Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਭਾਰਤ ਨੂੰ 8.2 ਕਰੋੜ ਡਾਲਰ ਦੇ ਐਂਟੀ-ਸ਼ਿਪ ਹਾਰਪੂਨ ਮਿਜ਼ਾਈਲ ਸੌਦੇ ਨੂੰ ਅਮਰੀਕਾ ਵੱਲੋਂ ਮਨਜ਼ੂਰੀ

August 05, 2021 03:18 AM

ਨਵੀਂ ਦਿੱਲੀ, 4 ਅਗਸਤ (ਪੋਸਟ ਬਿਊਰੋ)- ਅਮਰੀਕਾ ਨੇ ਭਾਰਤ ਨੂੰ 8.2 ਕਰੋੜ ਡਾਲਰ ਦੀ ਅਨੁਮਾਨਤ ਲਾਗਤ ਵਾਲੇ ਐਂਟੀ-ਸ਼ਿਪ ਮਿਜ਼ਾਈਲ ਹਾਰਪੂਨ ਜੁਆਇੰਟ ਕਾਮਨ ਟੈਸਟ ਸੈਟ (ਜੇ ਸੀ ਟੀ ਐਸ) ਤੇ ਸਬੰਧਤ ਸਾਮਾਨ ਦੀ ਵਿਕਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸੌਦੇ ਨਾਲ ਭਾਰਤ ਦੀ ਆਪਣੀ ਸੁਰੱਖਿਆ ਅਤੇ ਵਿਦੇਸ਼ ਨੀਤੀ ਨੂੰ ਮਦਦ ਮਿਲੇਗੀ ਅਤੇ ਇਹ ਦੋਵਾਂ ਦੇਸ਼ਾਂ ਦੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਤਾ ਕਰੇਗੀ।
ਇਸ ਸੰਬੰਧ ਵਿੱਚ ਅਮਰੀਕੀ ਰੱਖਿਆ ਵਿਭਾਗ ਦੀ ਸੁਰੱਖਿਆ ਸਹਿਯੋਗ ਏਜੰਸੀ (ਡੀ ਐਸ ਸੀ ਏ) ਨੇ ਸੋਮਵਾਰ ਨੂੰ ਅਮਰੀਕੀ ਕਾਂਗਰਸ (ਪਾਰਲੀਮੈਂਟ) ਨੂੰ ਇਸ ਵਿਕਰੀ ਬਾਰੇ ਸੂਚਿਤ ਕਰਦਿਆਂ ਲੋੜੀਂਦਾ ਸਰਟੀਫਿਕੇਸ਼ਨ ਦੇ ਦਿੱਤਾ, ਜਿਸ ਲਈ ਵਿਦੇਸ਼ ਵਿਭਾਗ ਵੱਲੋਂ ਭਾਰਤ ਸਰਕਾਰ ਨੂੰ ਵਿਦੇਸ਼ੀ ਫੌਜੀ ਸਾਜੋ-ਸਾਮਾਨ ਦੀ ਵਿਕਰੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਡੀ ਐਸ ਸੀ ਏ ਨੇਦੱਸਿਆ ਹੈ ਕਿ ਭਾਰਤ ਸਰਕਾਰ ਨੇ ਇੱਕ ਜੇ ਸੀ ਟੀ ਐਸ ਅਤੇ ਇੱਕ ਹਾਰਪੂਨ ਇੰਟਰਮੀਡੀਏਟ ਲੈਵਲ ਮੇਨਟੇਨੈਂਸ ਸਟੇਸ਼ਨ ਦੀ ਵਿਕਰੀ ਦੇ ਨਾਲ ਸਪੇਅਰ ਤੇ ਰਿਪੇਅਰ ਪਾਰਟਸ, ਸਪੋਰਟ ਤੇ ਟੈਸਟ ਸਾਮਾਨ, ਪ੍ਰਕਾਸ਼ਨ ਤੇ ਤਕਨੀਕੀ ਦਸਤਾਵੇਜ਼, ਮੁਲਾਜ਼ਮਾਂ ਦੀ ਸਿਖਲਾਈ ਲਈ ਅਮਰੀਕੀ ਸਰਕਾਰ ਤੋਂ ਕਾਂਟਰੈਕਟ ਤਕਨੀਕ, ਇੰਜੀਨੀਅਰਿੰਗ ਤੇ ਲਾਜਿਸਟਿਕਸ ਮਦਦ ਦੇ ਪ੍ਰੋਗਰਾਮ ਲਈ ਕੀਤੀ ਜਾਣ ਵਾਲੀ ਮਦਦ ਦੀ ਅੰਦਾਜ਼ਨ ਲਾਗਤ 8.2 ਕਰੋੜ ਡਾਲਰ ਹੈ। ਇਹ ਪ੍ਰਸਤਾਵਿਤ ਵਿਕਰੀ ਭਾਰਤ ਨੂੰ ਮੌਜੂਦਾ ਤੇ ਭਵਿੱਖ ਦੇ ਖਤਰਿਆਂ ਨਾਲ ਨਜਿੱਠਣ ਦੀ ਸਮਰੱਥਾ ਵਿੱਚ ਸੁਧਾਰ ਕਰੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ