Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਭਾਰਤ ਵੰਡ ਅਤੇ ਨਹਿਰੂ-ਐਡਵਿਨਾ ਸੰਬੰਧਾਂ ਦਾ ਖੁਲਾਸਾ ਹੋ ਸਕਦੈ

August 05, 2021 03:06 AM

ਮੈਲਬਰਨ, 4 ਅਗਸਤ (ਪੋਸਟ ਬਿਊਰੋ)- ਲੇਖਕ ਐਂਡਰਿਊ ਲੌਨੀ ਦੀਆਂ ਲੰਬੀਆਂ ਕੋਸ਼ਿਸ਼ਾਂ ਤੋਂ ਬਾਅਦ ਸ਼ਾਹੀ ਪਰਵਾਰ ਦੇ ਮੈਂਬਰ ਲਾਰਡ ਲੁਈਸ ਮਾਊਂਟਬੈਟਨ ਤੇ ਉਸ ਦੀ ਪਤਨੀ ਐਡਵਿਨਾ ਦੀਆਂ 1920 ਤੋਂ 1968 ਤਕ ਦੀਆਂ ਡਾਇਰੀਆਂ ਦਾ ਸੰਗ੍ਰਹਿ ਬ੍ਰਿਟੇਨ ਵਿੱਚ ਜਾਰੀ ਕਰ ਦਿੱਤਾ ਗਿਆ ਹੈ। ਇਸ ਨਾਲ ਭਾਰਤ ਵੰਡ ਅਤੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਤੇ ਉਨ੍ਹਾਂ ਦੀ ਪਤਨੀ ਐਡਵਿਨਾ ਦੇ ਸੰਬੰਧਾਂ ਦਾ ਖੁਲਾਸਾ ਹੋ ਸਕਦਾ ਹੈ।
ਇਤਿਹਾਸਕਾਰ ਐਂਡਰਿਊ ਲੌਨੀ ਨੇ ਸ਼ੁਰੂ ਵਿੱਚ ਬ੍ਰਿਟੇਨ ਦੇ ਸੂਚਨਾ ਦੀ ਆਜ਼ਾਦੀ ਕਾਨੂੰਨ ਹੇਠ ਇਨ੍ਹਾਂ ਡਾਇਰੀਆਂ ਤੇ ਪੱਤਰਾਂ ਨੂੰ ਰਿਲੀਜ਼ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਯੂਨੀਵਰਸਿਟੀ ਨੇ ਮੰਨਣ ਤੋਂ ਨਾਂਹ ਕਰ ਦਿੱਤੀ ਸੀ।ਉਸ ਨੇ ਇਸ ਬਾਰੇ ਕੈਬਨਿਟ ਦੇ ਇੱਕ ਨਿਰਦੇਸ਼ ਦਾ ਹਵਾਲਾ ਦਿੱਤਾ ਸੀ। ਉਸ ਪਿੱਛੋਂ ਇੱਕ ਸਫਲ ਅਪੀਲ ਦੇ ਬਾਵਜੂਦ ਯੂਨੀਵਰਸਿਟੀ ਕਨਟੈਂਪਟ ਐਕਸ਼ਨ ਦੀ ਧਮਕੀ ਦੇਣ ਤਕ ਇਸ ਨੂੰ ਨਜ਼ਰ ਅੰਦਾਜ਼ ਕੀਤਾ ਗਿਆ। ਪਿਛਲੇ ਮਹੀਨੇ ਦੇ ਅਖੀਰ ਵਿੱਚ 22 ਪਾਰਲੀਮੈਂਟ ਮੈਂਬਰਾਂ ਨੇ ਹਾਊਸ ਆਫ ਕਾਮਨਸ ਵਿੱਚ ਪੇਸ਼ ਕੀਤੇ ਇੱਕ ਪ੍ਰਸਤਾਵ ਉੱਤੇ ਦਸਖਤ ਕੀਤੇ, ਜਿਸ ਵਿੱਚ ਬਿਨਾਂ ਕਿਸੇ ਰੁਕਾਵਟ ਅਤੇ ਦੂਰੀ ਦੇ ਉਨ੍ਹਾਂ ਦੇ ਪ੍ਰਕਾਸ਼ਨ ਦਾ ਸੱਦਾ ਦਿੱਤਾ ਗਿਆ। ਯੂਨੀਵਰਸਿਟੀ ਨੇ ਅਖੀਰ ਕਈ ਡਾਇਰੀਆਂ ਨੂੰ ਜਾਰੀ ਕੀਤਾ, ਪਰ ਸਾਰੀਆਂ ਨੂੰ ਨਹੀਂ। ਇਸ ਦੌਰਾਨ ਲੌਨੀ ਨੇ ਮਾਊਂਟਬੈਟਨ ਡਾਕੂਮੈਂਟਸ ਤਕ ਜਨਤਕ ਪਹੁੰਚ ਯਕੀਨੀ ਕਰਨ ਲਈ ਆਪਣੇ ਪੱਲਿਓਂ 2,50,000 ਪੌਂਡ ਖਰਚ ਕੀਤੇ। ਭਾਰਤ ਵਿੱਚ ਸਾਬਕਾ ਅਮਰੀਕੀ ਰਾਜਦੂਤ ਜਾਨ ਕੇਨੇਥ ਗੈਲਬ੍ਰੈਥ ਮਾਊਂਟਬੈਟਨ ਵੀ ਨਿੱਜੀ ਲਾਭ ਲਈ ਸ਼ਾਹੀ ਵਿਸ਼ੇਸ਼ ਅਧਿਕਾਰ ਦੀ ਵਰਤੋਂ ਦਾ ਵਰਣਨ ਕਰ ਚੁੱਕੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ