Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਹੇਠਲੀਆਂ ਅਦਾਲਤਾਂ ਵਿੱਚ ਜ਼ਮਾਨਤ ਅਰਜ਼ੀਆਂ ਦੇਣ ਬਾਰੇ ਹਾਈਕੋਰਟ ਦੇ ਅਹਿਮ ਆਦੇਸ਼

August 04, 2021 03:04 AM

ਚੰਡੀਗ਼ੜ੍ਹ, 3 ਅਗਸਤ (ਪੋਸਟ ਬਿਊਰੋ)- ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗ਼ੜ੍ਹ ਦੀਆਂ ਹੇਠਲੀਆਂ ਅਦਾਲਤਾਂ ਵਿੱਚ ਜ਼ਮਾਨਤ ਅਰਜ਼ੀਆਂ ਦਾਇਰ ਕਰਨ ਦੇ ਤਰੀਕੇ ਦਾ ਬਦਲਾਓਲਿਆਉਣ ਵਾਲਾ ਅਹਿਮ ਆਦੇਸ਼ ਜਾਰੀ ਕੀਤਾ ਹੈ। ਕੋਰਟ ਨੇ ਸਾਫ਼ ਕੀਤਾ ਕਿ ਹੇਠਲੀਆਂ ਅਦਾਲਤਾਂ ਵਿੱਚ ਜ਼ਮਾਨਤ ਅਰਜ਼ੀਆਂ ਵਿੱਚ ਇਹ ਦੱਸਣਾ ਜ਼ਰੂਰੀ ਹੋਵੇਗਾ ਕਿ ਜੇ ਉਪਰਲੀ ਅਦਾਲਤ ਵਿੱਚ ਇਸੇ ਤਰ੍ਹਾਂ ਦੀ ਰਾਹਤ ਮੰਗੀ ਗਈ ਹੈ ਤਾਂ ਉਸ ਦਾ ਕੀ ਸਟੇਟਸ ਹੈ। ਜੇਕਰ ਇਹ ਜਾਣਕਾਰੀ ਅਰਜ਼ੀ ਨਾਲ ਨਾ ਦਿੱਤੀ ਜਾਵੇ ਤਾਂ ਉਸ ਅਰਜ਼ੀ ਨੂੰ ਸਵੀਕਾਰ ਨਾ ਕੀਤਾ ਜਾਵੇ।
ਜਸਟਿਸ ਮੰਜਰੀ ਨਹਿਰੂ ਕੌਲ ਦੀ ਬੈਂਚ ਨੇ ਸਾਫ਼ ਕੀਤਾ ਹੈ ਕਿ ਸਰਕਾਰੀ ਵਕੀਲ ਜਾਂ ਸਰਕਾਰੀ ਏਜੰਸੀ ਨੂੰ ਜਾਂਚ ਅਫ਼ਸਰਾਂ ਤੋਂ ਲੋੜਵੰਦ ਤੋਂ ਜਾਣਕਾਰੀ ਲੈ ਕੇ ਇਸ ਬਾਰੇ ਸਬੰਧਤ ਕੋਰਟ ਨੂੰ ਦੱਸਣਾ ਹੋਵੇਗਾ। ਜਾਂਚ ਏਜੰਸੀ ਜਾਂ ਸਰਕਾਰੀ ਪੱਖ ਵੱਲੋਂ ਇਸ ਬਾਰੇ ਲਾਪ੍ਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਇਸ ਨੂੰ ਅਦਾਲਤ ਨਾਲ ਧੋਖਾਧੜੀ ਮੰਨਿਆ ਜਾਵੇਗਾ। ਇਸ ਬਾਰੇ ਗਲਤੀ ਕਰਨ ਵਾਲੀਆਂਧਿਰਾਂ ਜਾਂ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੇ ਨਾਲ ਅਪਰਾਧਿਕ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਇਹ ਆਦੇਸ਼ ਸਾਰੇ ਸਬੰਧਤ ਪੱਖਾਂ ਨੂੰ ਭੇਜਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਸਕੇ।
ਇਹ ਆਦੇਸ਼ਹਾਈ ਕੋਰਟ ਨੇ ਹੁਸ਼ਿਆਰਪੁਰ ਵਿੱਚ ਪਿਛਲੇ ਸਾਲ ਅਗਸਤ ਵਿੱਚ ਘਰ ਵਿੱਚ ਜਬਰਨ ਦਾਖ਼ਲ ਹੋਣ ਅਤੇ ਚੋਰੀ ਦੀ ਧਾਰਾ ਹੇਠ ਦਰਜ ਕੇਸ ਵਿੱਚ ਦੋਸ਼ੀ ਵੱਲੋਂ ਦੂਜੀ ਵਾਰ ਦਾਇਰ ਨਿਯਮਤ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੇ ਹਨ। ਪਟੀਸ਼ਨਰ ਦੇ ਵਕੀਲ ਵੱਲੋਂ ਪਿਛਲੀ ਸੁਣਵਾਈ ਦੌਰਾਨ ਦਿੱਤੀ ਜਾਣਕਾਰੀ ਬਾਰੇ ਹਾਈ ਕੋਰਟ ਨੇ ਇਸ ਕੇਸ ਵਿੱਚ ਹੇਠਲੀ ਅਦਾਲਤ ਤੋਂ ਰਿਪੋਰਟ ਮੰਗੀ ਸੀ। ਵਕੀਲ ਨੇ ਪਟੀਸ਼ਨ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਦੱਸਿਆ ਕਿ ਮੁਕੇਰੀਆਂ ਦੇ ਜੁਡੀਸ਼ਲ ਮੈਜਿਸਟਰੇਟ ਨੇ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ। ਹਾਈ ਕੋਰਟ ਨੂੰ ਪਤਾ ਲੱਗਾ ਕਿ ਹੇਠਲੀ ਅਦਾਲਤ ਵਿੱਚ ਚਲਾਕੀ ਨਾਲ ਹਾਈ ਕੋਰਟ ਵਿੱਚ ਪੈਂਡਿੰਗ ਕੇਸ ਨੂੰ ਲੁਕੋ ਲਿਆ ਗਿਆ ਸੀ। ਇਸ ਲਈ ਹਾਈ ਕੋਰਟ ਨੇ ਪਟੀਸ਼ਨ ਨੂੰ ਵਾਪਸ ਲੈਣ ਦੀ ਮੰਗ ਰੱਦ ਕਰ ਕੇ ਕਿਹਾ ਕਿ ਪਟੀਸ਼ਨਰ ਪੱਖ ਵੱਲੋਂ ਹਾਈ ਕੋਰਟ ਅਤੇ ਹੇਠਲੀ ਅਦਾਲਤ ਨਾਲ ਕੀਤੀ ਧੋਖਾਧੜੀ ਨੂੰ ਲੈ ਕੇ ਸੁਓ-ਮੋਟੋ ਐਕਸ਼ਨ ਲੈਣਾ ਉਚਿਤ ਹੋਵੇਗਾ। ਹਾਈ ਕੋਰਟ ਨੇ ਪਟੀਸ਼ਨਰ ਨੂੰ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਉਸ ਨੂੰ ਮਿਲੀ ਜ਼ਮਾਨਤ ਰੱਦ ਕਿਉਂ ਨਾ ਕੀਤੀ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ