Welcome to Canadian Punjabi Post
Follow us on

15

July 2025
 
ਕੈਨੇਡਾ

ਇੱਕ ਵਾਰੀ ਮੁੜ ਬਣੇਗੀ ਘੱਟ ਗਿਣਤੀ ਲਿਬਰਲ ਸਰਕਾਰ!

September 21, 2021 11:23 AM

ਓਟਵਾ, 20 ਸਤੰਬਰ (ਪੋਸਟ ਬਿਊਰੋ) : ਮਹਾਂਮਾਰੀ ਦੌਰਾਨ ਕਰਵਾਈਆਂ ਗਈਆਂ ਚੋਣਾਂ ਵਿੱਚ ਇੱਕ ਵਾਰੀ ਮੁੜ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਨੂੰ ਜਿੱਤ ਹਾਸਲ ਹੋਈ ਹੈ। ਪਰ ਇਸ ਵਾਰੀ ਵੀ ਲਿਬਰਲ ਸੰਪੂਰਨ ਬਹੁਮਤ ਹਾਸਲ ਨਹੀਂ ਕਰ ਸਕੇ ਤੇ ਉਨ੍ਹਾਂ ਨੂੰ ਘੱਟ ਗਿਣਤੀ ਸਰਕਾਰ ਨਾਲ ਹੀ ਸਬਰ ਕਰਨਾ ਹੋਵੇਗਾ।
ਕਈ ਹਲਕਿਆਂ ਵਿੱਚ ਲੋਕਾਂ ਵੱਲੋਂ ਲੰਮੀਆਂ ਲਾਈਨਾਂ ਲਾ ਕੇ ਵੋਟਿੰਗ ਵਿੱਚ ਹਿੱਸਾ ਲਿਆ ਗਿਆ। ਸ਼ੁਰੂਆਤੀ ਨਤੀਜਿਆਂ ਵਿੱਚ ਲਿਬਰਲਾਂ ਨੂੰ 157 ਸੀਟਾਂ ਹਾਸਲ ਹੋ ਚੁੱਕੀਆਂ ਸਨ। ਅੱਜ ਰਾਤ 338 ਫੈਡਰਲ ਹਲਕਿਆਂ ਵਿੱਚ ਵੋਟਾਂ ਪਈਆਂ। ਬਹੁਗਿਣਤੀ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 170 ਸੀਟਾਂ ਉੱਤੇ ਜਿੱਤ ਹਾਸਲ ਕਰਨ ਦੀ ਲੋੜ ਸੀ।
ਇਸ ਦੌੜ ਵਿੱਚ ਦਾਖਲ ਹੋਣ ਸਮੇਂ ਲਿਬਰਲਾਂ ਕੋਲ 155 ਸੀਟਾਂ, ਕੰਜ਼ਰਵੇਟਿਵਾਂ ਕੋਲ 119 ਸੀਟਾਂ, ਬਲਾਕ ਕਿਊਬਿਕੁਆ ਕੋਲ 32 ਸੀਟਾਂ, ਐਨਡੀਪੀ ਕੋਲ 24 ਸੀਟਾਂ ਤੇ ਗ੍ਰੀਨ ਪਾਰਟੀ ਕੋਲ ਦੋ ਸੀਟਾਂ ਸਨ। ਇਸ ਤੋਂ ਇਲਾਵਾ ਪੰਜ ਆਜ਼ਾਦ ਐਮਪੀਜ਼ ਸਨ ਤੇ ਇੱਕ ਸੀਟ ਖਾਲੀ ਸੀ। ਨਤੀਜੇ ਐਲਾਨੇ ਜਾਣ ਸਮੇਂ ਸਾਰਿਆਂ ਦੀਆਂ ਅੱਖਾਂ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਉੱਤੇ ਲੱਗੀਆਂ ਹੋਈਆਂ ਸਨ। ਪਰ ਉਨ੍ਹਾਂ ਦੀ ਪਾਰਟੀ ਜਿਹੋ ਜਿਹੇ ਨਤੀਜੇ ਚਾਹੁੰਦੀ ਸੀ ਉਨ੍ਹਾਂ ਨੂੰ ਉਹ ਹਾਸਲ ਨਹੀਂ ਹੋ ਸਕੇ।
ਹੋਰਨਾਂ ਪਾਰਟੀਆਂ ਵੱਲ ਜੇ ਝਾਤੀ ਮਾਰੀ ਜਾਵੇ ਤਾਂ ਬਲਾਕ ਕਿਊਬਿਕੁਆ ਆਗੂ ਯਵੇਸ ਫਰੈਂਕੌਇਸ ਬਲਾਂਸੇ਼ ਦੇ ਕੋਲ ਓਨੀਆਂ ਹੀ ਸੀਟਾਂ ਹਨ ਜਿੰਨੀਆਂ ਕਿ ਚੋਣਾਂ ਦਾ ਸੱਦਾ ਦਿੱਤੇ ਜਾਣ ਤੋਂ ਪਹਿਲਾਂ ਸਨ, ਐਨਡੀਪੀ ਆਗੂ ਜਗਮੀਤ ਸਿੰਘ ਨੂੰ ਮਿਲੀਆਂ ਵੋਟਾਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ ਤੇ ਇਸ ਹਿਸਾਬ ਨਾਲ ਤੀਜੀ ਪਾਰਟੀ ਦੀ ਥਾਂ ਲੈਣ ਲਈ ਦੋਵਾਂ ਪਾਰਟੀਆਂ ਵਿੱਚ ਬਰਾਬਰ ਦੀ ਟੱਕਰ ਚੱਲ ਰਹੀ ਹੈ। ਗ੍ਰੀਨ ਪਾਰਟੀ ਆਗੂ ਅਨੇਮੀ ਪਾਲ ਤੇ ਪੀਪਲਜ਼ ਪਾਰਟੀ ਆਗੂ ਮੈਕਸਿਮ ਬਰਨੀਅਰ ਕੋਈ ਜਲਵਾ ਵਿਖਾਉਣ ਵਿੱਚ ਅਸਫਲ ਰਹੇ।
ਮੁੱਢਲੇ ਨਤੀਜਿਆਂ ਦੇ ਹਿਸਾਬ ਨਾਲ ਲਿਬਰਲਾਂ ਨੂੰ ਇੱਕ ਵਾਰੀ ਮੁੜ ਘੱਟਗਿਣਤੀ ਸਰਕਾਰ ਹੀ ਬਣਾਉਣੀ ਹੋਵੇਗੀ ਤੇ ਆਪਣੇ ਬਿੱਲ ਪਾਸ ਕਰਵਾਉਣ ਲਈ ਦੂਜੀਆਂ ਪਾਰਟੀਆਂ ਦਾ ਸਹਾਰਾ ਲੈਣਾ ਹੋਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਮੀਗ੍ਰੇਸ਼ਨ 'ਤੇ ਸਖ਼ਤ ਰੁਖ਼ ਅਪਣਾਉਣ ਦੀ ਲੋੜ : ਪੋਇਲੀਵਰ ਮਾਂਟਰੀਅਲ ਦੀਆਂ ਗਲੀਆਂ ਵਿੱਚ ਫਿਰ ਭਰਿਆ ਪਾਣੀ, ਲੋਕਾਂ ਦੇ ਬੇਸਮੈਂਟ ਤੇ ਗਰਾਜਾਂ `ਚ ਭਰਿਆ ਪਾਣੀ ਰੀਨਾ ਵਿਰਕ ਦੇ ਕਾਤਲ ਦੀ ਡਰੱਗ ਟੈਸਟ `ਚ ਅਸਫਲ ਰਹਿਣ ਤੋਂ ਬਾਅਦ ਪੈਰੋਲ ਰੱਦ ਵੈਸਟ ਇੰਡ `ਚ ਦੁਪਹਿਰ ਨੂੰ ਬਿਜਲੀ ਹੋਈ ਬੰਦ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਐੱਸਯੂਵੀ ਅਮਰੀਕੀ ਸਰਹੱਦ ਨੇੜੇ ਹਾਦਸਾਗ੍ਰਸਤ ਵੈਨਕੂਵਰ ਹਵਾਈ ਅੱਡੇ 'ਤੇ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਸਲਾਈਡਾਂ ਰਾਹੀਂ ਯਾਤਰੀ ਕੱਢੇ ਬਾਹਰ ਐਲਗਿਨ ਅਤੇ ਲੌਰੀਅਰ ਵਿਖੇ ਮਾਰੇ ਗਏ ਪੈਦਲ ਯਾਤਰੀਆਂ ਨੂੰ ਸ਼ਰਧਾਂਜਲੀ ਵਜੋਂ ਓਟਵਾ ਨਿਵਾਸੀ ਹੋਏ ਇਕੱਠੇ ਸੇਂਟ-ਫ੍ਰਾਂਸੋਆ ਨਦੀ `ਚੋਂ ਮਿਲੀ ਕਾਰ, ਅੰਦਰੋਂ ਇੱਕ ਲਾਸ਼ ਵੀ ਮਿਲੀ ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ