Welcome to Canadian Punjabi Post
Follow us on

18

October 2021
 
ਭਾਰਤ

ਪ੍ਰਸ਼ਾਂਤ ਨੇ ਪ੍ਰਿਅੰਕਾ ਨੂੰ ਉਤਰ ਪ੍ਰਦੇਸ਼ ਤੋਂ ਅਸੰਬਲੀ ਚੋਣ ਲੜਨ ਦੀ ਸਲਾਹ ਦਿੱਤੀ

September 16, 2021 10:38 PM

ਨਵੀਂ ਦਿੱਲੀ, 16 ਸਤੰਬਰ (ਪੋਸਟ ਬਿਊਰੋ)- ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਦੀ ਉਤਰ ਪ੍ਰਦੇਸ਼ ਰਾਜ ਦੀ ਇੰਚਾਰਜ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ ਵਢੇਰਾ ਨੂੰ ਸਲਾਹ ਦਿੱਤੀ ਹੈ ਕਿ ਸੂਬੇ ਵਿੱਚ ਕਾਂਗਰਸ ਦੀ ਮਜ਼ਬੂਤੀ ਲਈ ਉਨ੍ਹਾਂ ਨੇ ਜਿਵੇਂ ਮਿਹਨਤ ਕੀਤੀ ਹੈ, ਉਸ ਦੇ ਨਤੀਜੇ ਲੈਣ ਲਈ ਉਨ੍ਹਾਂ ਨੂੰ ਅਸੈਂਬਲੀ ਚੋਣ ਲੜਨੀ ਚਾਹੀਦੀ ਹੈ।
ਕਾਂਗਰਸ ਸੂਤਰਾਂ ਨੇ ਦੱਸਿਆ ਕਿ ਲਖਨਊ ਵਿੱਚ ਵਰਕਰਾਂ ਦੀ ਬੈਠਕ ਵਿੱਚ ਪਾਰਟੀ ਦੀ ਸਥਿਤੀ ਬਾਰੇ ਫੀਡਬੈਕ ਲੈਣ ਲਈ ਤਿੰਨ ਦਿਨ ਚੱਲੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਅਤੇ ਆਪਣੇ ਪਰਵਾਰ ਦੀ ਰਿਵਾਇਤੀ ਪਾਰਲੀਮੈਂਟ ਸੀਟ ਰਾਏ ਬਰੇਲੀ ਤੇ ਅਮੇਠੀ ਦਾ ਦੌਰਾ ਕਰਨ ਪਿੱਛੋਂ ਜੋ ਉਤਸ਼ਾਹ ਉਨ੍ਹਾਂ ਨੂੰ ਲੋਕਾਂ ਵਿੱਚ ਦੇਖਣ ਨੂੰ ਮਿਲਿਆ, ਉਸ ਦਾ ਧਿਆਨ ਰੱਖਦੇ ਹੋਏ ਉਹ ਵਿਧਾਨ ਸਭਾ ਚੋਣਾਂ ਲੜਨ ਬਾਰੇ ਸਹਿਮਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਿਅੰਕਾ ਸੂਬੇਦੇ ਅਹੁਦੇਦਾਰਾਂ ਦੀ ਬੈਠਕ ਵਿੱਚ ਮਿਲੇ ਫੀਡਬੈਕ ਤੋਂ ਬਹੁਤ ਉਤਸ਼ਾਹਤ ਹਨ। ਉਨ੍ਹਾਂ ਨੂੰ ਭਰੋਸਾ ਹੋ ਗਿਆ ਹੈ ਕਿ ਪਾਰਟੀ ਮਜ਼ਬੂਤ ਹੋ ਰਹੀ ਹੈ ਅਤੇ ਚੋਣਾਂ ਵਿੱਚ ਉਸ ਨੂੰ ਫਾਇਦਾ ਮਿਲ ਸਕਦਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਰਾਏਬਰੇਲੀ ਤੋਂ ਲੋਕ ਸਭਾ ਦੀ ਮੈਂਬਰ ਹੈ ਅਤੇ ਉਨ੍ਹਾਂ ਦੇ ਭਰਾ ਰਾਹੁਲ ਗਾਂਧੀ ਨੇ ਅਮੇਠੀ ਤੋਂ ਲਗਾਤਾਰ ਤਿੰਨ ਚੋਣਾਂ ਜਿੱਤੀਆਂ ਹਨ, ਪਰ ਪਿੱਛਲੀਆਂ ਲੋਕ ਸਭਾ ਚੋਣਾਂ `ਚ ਉਹ ਭਾਜਪਾ ਦੀ ਸਮ੍ਰਿਤੀ ਇਰਾਨੀ ਤੋਂ ਹਾਰ ਗਏ। ਦੱਸਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਪਰਵਾਰ ਦੇ ਇਨ੍ਹਾਂ ਹੀ ਦੋ ਸੰਸਦੀ ਖੇਤਰਾਂ ਵਿੱਚੋਂ ਇੱਕ ਵਿਧਾਨ ਸਭਾ ਖੇਤਰ ਤੋਂ ਉਮੀਦਵਾਰ ਹੋ ਸਕਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸ਼ਰਦ ਪਵਾਰ ਨੇ ਕਿਹਾ: ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਖਮਿਆਜ਼ਾ ਦੇਸ਼ ਭੁਗਤ ਚੁੱਕੈ
ਦਸ਼ਰਥ ਬਣੇ ਕਲਾਕਾਰ ਨੇ ਰਾਮ ਦੇ ਵਿਯੋਗ ਵਿੱਚ ਪ੍ਰਾਣ ਤਿਆਗੇ
ਗਵਾਹਾਂ ਦੇ ਬਿਆਨਾਂ ਵਿੱਚ ਦੇਰੀ ਨਾਲ ਗਵਾਹੀ ਰੱਦ ਨਹੀਂ ਹੋ ਸਕਦੀ: ਸੁਪਰੀਮ ਕੋਰਟ
ਮੋਬਾਈਲ ਤੇ ਲੈਪਟਾਪ ਦੇ ਇੰਪੋਰਟਰ ਉੱਤੇ ਇਨਕਮ ਟੈਕਸ ਵਿਭਾਗ ਦੇ ਛਾਪੇ
ਗਾਇਕ ਰਾਸ਼ਿਦ ਖਾਨ ਤੋਂ ਪੰਜਾਹ ਲੱਖ ਦੀ ਫਿਰੌਤੀ ਮੰਗੀ ਗਈ
30 ਤੋਂ ਵੱਧ ਦੇਸ਼ਾਂ ਨੇ ਭਾਰਤ ਦੀ ਕੋਰੋਨਾ ਵੈਕਸੀਨ ਨੂੰ ਮਾਨਤਾ ਦਿੱਤੀ
ਗਲਵਾਨ ਦੇ ਵੀਡੀਓ ਨੂੰ ਲੈ ਕੇ ਕਾਂਗਰਸ ਨੇ ਮੋਦੀ ਸਰਕਾਰ ਨੂੰ ਝੰਬਿਆ
ਦੁਰਗਾ ਮੂਰਤੀ ਜਲ ਪ੍ਰਵਾਹ ਕਰਨ ਜਾਂਦੇ ਲੋਕਾਂ ਉੱਤੇ ਕਾਰ ਚੜ੍ਹਾ ਦਿੱਤੀ, ਚਾਰ ਮੌਤਾਂ
ਸਿੰਘੂ ਬਾਰਡਰ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਮਿਲੀ ਇਕ ਵਿਅਕਤੀ ਦੀ ਕੱਟੀ ਵੱਢੀ ਲਾਸ਼
ਅਮਿਤ ਸ਼ਾਹ ਦਾ ਦਬਕਾ: ਭਾਰਤ ਮੁੜ ਕੇ ਪਾਕਿ ਵਿਰੁੱਧ ਸਰਜੀਕਲ ਸਟਰਾਈਕ ਕਰ ਸਕਦੈ