Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਮੇਕਅਪ ਦੀ ਸ਼ੌਕੀਨ ਹੈ ਭੂਮੀ ਪੇਡਨੇਕਰ

September 13, 2021 02:58 AM

ਬਾਲੀਵੁੱਡ ਅਭਿਨੇਤਰੀ ਅਤੇ ਵਾਤਾਵਰਣ ਪ੍ਰੇਮੀ ਭੂਮੀ ਪੇਡਨੇਕਰ ਨੂੰ ਜਲਵਾਯੂ ਸੁਰੱਖਿਆ, ਸਥਿਰਤਾ ਤੇ ਫਿਟਨੈਸ ਕੋਸ਼ਿਸ਼ਾਂ ਦੇ ਕਾਰਨ ਭਾਰਤ ਦੇ ਪਹਿਲੇ ਐੱਮ ਏ ਸੀ ਸੰਸਾਰਕ ਸੁੰਦਰਤਾ ਪ੍ਰੋਡਕਟ ਬ੍ਰਾਂਡ ਅੰਬੈਸਡਰ ਵਜੋਂ ਚੁਣਿਆ ਗਿਆ ਹੈ। ਭੂਮੀ ਨੇ ਗੱਲਬਾਤ ਵਿੱਚ ਮੇਕਅਪ ਲਈ ਆਪਣਾ ਪਿਆਰ ਪ੍ਰਗਟ ਕੀਤਾ ਹੈ। ਉਸ ਨੇ ਕਿਹਾ, ‘ਮੈਂ ਮੇਕਅਪ ਦੀ ਦੀਵਾਨੀ ਹਾਂ। ਮੈਨੂੰ ਇਹ ਵੀ ਯਾਦ ਨਹੀਂ ਕਿ ਜਦ ਮੈਂ ਸੁੰਦਰਤਾ ਦੀ ਦੁਨੀਆ ਵਿੱਚ ਪਹੁੰਚੀ ਤਾਂ ਮੈਂ ਕਿੰਨੀ ਉਮਰ ਦੀ ਸੀ।’ ਉਸ ਨੇ ਕਿਹਾ ਕਿ ਉਹ ਉਨ੍ਹਾਂ ਔਰਤਾਂ ਦੇ ਆਸ-ਪਾਸ ਰਹੀ ਹੈ, ਜੋ ਸੁੰਦਰਤਾ ਦੀ ਦੁਨੀਆ ਨਾਲ ਓਨਾ ਹੀ ਪਿਆਰ ਕਰਦੀਆਂ ਹਨ, ਜਿੰਨਾ ਉਹ ਕਰਦੀ ਹੈ। ਭੂਮੀ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਸਕਾਰਾਤਮਕ, ਮਜ਼ੇਦਾਰ ਅਤੇ ਰਚਨਾਤਮਕ ਮੇਕਅਪ ਦੇ ਨਾਲ-ਨਾਲ ਇਹ ਉਨ੍ਹਾਂ ਦਾ ਪ੍ਰਭਾਵ ਸੀ, ਜਿਸ ਨੇ ਮੈਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਅਤੇ ਅਜਿਹਾ ਕਰਨਾ ਅੱਜ ਤੱਕ ਜਾਰੀ ਰੱਖਿਆ ਹੈ। ਇਹ ਅਸਲ ਵਿੱਚ ਮੇਰੇ ਲਈ ਇਲਾਜ ਦੇ ਬਰਾਬਰ ਹੈ।’
ਐੱਮ ਏ ਸੀ ਵਰਗੇ ਵੱਡੇ ਬ੍ਰਾਂਡ ਦੇ ਚਿਹਰੇ ਵਜੋਂ ਨਿਯੁਕਤ ਹੋਣ ਵਾਲੀ ਪਹਿਲੀ ਭਾਰਤੀ ਹਸਤੀ ਹੋਣ ਦੇ ਨਾਤੇ 32 ਸਾਲਾ ਅਭਿਨੇਤਰੀ ਬੇਹੱਦ ਮਾਣ ਮਹਿਸੂਸ ਕਰ ਰਹੀ ਹੈ। ਉਸ ਨੇ ਦੱਸਿਆ ਕਿ ਜਦ ਉਹ ਬੜੀ ਛੋਟੀ ਸੀ, ਉਹ ਤਦ ਤੋਂ ਹੀ ਮੇਕਅਪ ਦੀ ਦੀਵਾਨੀ ਹੈ, ਇਸ ਲਈ ਉਹ ਖੁਦ ਨੂੰ ਬੇਹੱਦ ਸਨਮਾਨਿਤ ਅਤੇ ਮਾਣ ਭਰਿਆ ਮਹਿਸੂਸ ਕਰਦੀ ਹੈ। ਉਸ ਨੇ ਕਿਹਾ ਕਿ ਅਸਲ ਵਿੱਚ ਬ੍ਰਾਂਡ ਦਾ ਚਿਹਰਾ ਬਣਨਾ ਮੇਰੇ ਲਈ ਇੱਕ ਪ੍ਰਾਪਤੀ ਹੈ। ਆਪਣੇ ਅਗਲੇ ਪ੍ਰੋਜੈਕਟਾਂ ਬਾਰੇ ਗੱਲ ਕਰਦੇ ਹੋਏ ਭੂਮੀ ਨੇ ਦੱਸਿਆ ਕਿ ਉਹ ਰਾਜਕੁਮਾਰ ਰਾਓ ਦੇ ਨਾਲ ‘ਬਧਾਈ 2’, ਅਕਸ਼ੈ ਕੁਮਾਰ ਨਾਲ ‘ਰਕਸ਼ਾ ਬੰਧਨ’ ਅਤੇ ਵਿੱਕੀ ਕੌਸ਼ਲ ਦੇ ਨਾਲ ‘ਮਿਸਟਰ ਲੇਲੇ’ ਵਿੱਚ ਦਿਖਾਈ ਦੇਵਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ