Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਕੈਨੇਡੀਅਨ ਪਾਰਟੀਆਂ ਅੰਦਰਖਾਤੇ ਕਰ ਰਹੀਆਂ ਹਨ ਚੋਣਾਂ ਦੀਆਂ ਤਿਆਰੀਆਂ?

August 04, 2021 09:33 AM

ਓਟਵਾ, 3 ਅਗਸਤ (ਪੋਸਟ ਬਿਊਰੋ) : ਇਸ ਮਹੀਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਚੋਣਾਂ ਦਾ ਸੱਦਾ ਦਿੱਤੇ ਜਾਣ ਦੀਆਂ ਸੰਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਸਿਆਸੀ ਪਾਰਟੀਆਂ ਆਪੋ ਆਪਣੀ ਕੈਂਪੇਨ ਲਈ ਤਿਆਰੀਆਂ ਕਰ ਰਹੀਆਂ ਹਨ।ਪਰ ਨੈਸ਼ਨਲ ਮਾਡਲਿੰਗ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੀ ਚੌਥੀ ਵੇਵ ਵੀ ਆ ਸਕਦੀ ਹੈ।
ਇਸ ਦੌਰਾਨ ਐਨਡੀਪੀ ਆਗੂ ਜਗਮੀਤ ਸਿੰਘ ਨੇ ਮੰਗਲਵਾਰ ਨੂੰ ਆਖਿਆ ਕਿ ਚੋਣਾਂ ਕਰਵਾਉਣ ਲਈ ਇਹ ਸਹੀ ਸਮਾਂ ਨਹੀਂ ਹੈ। ਉਨ੍ਹਾਂ ਆਖਿਆ ਕਿ ਇਸ ਸਮੇਂ ਪ੍ਰਧਾਨ ਮੰਤਰੀ ਦਾ ਧਿਆਨ ਮਹਾਂਮਾਰੀ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਕਰਨ ਵੱਲ ਹੋਣਾ ਚਾਹੀਦਾ ਹੈ।ਇਸ ਦੇ ਨਾਲ ਹੀ ਵੱੱਧ ਤੋਂ ਵੱਧ ਲੋਕਾਂ ਦੇ ਵੈਕਸੀਨ ਲਵਾਉਣ ਵੱਲ ਵੀ ਧਿਆਨ ਦਿੱਤੇ ਜਾਣ ਦੀ ਲੋੜ ਹੈ।ਮਹਾਂਮਾਰੀ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜਗਮੀਤ ਸਿੰਘ ਚੋਣਾਂ ਕਰਵਾਉਣ ਦੇ ਖਿਲਾਫ ਹੀ ਰਹੇ ਹਨ।ਪਰ ਉਨ੍ਹਾਂ ਵੱਲੋਂ ਨਵ-ਨਿਯੁਕਤ ਗਵਰਨਰ ਜਨਰਲ ਮੈਰੀ ਸਾਇਮਨ ਨੂੰ ਪਿੱਛੇ ਜਿਹੇ ਲਿਖੇ ਪੱਤਰ ਵਿੱਚ ਇਹ ਆਖਿਆ ਗਿਆ ਕਿ ਇਸ ਸਮੇਂ ਚੋਣਾਂ ਕਰਵਾਉਣ ਦੀ ਉਦੋਂ ਤੱਕ ਕੋਈ ਤੁਕ ਨਹੀਂ ਬਣਦੀ, ਜਦੋਂ ਤੱਕ ਟਰੂਡੋ ਨੂੰ ਹੋਰ ਸ਼ਕਤੀਆਂ ਨਾ ਚਾਹੀਦੀਆਂ ਹੋਣ।
ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਚੋਣਾਂ ਦੀਆਂ ਸੰਭਾਵਨਾਵਾਂ ਬਾਰੇ ਆਖਿਆ ਕਿ ਉਨ੍ਹਾਂ ਨੂੰ ਜੁਲਾਈ ਵਿੱਚ ਅਲਬਰਟਾ ਜਾ ਕੇ ਕਾਫੀ ਖੁਸ਼ੀ ਹੋਈ ਸੀ ਤੇ ਅੱਗੇ ਵੀ ਦੇਸ਼ ਭਰ ਵਿੱਚ ਲੋਕਾਂ ਨੂੰ ਮਿਲ ਕੇ ਕਾਫੀ ਚੰਗਾ ਲੱਗੇਗਾ। ਪਰ ਉਨ੍ਹਾਂ ਦੇ ਕੁੱਝ ਉੱਘੇ ਸਟਾਫਰਜ਼ ਦਾ ਕਹਿਣਾ ਹੈ ਕਿ ਚੋਣਾਂ ਕਰਵਾਉਣ ਲਈ ਇਹ ਸਹੀ ਸਮਾਂ ਨਹੀਂ ਹੈ।
ਇਸ ਦੌਰਾਨ ਸ਼ੁੱਕਰਵਾਰ ਨੂੰ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਵੱਲੋਂ ਜਾਰੀ ਕੀਤੀ ਗਈ ਨਵੀਂ ਮਾਡਲਿੰਗ ਅਨੁਸਾਰ ਇੱਕ ਪਾਸੇ ਦੇਸ਼ ਵਿੱਚ ਰੀਓਪਨਿੰਗ ਪਲੈਨਜ਼ ਅਮਲ ਵਿੱਚ ਲਿਆਂਦੇ ਜਾ ਰਹੇ ਹਨ ਤੇ ਦੂਜੇ ਪਾਸੇ ਇੱਕ ਵਾਰੀ ਫਿਰ ਕੋਵਿਡ-19 ਦੇ ਮਾਮਲਿਆਂ ਵਿੱਚ ਇਜਾਫਾ ਹੋਣਾ ਸ਼ੁਰੂ ਹੋ ਗਿਆ ਹੈ। ਡੈਲਟਾ ਵੇਰੀਐਂਟ ਕਾਰਨ ਕੋਵਿਡ-19 ਦੇ ਮਾਮਲਿਆਂ ਦੇ ਹੋਰ ਤੇਜ਼ੀ ਨਾਲ ਵਧਣ ਦਾ ਖਦਸ਼ਾ ਹੈ।
ਨੈਨੋਜ਼ ਵੱਲੋਂ ਕਰਵਾਏ ਗਏ ਸਰਵੇਖਣ ਅਨੁਸਾਰ ਪੰਜ ਵਿੱਚੋਂ ਤਿੰਨ ਕੈਨੇਡੀਅਨਜ਼ ਦਾ ਮੰਨਣਾ ਹੈ ਕਿ ਇਸ ਸਮੇਂ ਚੋਣਾਂ ਕਰਵਾਈਆਂ ਜਾਣੀਆਂ ਸਹੀ ਕਦਮ ਨਹੀਂ ਹੋਵੇਗਾ।ਨੈਨੋਜ਼ ਦੇ ਤਾਜ਼ਾ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ 34·8 ਫੀ ਸਦੀ ਕੈਨੇਡੀਅਨਜ਼ ਨੇ ਆਖਿਆ ਕਿ ਇਸ ਸਮੇਂ ਚੋਣਾਂ ਕਰਵਾਈਆਂ ਜਾਣਾ ਜ਼ਰੂਰੀ ਨਹੀਂ ਤੇ 22·8 ਫੀ ਸਦੀ ਨੇ ਆਖਿਆ ਕਿ ਇਹ ਕੁੱਝ ਹੱਦ ਤੱਕ ਗੈਰ ਜ਼ਰੂਰੀ ਹਨ। ਸਿਰਫ 15 ਫੀ ਸਦੀ ਨੇ ਆਖਿਆ ਕਿ ਇਹ ਜ਼ਰੂਰੀ ਹਨ ਜਦਕਿ ਹੋਰਨਾਂ 23·1 ਫੀ ਸਦੀ ਨੇ ਆਖਿਆ ਕਿ ਇਹ ਕੁੱਝ ਹੱਦ ਤੱਕ ਜ਼ਰੂਰੀ ਹਨ। 4·2 ਫੀ ਸਦੀ ਨੇ ਆਖਿਆ ਕਿ ਉਨ੍ਹਾਂ ਨੂੰ ਪੱਕਾ ਨਹੀਂ ਪਤਾ ਕਿ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਜਾਂ ਨਹੀਂ।
ਇਸ ਸੱਭ ਕਾਸੇ ਦੇ ਬਾਵਜੂਦ ਸਿਆਸੀ ਪਾਰਟੀਆਂ ਅੰਦਰਖਾਤੇ ਚੋਣਾਂ ਦੀਆਂ ਤਿਆਰੀਆਂ ਕਰੀ ਵੀ ਜਾ ਰਹੀਆਂ ਹਨ। ਪਾਰਟੀਆਂ ਵੱਲੋਂ ਚੋਣ ਕੈਂਪੇਨ ਲਈ ਵੀ ਕਮਰ ਕੱਸੀ ਜਾ ਰਹੀ ਹੈ ਤੇ ਆਪਣੇ ਪਾਰਟੀ ਉਮੀਦਵਾਰਾਂ ਦੇ ਨਾਂ ਵੀ ਤੈਅ ਕੀਤੇ ਜਾ ਰਹੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ