Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸੁਮੇਧ ਸੈਣੀ ਦੇ ਖਿਲਾਫ ਇਕ ਕੇਸ ਵਿੱਚ ਐਕਸੀਐਨ ਸਮੇਤ ਸੱਤ ਜਣੇ ਨਾਮਜ਼ਦ

August 05, 2021 03:21 AM

* ਅਦਾਲਤ ਵੱਲੋਂ ਕੇਸ ਨਾਲ ਅਟੈਚ ਕੀਤੀ ਕੋਠੀ ਗਲੇ ਦੀ ਹੱਡੀਬਣੀ

ਐਸ ਏ ਐਸ ਨਗਰ, 4 ਅਗਸਤ (ਪੋਸਟ ਬਿਊਰੋ)- ਪੰਜਾਬ ਸਟੇਟ ਵਿਜੀਲੈਂਸ ਨੇ ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀ ਜੀ ਪੀ) ਸੁਮੇਧ ਸੈਣੀ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਭਿ੍ਰਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ 109, 120 ਬੀ ਦਾ ਕੇਸ ਦਰਜ ਕੀਤਾ ਹੈ, ਜਿਸ ਵਿੱਚ ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਨਿਮਰਤਦੀਪ ਸਿੰਘ ਵਾਸੀ ਸੈਕਟਰ-35 ਚੰਡੀਗੜ੍ਹ, ਉਸ ਦੇ ਪਿਤਾ ਸੁਰਿੰਦਰਜੀਤ ਸਿੰਘ ਜਸਪਾਲਵਾਸੀ ਫੇਜ਼-3 ਬੀ 1 ਮੁਹਾਲੀ, ਅਜੈ ਕੌਸ਼ਲ ਤੇ ਪ੍ਰਦੁੱਮਣ ਸਿੰਘ ਦੋਵੇਂ ਵਾਸੀ ਹੁਸ਼ਿਆਰਪੁਰ, ਪਰਮਜੀਤ ਸਿੰਘ ਪਿੰਡ ਭੜੌਜੀਆਂ ਅਤੇ ਅਮਿਤ ਸਿੰਗਲਾ ਵਾਸੀ ਸੈਕਟਰ-27 ਏ ਚੰਡੀਗੜ੍ਹ ਨੂੰ ਵੀ ਇਸ ਵਿੱਚ ਨਾਮਜ਼ਦ ਕੀਤਾ ਹੈ। ਕੇਸ ਦੀ ਜਾਂਚ ਵਿਜੀਲੈਂਸ ਦੇ ਜਾਇੰਟ ਡਾਇਰੈਕਟਰ ਕਰਾਈਮ ਵਰਿੰਦਰ ਸਿੰਘ ਬਰਾੜ ਵੱਲੋਂ ਕੀਤੀ ਗਈ ਹੈ।
ਇਸ ਸੰਬੰਧ ਵਿੱਚ ਵਿਜੀਲੈਂਸ ਨੇ ਦੋਸ਼ ਲਾਇਆ ਹੈ ਕਿ ਐਕਸੀਐਨ ਨਿਮਰਤਦੀਪ ਸਿੰਘ ਦੇ ਪਿਤਾ ਸੁਰਿੰਦਰਜੀਤ ਸਿੰਘ ਜਸਪਾਲ ਨੇ ਸੁਮੇਧ ਸੈਣੀ ਨੂੰ ਸੈਕਟਰ-20 ਡੀ ਵਾਲੀ ਕੋਠੀ ਨੰਬਰ 3048 ਦੀ ਪਹਿਲੀ ਮੰਜ਼ਿਲ 2.50 ਲੱਖ ਰੁਪਏ ਪ੍ਰਤੀ ਮਹੀਨਾ ਕਿਰਾਏ ਦੇ ਹਿਸਾਬ ਨਾਲ ਦਿੱਤੀ ਸੀ। ਇਸ ਬਾਰੇ ਦੋਵਾਂ ਧਿਰਾਂ ਵਿੱਚ 11 ਮਹੀਨੇ ਦਾ ਇਕਰਾਰਨਾਮਾ ਹੋਇਆ ਸੀ। ਇਸ ਮੌਕੇ ਸੁਮੇਧ ਸੈਣੀ ਨੇ ਕੋਠੀ ਮਾਲਕ ਨੂੰ ਚਾਲੀ ਲੱਖ ਰੁਪਏ ਸਕਿਓਰਟੀ ਵਜੋਂ ਅਤੇ ਪੰਜ ਲੱਖ ਰੁਪਏ ਦੋ ਮਹੀਨੇ ਦੇ ਐਡਵਾਂਸ ਕਿਰਾਏ ਵਜੋਂ ਦਿੱਤੇ ਸਨ। ਇਸ ਤੋਂ ਇਲਾਵਾ ਸੁਮੇਧ ਸੈਣੀ ਨੇ ਅਗਸਤ 2018 ਤੋਂ ਅਗਸਤ 2020 ਤਕ ਸੁਰਿੰਦਰਜੀਤ ਸਿੰਘ ਜਸਪਾਲ ਦੇ ਬੈਂਕ ਖਾਤੇ ਵਿੱਚ ਛੇ ਕਰੋੜ ਚਾਲੀ ਲੱਖ ਰੁਪਏ ਤਬਦੀਲ ਕੀਤੇ ਸਨ, ਜਦ ਕਿ ਸੁਮੇਧ ਸੈਣੀ ਤੋਂ 69 ਲੱਖ ਰੁਪਏ ਹੋਰ ਲੈ ਕੇ ਕੋਠੀ ਮਾਲਕ ਨੇ ਖਰਚ ਕੀਤੇ ਸਨ। ਵਿਜੀਲੈਂਸ ਦੇ ਮੁਤਾਬਕ ਨਿਮਰਤਦੀਪ ਸਿੰਘ ਤੇ ਉਸ ਦੇ ਪਿਤਾ ਨੇ ਸੁਮੇਧ ਸੈਣੀ ਨਾਲ ਗੰਢ-ਸੰਢ ਕਰ ਕੇ ਇਸ ਲੈਣ-ਦੇਣ ਨੂੰ ਜਾਇਜ਼ ਦਿਖਾਉਣ ਲਈ ਸਾਦੇ ਕਾਗਜ਼ ਉੱਤੇ ਇਕਰਾਰਨਾਮਾ ਕੀਤਾ ਸੀ, ਜਿਹੜਾ ਜਾਂਚ ਵਿੱਚ ਫਰਜ਼ੀ ਨਿਕਲਿਆ। ਇਸ ਸਾਰੀ ਕੋਠੀ ਉੱਤੇ ਅੱਜ ਸੁਮੇਧ ਸੈਣੀ ਦਾ ਕਬਜ਼ਾ ਹੈ ਅਤੇ ਇਸ ਕੋਠੀ ਬਾਰੇ ਅਦਾਲਤ ਨੇ ਆਰਜ਼ੀ ਤੌਰ ਉੱਤੇ ਕੁਰਕੀ ਦੇ ਹੁਕਮ ਜਾਰੀ ਕਰ ਕੇ 2.50 ਲੱਖ ਰੁਪਏ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।
ਵਿਜੀਲੈਂਸ ਦਾ ਇਹ ਵੀ ਦੋਸ਼ ਹੈ ਕਿ ਨਿਮਰਤਦੀਪ ਸਿੰਘ ਅਤੇ ਉਸ ਦੇ ਪਿਤਾ ਨੇ ਮੁਹਾਲੀ, ਚੰਡੀਗੜ੍ਹ, ਪੰਚਕੂਲਾ, ਮੁੱਲਾਂਪੁਰ, ਕੁਰਾਲੀ ਅਤੇ ਹੋਰ ਥਾਵਾਂ ਉੱਤੇ 35 ਦੇ ਕਰੀਬ ਅਚੱਲ ਜਾਇਦਾਦਾਂ ਬਣਾਈਆਂ ਹਨ। ਨਿਮਰਤਦੀਪ ਸਿੰਘ ਅਤੇ ਉਸ ਦੇ ਪਰਵਾਰ ਦੇ 22 ਦੇ ਕਰੀਬ ਵੱਖ-ਵੱਖ ਬੈਂਕਾਂ ਵਿੱਚ ਖਾਤੇ ਹਨ। ਬਾਕੀ ਦੋਸ਼ੀਆਂ ਉੱਤੇ ਨਿਮਰਤਦੀਪ ਅਤੇ ਉਸ ਦੇ ਪਿਤਾ ਵੱਲੋਂ ਬਣਾਈ ਜਾਇਦਾਦ ਨਾਲ ਆਪਣੀ ਜਾਇਦਾਦ ਬਦਲਣ ਦਾ ਦੋਸ਼ ਹੈ, ਜਿਸ ਵਿੱਚ ਮਹਿੰਗੀ ਜ਼ਮੀਨ ਸਸਤੀ ਦੱਸ ਕੇ ਸੌਦਾ ਕੀਤਾ ਗਿਆ ਗਈ ਹੈ। ਵਿਜੀਲੈਂਸ ਨੇ ਦੇਰ ਰਾਤ ਤਕ ਸੁਮੇਧ ਸੈਣੀ ਦੇ ਘਰ ਵਿਖੇ ਛਾਪੇ ਤੋਂ ਬਾਅਦ ਕਈ ਹੋਰਨਾਂ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ,ਪਰ ਹਾਲੇ ਤਕ ਵਿਜੀਲੈਂਸ ਦੇ ਹੱਥ ਕੋਈ ਅਹਿਮਸੁਰਾਗ ਨਹੀਂ ਲੱਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ