Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਜਿਨਸੀ ਹਮਲਿਆਂ ਖਿਲਾਫ ਵੈਸਟਰਨ ਯੂਨੀਵਰਸਿਟੀ ਵਿਦਿਆਰਥੀ ਕਲਾਸਾਂ ਦਾ ਕਰਨਗੇ ਬਾਈਕਾਟ

September 17, 2021 06:47 PM

ਲੰਡਨ,ਓਨਟਾਰੀਓ, 17 ਸਤੰਬਰ (ਪੋਸਟ ਬਿਊਰੋ) : ਵੈਸਟਰਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸ਼ੁੱਕਰਵਾਰ ਨੂੰ ਕਲਾਸਾਂ ਦਾ ਬਾਈਕਾਟ ਕਰਕੇ ਕੈਂਪਸ ਵਿੱਚ ਜਿਨਸੀ ਸ਼ੋਸ਼ਣ ਖਿਲਾਫ ਮੁਜ਼ਾਹਰਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਵਿਦਿਆਰਥੀ ਜਿਨਸੀ ਸ਼ੋਸ਼ਣ ਦਾ ਸਿ਼ਕਾਰ ਹੋਏ ਆਪਣੇ ਸਾਥੀਆਂ ਦਾ ਸਾਥ ਦੇਣ ਲਈ ਤੇ ਸਕੂਲ ਵੱਲੋਂ ਸਹੀ ਢੰਗ ਨਾਲ ਇਸ ਮਾਮਲੇ ਨੂੰ ਹੈਂਡਲ ਨਾ ਕਰਨ ਸਬੰਧੀ ਮੁਜ਼ਾਹਰਾ ਕਰਨਗੇ। ਓਰੀਐਂਟੇਸ਼ਨ ਵੀਕ ਦੌਰਾਨ ਕੈਂਪਸ ਵਿੱਚ ਮੈਡਵੇਅ ਸਿਡਨ੍ਹੈਮ ਹਾਲ ਰੈਜ਼ੀਡੈਂਸ ਵਿਖੇ ਨਸਿ਼ਆਂ ਨਾਲ ਸਬੰਧਤ 30 ਜਿਨਸੀ ਹਮਲਿਆਂ ਦੇ ਲਾਏ ਗਏ ਦੋਸ਼ਾਂ ਦੇ ਸਬੰਧ ਵਿੱਚ ਲਾਂਚ ਕੀਤੀ ਗਈ ਜਾਂਚ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੇ ਕਲਾਸਾਂ ਦਾ ਬਾਈਕਾਟ ਕਰਕੇ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਹੈ।
ਲੰਡਨ ਪੁਲਿਸ ਅਨੁਸਾਰ ਇਨ੍ਹਾਂ ਦੋਸ਼ਾਂ ਦੇ ਸਬੰਧ ਵਿੱਚ ਕੋਈ ਵੀ ਰਸਮੀ ਰਿਪੋਰਟ ਨਹੀਂ ਕੀਤੀ ਗਈ ਹੈ। ਪੁਲਿਸ ਵੱਲੋਂ ਪਹਿਲਾਂ ਹੀ ਇਸ ਗੱਲ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ ਕਿ ਸਮੈਸਟਰ ਦੀ ਸ਼ੁਰੂਆਤ ਤੋਂ ਹੀ ਜਿਨਸੀ ਹਮਲੇ ਦੀਆਂ ਮਿਲੀਆਂ ਤਿੰਨ ਰਿਪੋਰਟਾਂ ਦੀ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਰ ਇਹ ਰਿਪੋਰਟਾਂ ਰੈਜ਼ੀਡੈਂਸ ਐਲੀਗੇਸ਼ਨਜ਼ ਨਾਲ ਸਬੰਧਤ ਨਹੀਂ ਹਨ। ਵਾਕ ਆਊਟ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਕੈਂਪਸ ਦੇ ਦੁਆਲੇ ਵੀ ਮਾਰਚ ਕਰਨ ਦੀ ਸੰਭਾਵਨਾ ਹੈ। ਵੀਰਵਾਰ ਨੂੰ ਵੈਸਟਰ ਦੇ ਪ੍ਰੈਜ਼ੀਡੈਂਟ ਐਲਨ ਸੈ਼ਪਰਡ ਨੇ ਜਿਨਸੀ ਹਮਲੇ ਖਿਲਾਫ ਨਵਾਂ ਐਕਸ਼ਨ ਪਲੈਨ ਜਾਰੀ ਕਰਕੇ ਆਖਿਆ ਸੀ ਕਿ ਅਸੀੱ ਆਪਣੇ ਵਿਦਿਆਰਥੀਆਂ ਤੇ ਪਰਿਵਾਰਾਂ ਨਾਲ ਸਹੀ ਨਹੀਂ ਕੀਤਾ, ਅਸੀਂ ਉਨ੍ਹਾਂ ਦੀਆਂ ਉਮੀਦਾਂ ਉੱਤੇ ਖਰੇ ਨਹੀਂ ਉਤਰੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ