Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਚੋਣ ਵਾਅਦਿਆਂ ਦਾ ਦੱਬ ਕੇ ਪ੍ਰਚਾਰ ਕਰਨ ਵਿੱਚ ਰੁੱਝੇ ਹੋਏ ਹਨ ਆਗੂ

September 13, 2021 08:02 AM

ਓਟਵਾ, 12 ਸਤੰਬਰ (ਪੋਸਟ ਬਿਊਰੋ) : ਲਿਬਰਲ ਆਗੂ ਜਸਟਿਨ ਟਰੂਡੋ ਵੱਲੋਂ ਐਨਡੀਪੀ ਉੱਤੇ ਨਿਸ਼ਾਨਾਂ ਸਾਧਦਿਆਂ ਆਖਿਆ ਗਿਆ ਕਿ ਪਾਰਟੀ ਨਵੀਂ ਆਮਦਨ ਦੇ ਰੂਪ ਵਿੱਚ ਕਈ ਬਿਲੀਅਨ ਡਾਲਰ ਇੱਕਠੇ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਕੋਈ ਵੀ ਸਰਕਾਰ ਅਮੀਰਾਂ ਉੱਤੇ ਕਿੰਨਾਂ ਟੈਕਸ ਲਾ ਸਕਦੀ ਹੈ ਇਸ ਦੀ ਵੀ ਇੱਕ ਹੱਦ ਹੁੰਦੀ ਹੈ।
ਐਨਡੀਪੀ ਇਹ ਵਾਅਦੇ ਕਰ ਰਹੀ ਹੈ ਕਿ ਫਾਰਮਾਕੇਅਰ ਤੇ ਡੈਂਟਲ ਕੇਅਰ ਵਰਗੇ ਪ੍ਰੋਗਰਾਮ ਸਿਰਜ ਕੇ ਲੋਕਾਂ ਨੂੰ ਸਹੂਲਤ ਦੇਵੇਗੀ ਤੇ ਇਸ ਲਈ ਅਮੀਰਾਂ ਉੱਤੇ ਅਤੇ ਬੇਹੱਦ ਮੁਨਾਫਾ ਕਮਾਉਣ ਵਾਲੀਆਂ ਕਾਰਪੋਰੇਸ਼ਨਜ਼ ਉੱਤੇ ਟੈਕਸ ਲਾ ਕੇ ਇਸ ਦਾ ਖਰਚਾ ਕੱਢੇਗੀ।ਲਾ ਪ੍ਰੇਅਰੀ, ਕਿਊਬਿਕ ਵਿੱਚ ਕੈਂਪੇਨ ਪੜਾਅ ਦੌਰਾਨ ਟਰੂਡੋ ਨੇ ਆਖਿਆ ਕਿ ਤੁਸੀਂ ਅਮੀਰ ਕੈਨੇਡੀਅਨਾਂ ਪਿੱਛੇ ਹੱਥ ਧੋ ਕੇ ਨਹੀਂ ਪੈ ਸਕਦੇ ਤੇ ਐਨਡੀਪੀ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਨਹੀਂ ਰਹੀ ਹੈ।
ਇਸ ਉੱਤੇ ਐਨਡੀਪੀ ਆਗੂ ਜਗਮੀਤ ਸਿੰਘ ਨੇ ਆਖਿਆ ਕਿ ਇਸ ਮਾਮਲੇ ਵਿੱਚ ਟਰੂਡੋ ਦੀ ਸੀਮਤ ਸੋਚ ਦਾ ਉਹ ਕੁੱਝ ਨਹੀਂ ਕਰ ਸਕਦੇ। ਉਨ੍ਹਾਂ ਆਖਿਆ ਕਿ ਟਰੂਡੋ ਦੀ ਅਗਵਾਈ ਵਿੱਚ ਅਜਿਹੇ ਅਮੀਰਾਂ ਨੇ ਖੂਭ ਮਜ਼ੇ ਕੀਤੇ ਅਤੇ ਲਿਬਰਲ ਸਰਕਾਰ ਨੇ ਉਨ੍ਹਾਂ ਤੋਂ ਜਿੰਨੀ ਆਮਦਨ ਇੱਕਠੀ ਹੋ ਸਕਦੀ ਸੀ ਉਹ ਨਹੀਂ ਕੀਤੀ। ਉਨ੍ਹਾਂ ਸਡਬਰੀ ਵਿੱਚ ਕੈਂਪੇਨ ਕਰਦਿਆਂ ਆਖਿਆ ਕਿ ਇੱਕ ਮਿੰਟ ਪਿੱਛੇ ਅਸੀਂ ਜਿਹੜਾ ਪੈਸਾ ਗੁਆ ਰਹੇ ਹਾਂ ਉਹ ਹੈ 50,000 ਡਾਲਰ।
ਟਰੂਡੋ ਨੇ ਪੱਤਰਕਾਰਾਂ ਨਾਲ ਕਲਾਈਮੇਟ ਚੇਂਜ ਤੇ ਗੰਨ ਕੰਟਰੋਲ ਬਾਰੇ ਵੀ ਗੱਲ ਕੀਤੀ ਤੇ ਇਨ੍ਹਾਂ ਮੁੱਦਿਆਂ ਬਾਰੇ ਸਪਸ਼ਟ ਰਾਇ ਪੇਸ਼ ਨਾ ਕਰਨ ਲਈ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੂੰ ਵੀ ਲੰਮੇਂ ਹੱਥੀਂ ਲਿਆ।ਇਸ ਦੌਰਾਨ ਓਟੂਲ ਪੱਛਮੀ ਹਿੱਸੇ ਵਿੱਚ ਵੈਨਕੂਵਰ ਵਿੱਚ ਪਾਰਟੀ ਪਲੇਟਫਾਰਮ ਦਾ ਪ੍ਰਚਾਰ ਕਰ ਰਹੇ ਸਨ। ਇਹ ਐਡਵਾਂਸ ਪੋਲਿੰਗ ਦਾ ਸੈਕਿੰਡ ਲਾਸਟ ਦਿਨ ਸੀ। ਇਲੈਕਸ਼ਨਜ਼ ਕੈਨੇਡਾ ਨੇ ਆਖਿਆ ਕਿ 1·3 ਮਿਲੀਅਨ ਕੈਨੇਡੀਅਨਜ਼ ਨੇ ਸ਼ੁੱਕਰਵਾਰ ਨੂੰ ਐਡਵਾਂਸ ਪੋਲਿੰਗ ਦੇ ਪਹਿਲੇ ਦਿਨ ਵੋਟਾਂ ਪਾਈਆਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ