Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਡੈਲਟਾ ਵੇਰੀਐਂਟ ਦੀ ਬਦੌਲਤ ਬੀ ਸੀ ਵਿੱਚ ਹਰ ਸੱਤਵੇਂ ਤੋਂ ਦਸਵੇਂ ਦਿਨ ਵੱਧ ਰਹੇ ਹਨ ਕੋਵਿਡ-19 ਦੇ ਮਾਮਲੇ

August 05, 2021 01:13 AM

ਵੈਨਕੂਵਰ, 4 ਅਗਸਤ (ਪੋਸਟ ਬਿਊਰੋ) : ਬ੍ਰਿਟਿਸ਼ ਕੋਲੰਬੀਆ ਵਿੱਚ ਹਰ ਸੱਤਵੇਂ ਤੋਂ ਦਸਵੇਂ ਦਿਨ ਉੱਤੇ ਡੈਲਟਾ ਵੇਰੀਐਂਟ ਦੇ ਮਾਮਲੇ ਦੁੱਗਣੇ ਹੋ ਰਹੇ ਹਨ। ਇਹ ਖੁਲਾਸਾ ਮਾਹਿਰਾਂ ਵੱਲੋਂ ਕੀਤਾ ਗਿਆ ਹੈ।
ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੀ ਪੋ੍ਰਫੈਸਰ ਸਾਰਾਹ ਓਟੋ ਨੇ ਆਖਿਆ ਕਿ ਜਿਹੜਾ ਵੇਰੀਐਂਟ ਪਹਿਲਾਂ ਭਾਰਤ ਵਿੱਚ ਫੈਲਿਆ, ਉਸ ਨੇ ਯੂਨਾਈਟਿਡ ਕਿੰਗਡਮ ਵਿੱਚ ਪੈਦਾ ਹੋਏ ਵੇਰੀਐਂਟ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਯੂਨੀਵਰਸਿਟੀ ਦੇ ਜ਼ੂਓਲੋਜੀ ਵਿਭਾਂਗ ਵਿੱਚ ਮਹਾਂਮਾਰੀ ਦੇ ਵਿਕਾਸ ਦੇ ਮੈਥੇਮੈਟੀਕਲ ਮਾਡਲਜ਼ ਦੀ ਮਾਹਿਰ ਓਟੋ ਨੇ ਦੱਸਿਆ ਕਿ ਪ੍ਰੋਵਿੰਸ ਵਿੱਚ ਇਸ ਸਮੇਂ ਡੈਲਟਾ ਵੇਰੀਐਂਟ ਸੱਭ ਤੋਂ ਜਿ਼ਆਦਾ ਆਮ ਹੋ ਚੁੱਕਿਆ ਹੈ।ਐਲਫਾ ਦੇ ਮੁਕਾਬਲੇ ਹਰ ਹਫਤੇ ਇਸ ਦੇ ਮਾਮਲੇ ਦੁੱਗਣੇ ਹੋ ਗਏ ਹਨ।
ਡੈਲਟਾ ਵੇਰੀਐਂਟ ਨਾਲ ਵਾਇਰਲ ਦਾ ਬੋਝ ਹਜ਼ਾਰ ਗੁਣਾਂ ਵੱਧ ਗਿਆ ਹੈ ਤੇ ਇਹ ਅਸਾਨੀ ਨਾਲ ਫੈਲ ਸਕਦਾ ਹੈ। ਮੰਗਲਵਾਰ ਨੂੰ ਪ੍ਰੋਵਿੰਸ ਵਿੱਚ ਕੋਵਿਡ-19 ਦੇ 700 ਤੋਂ ਵੱਧ ਮਾਮਲੇ ਰਿਪੋਰਟ ਕੀਤੇ ਗਏ। ਇਹ ਚਾਰ ਦਿਨਾਂ ਦਾ ਅੰਕੜਾ ਸੀ। ਬੀ ਸੀ ਦੇ ਅੰਦਰੂਨੀ ਹਿੱਸੇ, ਜਿੱਥੇ ਵੈਕਸੀਨੇਸ਼ਨ ਦੀ ਦਰ ਕਾਫੀ ਘੱਟ ਹੈ ਉੱਥੋਂ ਨਾਲੋਂ ਇਹ ਮਾਮਲੇ ਅੱਧੇ ਤੋਂ ਵੀ ਘੱਟ ਸਨ।ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਮੈਥੇਮੈਟਿਕਸ ਦੇ ਪ੍ਰੋਫੈਸਰ ਪਾਲ ਟੱਪਰ ਦਾ ਕਹਿਣਾ ਹੈ ਕਿ ਡੈਲਟਾ ਵੇਰੀਐਂਟ ਹੀ ਇਸ ਪ੍ਰੋਵਿੰਸ ਵਿੱਚ ਕੋਵਿਡ-19 ਮਾਮਲਿਆਂ ਵਿੱਚ ਹੋਏ ਇਜਾਫੇ ਦਾ ਮੁੱਖ ਕਾਰਨ ਹੈ।
ਉਨ੍ਹਾਂ ਆਖਿਆ ਕਿ ਪਾਬੰਦੀਆਂ ਵਿੱਚ ਢਿੱਲ ਦੇਣ ਤੇ ਅਰਥਚਾਰੇ ਨੂੰ ਮੁੜ ਖੋਲ੍ਹਣ ਲਈ ਕੀਤੀਆਂ ਜਾ ਰਹੀਆਂ ਕੋਸਿ਼ਸ਼ਾਂ ਕਰਕੇ ਵੀ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।ਉਨ੍ਹਾਂ ਆਖਿਆ ਕਿ ਜੇ ਐਲਫਾ ਵੇਰੀਐਂਟ ਦੋ ਵਿਅਕਤੀਆਂ ਨੂੰ ਪ੍ਰਭਾਵਿਤ ਕਰਦਾ ਹੈ ਤਾਂ ਡੈਲਟਾ ਤਿੰਨ ਵਿਅਕਤੀਆਂ ਨੂੰ ਪ੍ਰਭਾਵਿਤ ਕਰਦਾ ਹੈ।ਇਹ ਮਾੜੀ ਖਬਰ ਹੈ।ਪਰ ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਜਿਨ੍ਹਾਂ ਇਲਾਕਿਆਂ ਵਿੱਚ ਵੈਕਸੀਨੇਸ਼ਨ ਦੀ ਦਰ ਜਿ਼ਆਦਾ ਹੈ ਉੱਥੇ ਇਨਫੈਕਸ਼ਨ ਘੱਟ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ