Welcome to Canadian Punjabi Post
Follow us on

21

October 2021
 
ਭਾਰਤ

ਰਾਹੁਲ ਗਾਂਧੀ ਨੇ ਕਿਹਾ: ਭਾਜਪਾ-ਆਰ ਐਸ ਦੇ ਲੋਕ ਸਿਰਫ਼ ਹਿੰਦੂ ਧਰਮ ਦੀ ਵਰਤੋਂ ਕਰਦੇ ਹਨ, ਹਿੰਦੂ ਨਹੀਂ ਹਨ

September 16, 2021 10:39 PM

ਨਵੀਂ ਦਿੱਲੀ, 15 ਸਤੰਬਰ (ਪੋਸਟ ਬਿਊਰੋ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸਵੈ ਸੇਵਕ ਸੰਘ (ਆਰ ਐਸ ਐਸ) ਅਤੇ ਭਾਰਤੀ ਜਨਤਾ ਪਾਰਟੀ ਉੱਤੇ ਦੋਸ਼ ਲਾਇਆ ਹੈ ਕਿ ਇਹ ਲੋਕ ਹਿੰਦੂ ਨਹੀਂ, ਇਹ ਸਿਰਫ਼ ਹਿੰਦੂ ਧਰਮ ਦਾ ਇਸਤੇਮਾਲ ਕਰਦੇ ਹਨ। ਉਨ੍ਹਾਂ ਕਾਂਗਰਸ ਦੀ ਮਹਿਲਾ ਇਕਾਈ ਅਖਿਲ ਭਾਰਤੀ ਮਹਿਲਾ ਕਾਂਗਰਸ ਦੇ ਸਥਾਪਨਾ ਦਿਵਸ ਸਮਾਰੋਹ ਵਿੱਚ ਇਹ ਦਾਅਵਾ ਵੀ ਕੀਤਾ ਕਿ ਆਰ ਐਸ ਐਸ ਅਤੇ ਭਾਜਪਾ ਦੇ ਲੋਕ ਮਹਿਲਾ ਸ਼ਕਤੀ ਨੂੰ ਦਬਾਉਣ ਦੇ ਲਈ ਕੰਮ ਕਰ ਰਹੇ ਹਨ ਅਤੇ ਖੌਫ ਦਾ ਮਾਹੌਲ ਪੈਦਾ ਕਰ ਰਹੇ ਹਨ।
ਰਾਹੁਲ ਗਾਂਦੀ ਨੇ ਨੋਟਬੰਦੀ ਤੇ ਜੀ ਐਸ ਟੀ ਦਾ ਜ਼ਿਕਰ ਕਰ ਕੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ‘ਲਕਸ਼ਮੀ ਦੀ ਸ਼ਕਤੀ' ਅਤੇ ‘ਦੁਰਗਾ ਦੀ ਸ਼ਕਤੀ' ਉੱਤੇ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ (ਆਰ ਐਸ ਐਸ ਅਤੇ ਭਾਜਪਾ) ਆਪਣੇ ਆਪ ਨੂੰ ਹਿੰਦੂ ਪਾਰਟੀ ਕਹਿੰਦੇ ਹਨ ਅਤੇ ਲਕਸ਼ਮੀ ਜੀ ਅਤੇ ਮਾਂ ਦੁਰਗਾ ਉੱਤੇ ਹਮਲਾ ਕਰਦੇ ਹਨ। ਫਿਰ ਉਹ ਕਹਿੰਦੇ ਹਨ ਕਿ ਉਹ ਹਿੰਦੂ ਹਨ, ਇਹ ਲੋਕ ਝੂਠੇ ਹਿੰਦੂ ਹਨ, ਇਹ ਬੱਸ ਹਿੰਦੂ ਧਰਮ ਦੀ ਵਰਤੋਂ ਕਰਦੇ ਹਨ।ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਰ ਐਸ ਐਸ ਦੇ ਲੋਕਾਂ ਨੇ ਪੂਰੇ ਦੇਸ਼ ਵਿੱਚ ਡਰ ਫਲਾਇਆ ਪਿਆ ਹੈ, ਕਿਸਾਨ ਡਰੇ ਹੋਏ ਹਨ, ਔਰਤਾਂ ਡਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਆਰ ਐਸ ਐਸ ਮਹਿਲਾ ਸ਼ਕਤੀ ਨੂੰ ਦਬਾਉਣਾ ਚਾਹੁੰਦਾ ਹੈ, ਪਰ ਕਾਂਗਰਸ ਦਾ ਸੰਗਠਨ ਮਹਿਲਾ ਸ਼ਕਤੀ ਨੂੰ ਬਰਾਬਰ ਦੀ ਥਾਂ ਦਿੰਦਾ ਹੈ। ਰਾਹੁਲ ਨੇ ਕਿਹਾ ਕਿ ਜੇ ਪਿੱਛਲੇ 100-200 ਸਾਲ ਵਿੱਚ ਕਿਸੇ ਵਿਅਕਤੀ ਨੇ ਹਿੰਦੂ ਧਰਮ ਨੂੰ ਸਭ ਤੋਂ ਚੰਗੀ ਤਰ੍ਹਾਂ ਸਮਝਿਆਂ ਅਤੇ ਵਿਹਾਰ ਵਿੱਚ ਲਿਆਂਦਾ ਹੈ ਤਾਂ ਉਹ ਮਹਾਤਮਾ ਗਾਂਧੀ ਸਨ। ਇਸ ਨੂੰ ਅਸੀਂ ਵੀ ਮੰਨਦੇ ਹਾਂ ਤੇ ਉਹ ਵੀ ਕਿ ਮਹਾਤਮਾ ਗਾਂਧੀ ਨੇ ਅਹਿੰਸਾ ਨੂੰ ਸਭ ਤੋਂ ਚੰਗੀ ਤਰ੍ਹਾਂ ਅਮਲ ਵਿੱਚ ਲਿਆਂਦਾ ਹੈ। ਹਿੰਦੂ ਧਰਮ ਦੀ ਬੁਨਿਆਦ ਅਹਿੰਸਾ ਹੈ। ਇਸ ਦੇ ਬਾਵਜੂਦ ਆਰ ਐਸ ਅਤੇ ਭਾਜਪਾ ਦੀ ਵਿਚਾਰਧਾਰਾ ਵੱਲੋਂ ਮਹਾਤਮਾ ਗਾਂਧੀ ਨੂੰ ਗੋਲੀ ਕਿਉਂ ਮਾਰੀ ਗਈ? ਇਸ ਬਾਰੇ ਤੁਹਾਨੂੰ ਸੋਚਣਾ ਪਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਤਾਮਿਲ ਨਾਡੂ ਸਰਕਾਰ ਵੱਲੋਂ ਮੰਦਰਾਂ ਦਾ 2138 ਕਿਲੋ ਸੋਨਾ ਢਾਲਣ ਦੀ ਤਿਆਰੀ
ਲਖੀਮਪੁਰ ਕਤਲ ਕੇਸ ਸੁਪਰੀਮ ਕੋਰਟ ਨੇ ਫਿਰ ਉੱਤਰ ਪ੍ਰਦੇਸ਼ ਸਰਕਾਰ ਨੂੰ ਝਾੜਾਂ ਪਾਈਆਂ
ਕਿਸਾਨ ਸੰਗਠਨਾਂ ਨੇ ਸਿੰਘੂ ਬਾਰਡਰ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਕਰਾਉਣ ਦੀ ਮੰਗ ਚੁੱਕੀ
ਉਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਬੱਦਲ ਫਟੇ, 42 ਹੋਰ ਮੌਤਾਂ
ਮੂਡੀਜ਼ ਦੀ ਨਜ਼ਰ ਵਿੱਚ ਭਾਰਤੀ ਬੈਂਕਾਂ ਦੀ ਸਾਖ ਸੁਧਰੀ
ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 40 ਫ਼ੀਸਦੀ ਟਿਕਟਾਂ ਔਰਤਾਂ ਨੂੰ ਦੇਵੇਗੀ: ਪ੍ਰਿਅੰਕਾ ਗਾਂਧੀ
ਉਗਰਾਹਾਂ ਨੇ ਕਿਹਾ: ਨਿਹੰਗਾਂ ਦੀ ਸੰਸਥਾ ਕਦੇ ਵੀ ਕਿਸਾਨ ਸੰਘਰਸ਼ ਦਾ ਹਿੱਸਾ ਨਹੀਂ ਰਹੀ
ਕੇਰਲ ਵਿੱਚ ਭਾਰੀ ਬਾਰਸ਼ ਦਾ ਕਹਿਰ, 21 ਲੋਕਾਂ ਦੀ ਮੌਤ
ਕਾਲਜ ਵਿੱਚ ਸਿਰਫ ਹਿੰਦੂਆਂ ਲਈ ਨੌਕਰੀ ਦੇ ਇਸ਼ਤਿਹਾਰ ਤੋਂ ਹੰਗਾਮਾ
ਵਿਧਾਇਕ ਨੇ ਕਿਹਾ: ਖੇਡ ਮੈਦਾਨ ਦੀ ਜ਼ਮੀਨ ਹਥਿਆਉਣ ਵਾਲਿਆਂ ਦੇ ਹੱਥ ਵੱਢ ਦੇਵਾਂਗਾ