Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਅੰਤਰਰਾਸ਼ਟਰੀ

ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ: ਪਾਕਿਸਤਾਨ ਤਾਲਿਬਾਨ ਅਤੇ ਹੱਕਾਨੀ ਨੂੰ ਪਨਾਹ ਦੇਣ ਵਿੱਚ ਸ਼ਾਮਲ

September 15, 2021 10:16 PM

ਸਿਆਟਲ, 15 ਸਤੰਬਰ (ਪੋਸਟ ਬਿਊਰੋ)- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨੇ ਪਾਕਿਸਤਾਨ ਬਾਰੇ ਕਿਹਾ ਹੈ ਕਿ ਉਹ ਤਾਲਿਬਾਨ ਵੱਲੋਂ ਕੌਮਾਂਤਰੀ ਮੰਗਾਂ ਪੂਰੀਆਂ ਨਾ ਕਰਨ ਤਕ ਉਸ ਨੂੰ ਜਾਇਜ਼ ਠਹਿਰਾਉਣ ਤੋਂ ਇਨਕਾਰ ਕਰੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਅਫ਼ਗਾਨਿਸਤਾਨ ਦੇ ਅੱਤਵਾਦੀਆਂ ਦਾ ਸਮਰਥਨ ਕੀਤਾ ਹੈ।
ਕੱਲ੍ਹ ਅਮਰੀਕੀ ਕਾਂਗਰਸ ਦੇ ਪਾਰਲੀਮੈਂਟ ਮੈਂਬਰਾਂ ਨੇ 20 ਸਾਲਾ ਜੰਗ ਵਿੱਚ ਅਮਰੀਕਾ ਦੇ ਸਾਥੀ ਪਾਕਿਸਤਾਨ ਉਤੇ ਸਖ਼ਤ ਰੁਖ਼ ਅਪਨਾਉਣ ਲਈ ਜ਼ੋਰ ਪਾਇਆ ਸੀ। ਵਿਦੇਸ਼ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵੀ ਬਾਕੀ ਸੰਸਾਰ ਭਾਈਚਾਰੇ ਵਾਂਗ ਤਾਲਿਬਾਨ ਸਰਕਾਰ ਵੱਲੋਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਹੋਣ ਤਕ ਕਿਸੇ ਕਿਸਮ ਦੀ ਮਾਨਤਾ ਨਾ ਦੇਵੇ। ਉਨ੍ਹਾਂ ਕਿਹਾ ਕਿ ਤਾਲਿਬਾਨ ਨੂੰ ਇਹ ਯਕੀਨੀ ਕਰਨਾ ਪਵੇਗਾ ਕਿ ਜੋ ਲੋਕ ਅਫ਼ਗਾਨਿਸਤਾਨ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਾਹਰ ਜਾਣ ਦੇਵੇਗਾ ਅਤੇ ਲੜਕੀਆਂ ਤੇ ਔਰਤਾਂ ਦਾ ਸਨਮਾਨ ਕਰੇਗਾ, ਉਨ੍ਹਾਂ ਦੇ ਅਧਿਕਾਰਾਂ ਉੱਤੇ ਪਾਬੰਦੀ ਨਹੀਂ ਹੋਵੇਗੀ। ਤਾਲਿਬਾਨ ਨੂੰ ਇਹ ਵੀ ਵਾਅਦਾ ਕਰਨਾ ਪਵੇਗਾ ਕਿ ਉਹ ਦੇਸ਼ ਨੂੰ ਦਹਿਸ਼ਤਗਰਦੀ ਦਾ ਅੱਡਾ ਨਹੀਂ ਬਣਨ ਦੇਵੇਗਾ। ਬਲਿੰਕਨ ਨੇ ਕਿਹਾ ਕਿ ਪਾਕਿਸਤਾਨ ਦੀਆਂ ਨੀਤੀਆਂ ਬਹੁਤਾ ਕਰ ਕੇ ਅਮਰੀਕਾ ਦੇ ਨੁਕਸਾਨ ਵਿੱਚ ਅਤੇ ਦੂਜਿਆਂ ਦੇ ਹੱਕ ਵਿੱਚਰਹੀਆਂ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਵੱਲੋਂ ਨਾਮਜ਼ਦ ਅੱਤਵਾਦੀਆਂਤਾਲਿਬਾਨੀ ਅਤੇ ਹੱਕਾਨੀ ਗਰੁੱਪ ਨੂੰ ਪਾਕਿਸਤਾਨ ਨੇ ਪਨਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੱਗੇ ਤੋਂ ਇਹ ਨਹੀਂ ਹੋਵੇਗਾ, ਪਾਕਿਸਤਾਨ ਨੂੰ ਇੱਕ ਪਾਸੇ ਹੋਣਾ ਪਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ