ਪੁਆਇੰਟ, ਜਮਾਲਪੁਰ ਕਾਲੋਨੀ, ਅਰਬਨ ਅਸਟੇਟ ਵਿਖੇ ਚੈਰੀਟੇਬਲ ਹਸਪਤਾਲ ਦਾ ਉਦਘਾਟਨ ਕਰਨ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪਹੁੰਚਣ ਉੱਤੇ ਸਥਿਤੀ ਓਦੋਂ ਤਣਾਅਪੂਰਨ ਹੋ ਗਈ, ਜਦੋਂ ਪੰਥਕ ਅਕਾਲੀ ਲਹਿਰਤੇ ਧਰਮ ਪ੍ਰਚਾਰ ਲਹਿਰ ਜਥੇਬੰਦੀਆਂ ਵੱਲੋਂ ਆਏ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ‘ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ' ਅਤੇ ‘ਜਥੇਦਾਰ ਬਾਦਲ ਪਰਵਾਰ ਦੇ ਗੁਲਾਮ ਕਦੋਂ ਤਕ ਰਹਿਣਗੇ' ਦੇ ਨਾਅਰੇਲਿਖੇ ਪੋਸਟਰ ਫੜ ਕੇ ਵਿਖਾਵਾ ਸ਼ੁਰੂ ਕਰ ਦਿੱਤਾ। ਇਸ ਮੌਕੇ ਭਾਰੀ ਪੁਲਸ ਫੋਰਸ ਪਹੁੰਚ ਗਈ ਤੇ ਪ੍ਰਦਰਸ਼ਨਕਾਰੀਆਂ ਨੂੰ ਸੜਕ ਉੱਤੇ ਰੋਕ ਲਿਆ।
ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਵਿਸਾਖਾ ਸਿੰਘ ਅਤੇ ਬੋਤਾ ਸਿੰਘ ਨੇ ਕਿਹਾ ਕਿ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਉੱਤੇ ਕਦੋਂ ਤਲਬ ਕੀਤਾ ਜਾਵੇਗਾ, ਸਿਰਸੇ ਡੇਰੇ ਵਾਲੇ ਸਾਧ ਨੂੰ ਮੁਆਫ਼ੀ ਕਿਉਂ ਦਿੱਤੀ ਸੀ, ਬਾਦਲਾਂ ਵੱਲੋਂ ਸਿੱਖਾਂ ਉੱਤੇ ਚਲਵਾਈਆਂ ਗੋਲੀਆਂ ਦਾ ਹਿਸਾਬ ਦੇਣ ਲਈ ਉਸ ਸਮੇਂ ਪੰਥਕ ਇਕੱਠ ਕਿਉਂ ਨਹੀਂ ਹੋਇਆ, ਜਥੇਦਾਰ ਇਹ ਦੱਸਣ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਕਿਸ ਨੂੰ ਵੇਚੇ ਗਏ, ਜਥੇਦਾਰ ਸਾਹਿਬ ਨੂੰ 6 ਸਾਲ ਮਗਰੋਂ ਬੇਅਦਬੀ ਦੀ ਯਾਦ ਕਿਵੇਂ ਆ ਗਈ, ਹੋਰ ਕਈ ਸਵਾਲ ਹਨ, ਜਿਨ੍ਹਾਂ ਦਾ ਜਵਾਬ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਕੌਮ ਦੇ ਹਨ ਜਾਂ ਬਾਦਲਾਂ ਦੇ। ਪ੍ਰਦਰਸ਼ਨਕਾਰੀਆਂ ਵੱਲੋਂ ਬੀਬੀ ਜਗੀਰ ਕੌਰ ਉੱਤੇ ਵੀ ਕਈ ਦੋਸ਼ ਲਾਏ ਗਏ।
ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਪ੍ਰਦਰਸ਼ਨ ਕਰਦੇ ਲੋਕਾਂ ਵਿਚੋਂ ਦੋ ਜਣਿਆਂ ਨੂੰ ਗੱਲਬਾਤ ਲਈ ਕਮਰੇ ਵਿੱਚ ਬੁਲਾਇਆ, ਪਰ ਮੀਡੀਆ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਟਾਸਕ ਫੋਰਸ ਦੇ ਸੇਵਾਦਾਰ ਤੇ ਪੁਲਸ ਵਾਲੇ ਉਨ੍ਹਾਂ ਦੇ ਦੁਆਲੇ ਘੇਰਾ ਬਣਾ ਕੇ ਖੜ੍ਹੇ ਰਹੇ ਤਾਂ ਕਿ ਫੋਟੋ ਨਾ ਖਿੱਚੀ ਜਾ ਸਕੇ। ਗੱਲਬਾਤ ਕਰਬੀ ਅੱਧਾ ਘੰਟਾ ਚੱਲੀ ਅਤੇ ਜਥੇਦਾਰ ਸਾਹਿਬ ਨੇ ਉਨ੍ਹਾਂ ਦੇ ਸਵਾਲ ਸੁਣਨ ਮਗਰੋਂ ਸਮਾਂ ਲੈ ਕੇ ਕਿਹਾ ਕਿ ਜੋ ਕਈ ਵੀ ਗੱਲਬਾਤ ਹੋਵੇਗੀ, ਉਹ ਸ੍ਰੀ ਅਕਾਲ ਤਖ਼ਤ ਵਿਖੇ ਹੋਵੇਗੀ। ਇਹ ਲੋਕ ਜਿਹੜਾ ਢੰਗ ਵਰਤ ਰਹੇ ਹਨ, ਗਲਤ ਹੈ ਜੋ ਕਿ ਸ਼ਰਾਰਤੀ ਲੋਕਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਸਾਖਾ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਅੱਜ ਅਸੀਂ ਸ਼ਰਾਰਤੀ ਤੱਤ ਹੋ ਗਏ, ਜਦੋਂ ਅਸੀਂ ਗੋਲੀਆਂ ਖਾਧੀਆਂ, ਧਰਨੇ ਲਾਏ, ਉਦੋਂ ਕੀ ਸਾਂ। ਉਹ ਅੰਮ੍ਰਿਤਸਰ ਕਈ ਵਾਰ ਗਏ, ਪਰ ਕੁਝ ਨਹੀਂ ਹੋਇਆ। ਇਸ ਲਈ ਉਹ ਅੱਗੋਂ ਵੀ ਵਿਰੋਧ ਜਾਰੀ ਰੱਖਣਗੇ। ਜਦੋਂ ਪ੍ਰੋਗਰਾਮ ਖ਼ਤਮ ਹੋਣ ਉੱਤੇ ਜਥੇਦਾਰ ਦੀਆਂ ਗੱਡੀਆਂ ਦਾ ਕਾਫ਼ਲਾ ਤੁਰਨ ਲੱਗਾ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਗੱਡੀ ਅਤੇ ਹੋਰ ਗੱਡੀਆਂ ਨੂੰ ਘੇਰ ਕੇ ਪੋਸਟਰ ਲਹਿਰਾਉਂਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਗੱਡੀਆਂ ਦਾ ਕਾਫ਼ਿਲਾ ਕੁਝ ਸਮੇਂ ਲਈ ਰੁਕ ਗਿਆ, ਪਰ ਪੁਲਸ ਨੇ ਥੋੜ੍ਹੀ ਸਖ਼ਤੀ ਵਰਤਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਖਦੇੜ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ