Welcome to Canadian Punjabi Post
Follow us on

21

October 2021
 
ਅੰਤਰਰਾਸ਼ਟਰੀ

ਬ੍ਰਿਟੇਨ ਵਿੱਚ 12 ਤੋਂ 15 ਸਾਲ ਦੇ ਬੱਚਿਆਂ ਦੇ ਟੀਕਾਕਰਨ ਨੂੰ ਪ੍ਰਵਾਨਗੀ

September 15, 2021 10:14 PM

ਲੰਡਨ, 15 ਸਤੰਬਰ (ਪੋਸਟ ਬਿਊਰੋ)- ਬ੍ਰਿਟੇਨ ਦੇ ਮੁੱਖ ਮੈਡੀਕਲ ਅਧਿਕਾਰੀਆਂ ਦੀਆਂ ਸਲਾਹਾਂ ਤੋਂ ਬਾਅਦ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਵਿਡ-19 ਵੈਕਸੀਨ ਦਿੱਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਮੈਡੀਕਲ ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਨੇ ਸਕੂਲਾਂ ਵਿੱਚ ਲਾਗ ਦੇ ਫ਼ੈਲਣ ਅਤੇ ਸਿੱਖਿਆ ਉੱਤੇ ਪੈਣ ਵਾਲੇ ਪ੍ਰਭਾਵ ਉੱਤੇ ਵਿਚਾਰ ਕਰਨ ਦੀ ਉਨ੍ਹਾਂ ਦੀ ਸਿਫਾਰਿਸ਼ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਕੋਰੋਨਾ ਦਾ ਫੈਲਾਅ ਘਟਾਉਣ ਦਾ ਸਿਰਫ ਇੱਕੋ ਤਰੀਕਾ ਹੈ। ਫ਼ੈਸਲੇ ਅਨੁਸਾਰ ਸਿਹਤਮੰਦ ਬੱਚਿਆਂ ਨੂੰ ਫਾਈਜ਼ਰ/ਬਾਇਓਨਟੈਕ ਟੀਕੇ ਦੀ ਇੱਕ ਖੁਰਾਕ ਦਿੱਤੀ ਜਾਵੇਗੀ ਅਤੇ ਜਿੰਨੀ ਜਲਦੀ ਹੋ ਸਕੇ, ਟੀਕਾਕਰਨ ਸ਼ੁਰੂ ਕੀਤਾ ਜਾਵੇਗਾ। ਇਸ ਫ਼ੈਸਲੇ ਤੋਂ ਬਾਅਦ ਲੱਗਭਗ 30 ਲੱਖ ਯੋਗ ਬੱਚਿਆਂ ਦਾ ਟੀਕਾਕਰਨ ਕਰਨ ਦੀ ਹੋਣ ਆਸ ਹੈ।
ਦੂਜੇ ਪਾਸੇ ਸਰਕਾਰ ਨੇ ਸਰਦੀਆਂ ਤੋਂ ਪਹਿਲਾਂ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਵਿਡ ਬੂਸਟਰ ਖ਼ੁਰਾਕ ਦੇਣ ਦਾ ਫੈਸਲਾ ਕੀਤਾ ਹੈ। ਨਵੀਂਆਂ ਯੋਜਨਾਵਾਂ ਦਾ ਐਲਾਨ ਕਰਦਿਆਂ ਸਿਹਤ ਮੰਤਰੀ ਸਾਜਿਦ ਜਾਵੇਦ ਨੇ ਕਿਹਾ ਕਿ ਤਾਲਾਬੰਦੀ ਤੋਂ ਬਚਣ ਲਈ ਅਸੀਂ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਕੇਸਾਂ ਤੇ ਸਰਦੀਆਂ ਵਿੱਚ ਇਸ ਦੇ ਵਧਦੇ ਪ੍ਰਭਾਵ ਦੇ ਖ਼ਤਰੇ ਨੂੰ ਮੁੱਖ ਰੱਖਦਿਆਂ ਯੋਜਨਾ ‘ਬੀ' ਦਾ ਐਲਾਨ ਕੀਤਾ ਹੈ, ਜਿਸ ਹੇਠ ਮਾਸਕ ਪਹਿਨਣਾ ਲਾਜ਼ਮੀ ਕਰਨ ਤੋਂ ਇਲਾਵਾ ਹਾਲਾਂ ਵਿੱਚ 500 ਤੇ ਖੁੱਲ੍ਹੀਆਂ ਥਾਵਾਂ ਉੱਤੇ 4000 ਤੋਂ ਵੱਧ ਲੋਕਾਂ ਦੇ ਇਕੱਠਾਂ ਉੱਤੇ ਪਾਬੰਦੀ ਲਗਾਈ ਜਾ ਸਕਦੀ ਹੈ। ਘਰਾਂ ਤੋਂ ਕੰਮ ਕਰਨ, ਵੈਕਸੀਨ ਪਾਸਪੋਟਰ ਲਾਜ਼ਮੀ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ